Sippy Gill News: ਪੰਜਾਬੀ ਗਾਇਕ ਸਿੱਪੀ ਗਿੱਲ ਮੁਸ਼ਕਲਾਂ ਵਿੱਚ ਘਿਰਦੇ ਨਜ਼ਰ ਆ ਰਹੇ ਹਨ। ਸਿੱਪੀ ਗਿੱਲ ਉਪਰ ਸਾਥੀਆਂ ਸਮੇਤ ਮੁਹਾਲੀ ਦੇ ਹੋਮਲੈਂਡ ਨਜ਼ਦੀਕੀ ਇੱਕ ਸਖ਼ਸ਼ ਦੀ ਕੁੱਟਮਾਰ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।


COMMERCIAL BREAK
SCROLL TO CONTINUE READING

ਕਮਲਜੀਤ ਸਿੰਘ ਸ਼ੇਰਗਿੱਲ ਪੁੱਤਰ ਮੰਗਲ ਸਿੰਘ ਦੀ ਸ਼ਿਕਾਇਤ ਉਪਰ ਕੇਸ ਦਰਜ ਹੋਇਆ ਹੈ। ਉਨ੍ਹਾਂ ਆਪਣੀ ਸ਼ਿਕਾਇਤ 'ਚ ਦੱਸਿਆ ਕਿ ਇਨ੍ਹਾਂ ਬੰਦਿਆਂ ਨੇ ਉਸ ਨੂੰ ਘੇਰਿਆ ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ।


ਇਸ ਮਾਮਲੇ 'ਚ ਮਟੌਰ ਪੁਲਿਸ ਨੇ ਆਈਪੀਸੀ ਦੀ ਧਾਰਾ 323, 341, 148 ਅਤੇ 25-54-59 ਅਸਲਾ ਐਕਟ ਤਹਿਤ ਪੰਜ ਛੇ ਅਣਪਛਾਤੇ ਤੇ ਤਿੰਨ ਮੁਲਜ਼ਮਾਂ ਖਿਲਾਫ਼ ਬਾਇਨੇਮ ਮਾਮਲਾ ਦਰਜ ਕੀਤਾ ਹੈ। ਇਨ੍ਹਾਂ ਵਿੱਚ ਸੰਦੀਪ ਸਿੰਘ ਗਿੱਲ, ਹਨੀ ਸੇਖੋਂ ਤੇ ਹਨੀ ਖ਼ਾਨ ਦਾ ਨਾਂ ਸ਼ਾਮਲ ਹੈ। ਇਹ ਵੀ ਪਤਾ ਲੱਗਿਆ ਹੈ ਕਿ ਇਸ ਮਾਮਲੇ 'ਚ ਇੱਕ ਵੱਡਾ ਪੰਜਾਬੀ ਗਾਇਕ ਵੀ ਸ਼ਾਮਲ ਹੈ।


ਇਹ ਵੀ ਪੜ੍ਹੋ : Chandigarh EV Policy: ਇਲੈਕਟ੍ਰਿਕ ਵਹੀਕਲ ਨੀਤੀ ਤਹਿਤ ਕੈਂਪਿੰਗ ਹਟਾਉਣ ਨੂੰ ਲੈ ਕੇ ਨਹੀਂ ਬਣ ਸਕੀ ਕੋਈ ਸਹਿਮਤੀ


ਪੁਲਿਸ ਮਾਮਲੇ ਵਿੱਚ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਦੱਸਿਆ ਗਿਆ ਹੈ ਕਿ ਸਿੱਪੀ ਗਿੱਲ ਤੇ ਸ਼ਿਕਾਇਤਕਰਤਾ ਕਮਲ ਸ਼ੇਰਗਿੱਲ ਦੀ ਪੁਰਾਣੀ ਜਾਣ-ਪਛਾਣ ਹੈ। ਦੋਵੇਂ ਇੱਕ-ਦੂਜੇ ਨੂੰ ਕਾਫੀ ਸਮੇਂ ਤੋਂ ਜਾਣਦੇ ਹਨ ਪਰ ਕੁਝ ਸਮਾਂ ਪਹਿਲਾਂ ਕਿਸੇ ਗੱਲ ਨੂੰ ਲੈ ਕੇ ਦੋਹਾਂ ਵਿਚਾਲੇ ਲੜਾਈ ਹੋ ਗਈ ਸੀ। ਉਦੋਂ ਤੋਂ ਹੀ ਦੋਵਾਂ ਵਿਚਾਲੇ ਆਪਸੀ ਦੁਸ਼ਮਣੀ ਚੱਲ ਰਹੀ ਹੈ। ਪੀੜਤ ਦਾ ਕਹਿਣਾ ਹੈ ਕਿ ਉਸ ਨੇ ਬੜੀ ਮੁਸ਼ਕਲ ਨਾਲ ਭੱਜ ਕੇ ਆਪਣੀ ਜਾਨ ਬਚਾਈ।


ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ਪੀੜਤਾ ਨੇ ਦੱਸਿਆ ਕਿ ਦੋਸ਼ੀ ਨੇ ਉਸ ਦੇ ਸਿਰ 'ਤੇ ਕਿਸੇ ਚੀਜ਼ ਨਾਲ ਵਾਰ ਕੀਤਾ ਹੈ। ਜਿਸ ਕਾਰਨ ਉਸ ਨੂੰ ਚੱਕਰ ਆ ਗਿਆ ਅਤੇ ਹੇਠਾਂ ਡਿੱਗ ਗਿਆ। ਜਦੋਂ ਉਸ ਦਾ ਦੋਸਤ ਤਨਿਸ਼ਕ ਉਸ ਨੂੰ ਬਚਾਉਣ ਆਇਆ ਤਾਂ ਉਨ੍ਹਾਂ ਨੇ ਉਸ ਦੀ ਵੀ ਕੁੱਟਮਾਰ ਕੀਤੀ ਅਤੇ ਪਿਸਤੌਲ ਤਾਣ ਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਲੜਾਈ ਦੌਰਾਨ ਸਿੱਪੀ ਗਿੱਲ ਨੇ ਆਪਣੇ ਸਾਥੀ ਸੰਨੀ ਨੂੰ ਗੋਲੀ ਮਾਰਨ ਲਈ ਕਿਹਾ ਸੀ। ਜਦੋਂ ਉਸ ਨੇ ਗੋਲੀ ਚਲਾਉਣੀ ਸ਼ੁਰੂ ਕੀਤੀ ਤਾਂ ਕਿਸੇ ਕਾਰਨ ਗੋਲੀ ਨਹੀਂ ਚੱਲੀ। ਇਸ ਕਾਰਨ ਉਸ ਦੀ ਜਾਨ ਬਚ ਗਈ।


 


ਇਹ ਵੀ ਪੜ੍ਹੋ : Punjab News: ਸ੍ਰੀ ਦਰਬਾਰ ਸਾਹਿਬ ਵਿਖੇ CM ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਖ਼ਿਲਾਫ਼ ਦਿਵਾਇਆ ਅਹਿਦ, ਨਸ਼ਿਆਂ ਖ਼ਿਲਾਫ਼ ਲੋਕਾਂ ਦਾ ਮੰਗਿਆ ਸਾਥ