Display of ammunition: ਸੋਸ਼ਲ ਮੀਡੀਆ 'ਤੇ ਪਿਸਤੌਲ 'ਚ ਰੌਂਦ ਭਰਦੇ ਦੀ ਵੀਡੀਓ ਵਾਇਰਲ ਕਰਨ 'ਤੇ ਮਾਮਲਾ ਦਰਜ
Advertisement
Article Detail0/zeephh/zeephh1763110

Display of ammunition: ਸੋਸ਼ਲ ਮੀਡੀਆ 'ਤੇ ਪਿਸਤੌਲ 'ਚ ਰੌਂਦ ਭਰਦੇ ਦੀ ਵੀਡੀਓ ਵਾਇਰਲ ਕਰਨ 'ਤੇ ਮਾਮਲਾ ਦਰਜ

Display of ammunition:  ਸੋਸ਼ਲ ਮੀਡੀਆ ਉਤੇ ਹਥਿਆਰਾਂ ਦੀ ਨੁਮਾਇੰਸ਼ ਕਰਨ ਉਤੇ ਪੁਲਿਸ ਨੇ ਮਾਮਲਾ ਦਰਜ ਕਰਕੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

Display of ammunition: ਸੋਸ਼ਲ ਮੀਡੀਆ 'ਤੇ ਪਿਸਤੌਲ 'ਚ ਰੌਂਦ ਭਰਦੇ ਦੀ ਵੀਡੀਓ ਵਾਇਰਲ ਕਰਨ 'ਤੇ ਮਾਮਲਾ ਦਰਜ

Display of ammunition: ਪੁਲਿਸ ਨੇ ਪਿਸਤੌਲ ਵਿੱਚ ਰੌਂਦ ਭਰਨ ਵੇਲੇ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਕਰਨ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਹਥਿਆਰ ਦੇ ਮਾਲਕ ਤੇ ਰੌਂਦ ਭਰਨ ਵਾਲੇ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਐਸਐਸਪੀ ਨੇ ਪੂਰੇ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਉਤੇ ਕਿਸੇ ਵੀ ਤਰ੍ਹਾਂ ਦੀ ਵੀਡੀਓ ਵਾਇਰਲ ਕਰਨ 'ਤੇ ਪਾਬੰਦੀ ਲਗਾਈ ਹੋਈ। ਇਸ ਕਾਰਨ ਪਠਾਨਕੋਟ ਪੁਲਿਸ ਲਗਾਤਾਰ ਸੋਸ਼ਲ ਮੀਡੀਆ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ। ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਦੇ ਦੋ ਮਾਮਲੇ ਦਰਜ ਕੀਤੇ ਗਏ ਹਨ ਅਤੇ ਅੱਜ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ।

ਪੁਲਿਸ ਵੱਲੋਂ ਦਰਜ ਕੀਤਾ ਗਿਆ ਹੈ, ਜਿਸ 'ਚ ਸੋਸ਼ਲ ਮੀਡੀਆ 'ਤੇ ਹਥਿਆਰ ਨਾਲ ਲੈਸ ਇੱਕ ਨੌਜਵਾਨ ਕਾਰਤੂਸ ਨੂੰ ਹਥਿਆਰਾਂ 'ਚ ਲੋਡ ਕਰ ਰਿਹਾ ਹੈ, ਜਿਸ ਕਾਰਨ ਪੁਲਿਸ ਨੇ ਉਕਤ ਨੌਜਵਾਨ ਅਤੇ ਉਕਤ ਹਥਿਆਰ ਰੱਖਣ ਵਾਲੇ ਨੌਜਵਾਨ ਖਿਲਾਫ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਪਠਾਨਕੋਟ ਨੇ ਦੱਸਿਆ ਕਿ ਪਹਿਲਾਂ ਵੀ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ ਨੂੰ ਲੈ ਕੇ ਪੁਲਿਸ ਵੱਲੋਂ ਦੋ ਕੇਸ ਦਰਜ ਕੀਤੇ ਜਾ ਚੁੱਕੇ ਹਨ ਅਤੇ ਹੁਣ ਪੁਲਿਸ ਨੇ ਦੋ ਵਿਅਕਤੀਆਂ ਖਿਲਾਫ ਇੱਕ ਹੋਰ ਮਾਮਲਾ ਦਰਜ ਕੀਤਾ ਹੈ, ਜਿਸ ਵਿੱਚ ਇੱਕ ਨੌਜਵਾਨ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਨੁਮਾਇਸ਼ ਕਰਦੇ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ : Punjab News: CM ਭਗਵੰਤ ਮਾਨ ਨੇ ਗੈਂਗਸਟਰ ਅੰਸਾਰੀ ਨੂੰ ਲੈ ਕੇ ਟਵੀਟ ਕਰ ਕਹੀ ਇਹ ਵੱਡੀ ਗੱਲ

ਫਿਲਹਾਲ ਪੁਲਿਸ ਨੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਕੇ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸੋਸ਼ਲ ਮੀਡੀਆ ਉਤੇ ਬਾਜ਼ ਅੱਖ ਰੱਖੀ ਜਾ ਰਹੀ ਹੈ ਅਤੇ ਹਥਿਆਰਾਂ ਦਾ ਪ੍ਰਦਰਸ਼ਨ ਕਰਨ ਵਾਲੇ ਕਿਸੇ ਵੀ ਸਖ਼ਸ਼ ਨੂੰ ਬਖਸ਼ਿਆ ਨਹੀਂ ਜਾਵੇਗਾ। ਭਵਿੱਖ ਵਿੱਚ ਵੀ ਅਜਿਹੇ ਅਨਸਰਾਂ ਵਿਰੁੱਧ ਕਾਰਵਾਈ ਜਾਰੀ ਰਹੇਗੀ।

ਇਹ ਵੀ ਪੜ੍ਹੋ : Punjab News: ਚੰਡੀਗੜ੍ਹ ਦੇ ਮੁੱਦੇ 'ਤੇ CM ਭਗਵੰਤ ਮਾਨ ਦਾ ਪ੍ਰਤਾਪ ਬਾਜਵਾ 'ਤੇ ਤੰਜ਼, ਕਹੀ ਇਹ ਵੱਡੀ ਗੱਲ

Trending news