Kulbir Singh Zira: ਕੁਲਬੀਰ ਸਿੰਘ ਜ਼ੀਰਾ 'ਤੇ ਕਤਲ ਦੀ ਕੋਸ਼ਿਸ਼ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ
Advertisement
Article Detail0/zeephh/zeephh2289645

Kulbir Singh Zira: ਕੁਲਬੀਰ ਸਿੰਘ ਜ਼ੀਰਾ 'ਤੇ ਕਤਲ ਦੀ ਕੋਸ਼ਿਸ਼ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ

Kulbir Singh Zira: ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਅਸਲਾ ਐਕਟ ਅਤੇ ਕਤਲ ਦੀ ਕੋਸ਼ਿਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ। 

Kulbir Singh Zira: ਕੁਲਬੀਰ ਸਿੰਘ ਜ਼ੀਰਾ 'ਤੇ ਕਤਲ ਦੀ ਕੋਸ਼ਿਸ਼ ਅਤੇ ਆਰਮਜ਼ ਐਕਟ ਤਹਿਤ ਕੇਸ ਦਰਜ

Kulbir Singh Zira (RAJESH KATARIA): ਫ਼ਿਰੋਜ਼ਪੁਰ ਦੇ ਹਲਕਾ ਜ਼ੀਰਾ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ ਖ਼ਿਲਾਫ਼ ਅਸਲਾ ਐਕਟ ਅਤੇ ਕਤਲ ਦੀ ਕੋਸ਼ਿਸ਼ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਸਾਬਕਾ ਵਿਧਾਇਕ ਜ਼ੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਪਿੰਡ ਦੇ ਹੀ ਗੁਰਲਾਲ ਸਿੰਘ ਨਾਲ ਜ਼ਮੀਨ ਨੂੰ ਲੈ ਕੇ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਪੁਲਿਸ ਨੇ ਸਬਾਕਾ ਵਿਧਾਇਕ ਸਮੇਤ 9 ਲੋਕਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ।

ਦੱਸ ਦਈਏ ਕਿ ਜ਼ੀਰਾ ਦੇ ਪਿੰਡ ਬੱਗੀ ਵਿਚ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਦੇ ਚਾਚਾ ਮਹਿੰਦਰਜੀਤ ਸਿੰਘ ਦਾ ਪਿੰਡ ਦੇ ਹੀ ਗੁਰਲਾਲ ਸਿੰਘ ਦੇ ਨਾਲ 10 ਏਕੜ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਨੂੰ ਲੈ ਕੇ ਵੀਰਵਾਰ ਨੂੰ ਦੋਵਾਂ ਧੜਿਆਂ ’ਚ ਝਗੜਾ ਹੋ ਗਿਆ ਸੀ ਤੇ ਲੱਤ ਵਿਚ ਗੋਲ਼ੀ ਲੱਗਣ ਨਾਲ ਗੁਰਲਾਲ ਸਿੰਘ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਉਸ ਨੂੰ ਲੁਧਿਆਣਾ ਦੇ ਡੀਐੱਮਸੀ ਰੈਫਰ ਕੀਤਾ ਗਿਆ।  ਦੋ ਧਿਰਾਂ ਵਿਚਾਲੇ ਹੋਈ ਇਸ ਕੁੱਟਮਾਰ ਵਿੱਚ ਇੱਕ ਵੀਡੀਓ ਵੀ ਸਹਾਮਣੇ ਆਇਆ ਹੈ। 

ਜਿਸ ਤੋਂ ਬਾਅਦ ਪੁਲਿਸ ਨੇ ਦੂਜੀ ਧਿਰ ਦੇ ਬਿਆਨਾਂ ਤੇ ਪੁਲਿਸ ਨੇ ਸਾਬਕਾ ਵਿਧਾਇਕ ਕੁਲਬੀਰ ਜ਼ੀਰਾ ਸਮੇਤ ਬਾਕੀ ਮੁਲਜ਼ਮਾਂ ਦੇ ਖਿਲਾਫ ਜੁਰਮ 307,447,427,107,148,149 IPC, 25,27,54,59 A ACT ਮਾਮਲਾ ਦਰਜ ਕਰ ਲਿਆ ਹੈ। 

fallback

 

Trending news