Khemkaran News:  ਤਰਨ ਤਾਰਨ ਵਿੱਚ ਗੁਆਂਢ ਵਿੱਚ ਰਹਿੰਦੀ ਲੜਕੀ ਨਾਲ ਪ੍ਰੇਮ ਵਿਆਹ ਕਰਵਾਉਣ ਤੋਂ ਲੜਕੇ ਦੀ ਮਾਂ ਨੂੰ ਨਿਰਵਸਤਰ ਕਰਨ ਦਾ ਮਾਮਲੇ ਵਿੱਚ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ।


COMMERCIAL BREAK
SCROLL TO CONTINUE READING

ਵਾਇਰਲ ਵੀਡੀਓ ਮਾਮਲੇ ਵਿੱਚ ਪੁਲਿਸ ਨੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੁਪਹਿਰ ਬਾਅਦ ਐਸਐਸਪੀ ਅਸ਼ਵਨੀ ਕਪੂਰ ਨੇ ਦੱਸਿਆ ਕਿ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਇਕ ਮੁਲਜ਼ਮ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।


ਵਲਟੋਹਾ ਪੁਲਿਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਔਰਤ ਨੇ ਦੱਸਿਆ ਕਿ ਉਸ ਦੇ ਲੜਕੇ ਨੇ ਇੱਕ ਮਹੀਨਾ ਪਹਿਲਾਂ ਗੁਆਂਢ ਵਿੱਚ ਰਹਿਣ ਵਾਲੀ ਇੱਕ ਲੜਕੀ ਨਾਲ ਕੋਰਟ ਮੈਰਿਜ ਕਰਵਾਈ ਸੀ। ਉਹ 24 ਫਰਵਰੀ ਨੂੰ ਘਰੋਂ ਨਿਕਲਿਆ ਅਤੇ 9 ਮਾਰਚ ਨੂੰ ਕੋਰਟ ਮੈਰਿਜ ਕਰਵਾ ਲਈ। ਇਸੇ ਰੰਜਿਸ਼ ਦੇ ਚੱਲਦਿਆਂ 31 ਮਾਰਚ ਦੀ ਸ਼ਾਮ ਨੂੰ ਕੁਝ ਅਣਪਛਾਤੇ ਵਿਅਕਤੀ ਲੜਕੀ ਦੇ ਭਰਾ ਅਤੇ ਮਾਤਾ ਦੇ ਨਾਲ ਉਨ੍ਹਾਂ ਦੇ ਘਰ ਦੇ ਬਾਹਰ ਆ ਗਏ ਅਤੇ ਹੰਗਾਮਾ ਕਰਨਾ ਸ਼ੁਰੂ ਕਰ ਦਿੱਤਾ।


ਜਦੋਂ ਉਹ ਬਾਹਰ ਆਈ ਤਾਂ ਉਨ੍ਹਾਂ ਨੇ ਉਸਦੇ ਕਥਿਤ ਤੌਰ ਉਤੇ ਕੱਪੜੇ ਪਾੜ ਦਿੱਤੇ। ਜਦੋਂ ਉਹ ਘਰੋਂ ਬਾਹਰ ਆਈ ਤਾਂ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕੀਤੀ। ਲੜਕੀ ਦੇ ਭਰਾ ਨੇ ਉਸ ਨੂੰ ਵਾਲਾਂ ਤੋਂ ਫੜ ਕੇ ਕੁੱਟਿਆ। ਚੁੰਨੀ ਤੱਕ ਖੋਹ ਲਈ। ਉਨ੍ਹਾਂ ਵਿਚੋਂ ਇਕ ਨੇ ਉਸ ਦੀ ਨੰਗੀ ਹਾਲਤ ਵਿਚ ਵੀਡੀਓ ਬਣਾ ਲਈ।


ਦੁਕਾਨਦਾਰ ਦੇ ਵਿਰੋਧ ਤੋਂ ਬਾਅਦ ਵੀਡੀਓ ਬਣਾਉਣੀ ਬੰਦ ਕਰ ਦਿੱਤੀ
ਉਹ ਉਨ੍ਹਾਂ ਤੋਂ ਬਚਣ ਲਈ ਦੁਕਾਨਾਂ ਵਿੱਚ ਲੁਕ ਗਈ ਪਰ ਹਮਲਾਵਰ ਉਸ ਦਾ ਪਿੱਛਾ ਕਰਦੇ ਰਹੇ। ਇਸ ਦੀਆਂ ਵੀਡੀਓ ਬਣਾਉਣ ਲੱਗੇ। ਇਸ ਤੋਂ ਬਾਅਦ ਜਦੋਂ ਉਹ ਇਕ ਦੁਕਾਨ 'ਚ ਦਾਖਲ ਹੋਈ ਤਾਂ ਦੁਕਾਨਦਾਰ ਨੇ ਇਸ ਦਾ ਵਿਰੋਧ ਕੀਤਾ, ਜਿਸ ਤੋਂ ਬਾਅਦ ਉਸ ਨੇ ਵੀਡੀਓ ਬਣਾਉਣੀ ਬੰਦ ਕਰ ਦਿੱਤੀ।


ਉਧਰ ਇਸ ਮਾਮਲੇ ਸਬੰਧੀ ਥਾਣਾ ਵਲਟੋਹਾ ਦੀ ਐਸ.ਐਚ.ਓ ਸੁਨੀਤਾ ਬਾਵਾ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਪਰਮਜੀਤ ਸਿੰਘ ਨੇ ਪੀੜਤ ਔਰਤ ਸ਼ਿਕਾਇਤ 'ਤੇ ਸ਼ਰਨਜੀਤ ਸਿੰਘ ਉਰਫ਼ ਸੰਨੀ, ਗੁਰਚਰਨ ਸਿੰਘ, ਕੁਲਵਿੰਦਰ ਕੌਰ ਉਰਫ਼ ਮਾਣੀ ਅਤੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮੁਕੱਦਮਾ 354, 354ਬੀ, 354ਡੀ ਅਤੇ 149 ਆਈਪੀਸੀ ਅਧੀਨ ਮਾਮਲਾ ਦਰਜ ਕਰ ਲਿਆ ਹੈ ਅਤੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ : Khemkaran News: ਮਹਿਲਾ ਕਮਿਸ਼ਨ ਨੇ ਵਲਟੋਹਾ ਮਾਮਲੇ 'ਤੇ ਲਿਆ ਸਖ਼ਤ ਨੋਟਿਸ, SSP ਤੇ DC ਤੋਂ ਮੰਗੀ ਰਿਪੋਰਟ