Amritpal Singh: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ NSA ਲਾਉਣ ਦੇ ਮਾਮਲੇ ਦੀ ਸੁਣਵਾਈ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਹੋਈ। ਹਾਈਕੋਰਟ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਇਹ ਦੱਸਣ ਲਈ ਕਿਹਾ ਕਿ ਡੀਸੀ ਨੇ 13 ਮਾਰਚ 2024 ਨੂੰ ਐਨਐਸਏ ਲਗਾਉਣ ਵਾਲਾ ਪੱਤਰ ਜਾਰੀ ਕੀਤਾ ਸੀ, ਪਰ ਇਸ ਨੂੰ 10 ਦਿਨਾਂ ਬਾਅਦ ਲਾਗੂ ਕੀਤਾ ਗਿਆ ਸੀ, ਇਸ ਪਿੱਛੇ ਕਾਰਨ ਕੀ ਸੀ?


COMMERCIAL BREAK
SCROLL TO CONTINUE READING

ਪੰਜਾਬ ਹਰਿਆਣਾ ਹਾਈਕੋਰਟ ਨੇ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਦੇ ਵਕੀਲਾਂ ਨੂੰ NSA ਨੂੰ ਚੁਣੌਤੀ ਦੇਣ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਆਖਿਆ ਹੈ। ਅਦਾਲਤ ਨੇ ਆਖਿਆ ਕਿ ਜ਼ਮੀਨੀ ਪੱਧਰ ਉਤੇ ਜਾ ਕੇ ਇਸ ਬਾਰੇ ਜਾਣਕਾਰੀ ਇਕੱਠੀ ਕੀਤੀ ਜਾਵੇ, ਕਿਉਂਕਿ ਹਰ ਕਿਸੇ ਨੇ ਆਪਣੇ ਤਰੀਕੇ ਨਾਲ NSA ਨੂੰ ਚੁਣੌਤੀ ਦਿੱਤੀ ਹੈ।


ਅਗਲੀ ਸੁਣਵਾਈ ‘ਚ ਪੰਜਾਬ ਅਤੇ ਕੇਂਦਰ ਨੂੰ ਆਪਣੇ ਸਾਰੇ ਦਸਤਾਵੇਜ਼ ਲਿਆਉਣ ਲਈ ਕਿਹਾ ਗਿਆ ਸੀ, ਜਿਸ ਦੇ ਆਧਾਰ ਉਤੇ ਐੱਨ.ਐੱਸ.ਏ. ਲਗਾਇਆ ਗਿਆ ਸੀ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਦਸੰਬਰ ਨੂੰ ਹੋਵੇਗੀ।