Nabha Rape Update News: ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ ਪੜਦੀ ਬੀਏ ਫਸਟ ਯੀਅਰ ਕਲਾਸ ਦੀ ਲੜਕੀ ਦਾ ਤਿੰਨ ਲੜਕਿਆਂ ਵੱਲੋਂ ਕਾਲਜ ਦੇ ਅੰਦਰ ਸਮੂਹਿਕ ਬਲਾਤਕਾਰ ਦੀ ਸ਼ਰਮਨਾਕ ਘਟਨਾ ਨੇ ਕਾਲਜ ਦੇ ਪ੍ਰਬੰਧਾਂ ਦੀ ਪੋਲ ਖੋਲ ਦਿੱਤੀ ਸੀ।
Trending Photos
Nabha Rape Update News: ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਵਿੱਚ 27 ਮਾਰਚ ਨੂੰ ਤਿੰਨ ਆਊਟਸਾਈਡਰ ਨੌਜਵਾਨਾਂ ਵੱਲੋਂ ਬੀਏ ਕਲਾਸ ਦੀ ਵਿਦਿਆਰਥਣ ਨਾਲ ਕਾਲਜ ਦੇ ਵਿੱਚ ਰੇਪ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ। ਭਾਵੇਂ ਕਿ ਪੁਲਿਸ ਵੱਲੋਂ ਇਹਨਾਂ ਤਿੰਨਾਂ ਆਰੋਪੀਆਂ ਨੂੰ ਜੇਲ ਦੀਆਂ ਸਲਾਖਾਂ ਪਿੱਛੇ ਪਹੁੰਚਾ ਦਿੱਤਾ ਸੀ। ਪਰ ਹਾਇਰ ਐਜੂਕੇਸ਼ਨ ਦੀ ਤਿੰਨ ਮੈਂਬਰੀ ਕਮੇਟੀ ਵੱਲੋਂ ਕਾਲਜ ਦੇ ਅੰਦਰ ਹੋਈ ਘਟਨਾਕ੍ਰਮ ਦੀ ਬਰੀਕੀ ਦੇ ਨਾਲ ਜਾਂਚ ਕੀਤੀ ਗਈ ਅਤੇ ਹਾਇਰ ਐਜੂਕੇਸ਼ਨ ਦੇ ਵੱਲੋਂ ਕਾਲਜ ਦੇ ਪੰਜ ਸਟਾਫ ਮੈਂਬਰਾਂ ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਜਿਸ ਵਿੱਚ ਪ੍ਰੋਫੈਸਰ ਨਰਿੰਦਰ ਸਿੰਘ ਅਤੇ ਪ੍ਰੋਫੈਸਰ ਕਰਨਪ੍ਰੀਤ ਮੈਡਮ ਨੂੰ ਟਰਮੀਨੇਟ ਕਰ ਦਿੱਤਾ ਗਿਆ ਹੈ। ਜਿਸ ਵਿੱਚ ਚਰਨਜੀਤ ਕੌਰ ਲਾਈਬਰੇਰੀਅਨ ਅਤੇ ਸਹਾਇਕ ਪ੍ਰੋਫੈਸਰ ਅਰਾਧਨਾ ਕਾਮਰਾ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਜਦੋਂ ਕਿ ਕਾਲਜ ਦੀ ਪ੍ਰਿੰਸੀਪਲ ਹਰਤੇਜ ਕੌਰ ਬੱਲ ਨੂੰ ਲਾਈਨ ਹਾਜ਼ਰ ਕੀਤਾ ਗਿਆ ਹੈ।
ਇਸ ਮੌਕੇ ਤੇ ਨਾਭਾ ਕਾਲਜ ਦੀ ਵਾਈਸ ਪ੍ਰਿੰਸੀਪਲ ਹਤੇਸ਼ ਗੋਇਲ ਨੇ ਦੱਸਿਆ ਕਿ ਰੇਪ ਮਾਮਲੇ ਵਿੱਚ ਹਾਇਰ ਐਜੂਕੇਸ਼ਨ ਦੀ ਤਿੰਨ ਮੈਂਬਰੀ ਕਮੇਟੀ ਵੱਲੋਂ ਫੈਸਲਾ ਸੁਣਾਇਆ ਗਿਆ ਹੈ। ਜਿਸ ਵਿੱਚ ਕਾਲਜ ਦੇ ਪੰਜ ਸਟਾਫ ਮੈਂਬਰਾਂ ਦੇ ਖਿਲਾਫ ਵਿਭਾਗੀ ਕਾਰਵਾਈ ਕੀਤੀ ਗਈ ਹੈ, ਜਿਸ ਵਿੱਚ ਕਾਲਜ ਦੀ ਪ੍ਰਿੰਸੀਪਲ ਹਰਤੇਜ ਕੌਰ ਬੱਲ, ਚਰਨਜੀਤ ਕੌਰ ਲਾਈਬਰੇਰੀਅਨ, ਸਹਾਇਕ ਪ੍ਰੋਫੈਸਰ ਅਰਾਧਨਾ ਕਾਮਰਾ, ਪ੍ਰੋਫੈਸਰ ਨਰਿੰਦਰ ਸਿੰਘ ਅਤੇ ਪ੍ਰੋਫੈਸਰ ਮੈਡਮ ਕਰਨਪ੍ਰੀਤ ਤੇ ਵਿਭਾਗੀ ਕਾਰਵਾਈ ਕੀਤੀ ਗਈ ਹੈ।
ਪੂਰਾ ਮਾਮਲਾ
ਦੱਸਦਈਏ ਕਿ ਦਵਿੰਦਰ ਸਿੰਘ ਨੇ ਪੀੜਤ ਲੜਕੀ ਨੂੰ ਆਪਣੀ ਭੈਣ ਬਣਾ ਕੇ ਰੱਖਿਆ ਹੋਇਆ ਸੀ। ਇਸੇ ਰਿਸ਼ਤੇ ਦੀ ਆੜ ਵਿੱਚ 27 ਮਾਰਚ ਨੂੰ ਮੁਲਜ਼ਮ ਦਵਿੰਦਰ ਸਿੰਘ ਨੇ ਲੜਕੀ ਨੂੰ ਜ਼ਰੂਰੀ ਗੱਲ ਕਰਨ ਦੇ ਬਹਾਨੇ ਪ੍ਰਿੰਸੀਪਲ ਦੇ ਦਫ਼ਤਰ ਦੇ ਉਪਰਲੇ ਕਮਰੇ ਵਿੱਚ ਬੁਲਾਇਆ। ਦੁਪਹਿਰ 1 ਵਜੇ free period ਦੌਰਾਨ ਉਸ ਨੇ ਲੜਕੀ ਨੂੰ ਮਿਲਣ ਲਈ ਕਮਰੇ ਦੇ ਬਾਹਰ ਆਈ ਤਾਂ ਦਵਿੰਦਰ ਨੇ ਨਿੱਜੀ ਗੱਲ ਕਰਨ ਦੇ ਬਹਾਨੇ ਉਸ ਨੂੰ ਕਮਰੇ ਅੰਦਰ ਅੰਦਰ ਆਉਣ ਲਈ ਕਿਹਾ। ਬਾਕੀ ਦੋ ਮੁਲਜ਼ਮ ਕਮਰੇ ਦੇ ਬਾਹਰ ਖੜ੍ਹੇ ਸਨ ਅਤੇ ਜਿਵੇਂ ਹੀ ਦਵਿੰਦਰ ਅਤੇ ਪੀੜਤ ਲੜਕੀ ਕਮਰੇ ਦੇ ਅੰਦਰ ਗਏ ਤਾਂ ਉਹ ਦੋਵੇਂ ਵੀ ਉਨ੍ਹਾਂ ਦਾ ਪਿੱਛਾ ਕਰਕੇ ਅੰਦਰ ਆ ਗਏ। ਅੰਦਰ ਦਾਖਲ ਹੁੰਦੇ ਹੀ ਦਵਿੰਦਰ ਸਿੰਘ ਨੇ ਲੜਕੀ 'ਤੇ ਜ਼ਬਰਦਸਤੀ ਕਰਨੀ ਸ਼ੁਰੂ ਕਰ ਦਿੱਤੀ।
ਇਸ ਤੋਂ ਬਾਅਦ ਤਿੰਨਾਂ ਦੋਸ਼ੀਆਂ ਨੇ ਇਕ-ਇਕ ਕਰਕੇ ਲੜਕੀ ਨਾਲ ਬਲਾਤਕਾਰ ਕੀਤਾ ਅਤੇ ਕਿਸੇ ਨੂੰ ਦੱਸਣ 'ਤੇ ਉਸ ਨੂੰ ਜਾਨੋਂ ਮਾਰਨ ਅਤੇ ਬਦਨਾਮ ਕਰਨ ਦੀ ਧਮਕੀ ਦਿੱਤੀ। ਘਟਨਾ ਤੋਂ ਬਾਅਦ ਤਿੰਨੋਂ ਦੋਸ਼ੀ ਫਰਾਰ ਹੋ ਗਏ, ਜਦਕਿ ਲੜਕੀ ਨੇ ਆਪਣੀ ਮਾਂ ਨੂੰ ਸੱਚਾਈ ਦੱਸੀ ਅਤੇ ਮਾਮਲਾ ਪੁਲਿਸ ਕੋਲ ਪਹੁੰਚ ਗਿਆ।