Sirhind News: ਸਰਹਿੰਦ ਪੁਲਿਸ ਨੇ ਜਬਰ ਜਨਾਹ ਦੇ ਮਾਮਲੇ ਵਿੱਚ ਪੈਸੇ ਮੰਗਣ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਦੇ ਪੁੱਤਰ, ਕਾਂਗਰਸ ਪਾਰਟੀ ਦੇ ਐਮਸੀ ਸਣੇ ਤਿੰਨ ਖਿਲਾਫ਼ ਮਾਮਲਾ ਦਰਜ ਕੀਤਾ ਹੈ।
Trending Photos
Sirhind News (ਜਗਮੀਤ ਸਿੰਘ): ਥਾਣਾ ਸਰਹਿੰਦ ਪੁਲਿਸ ਵੱਲੋਂ ਜਬਰ ਜਨਾਹ ਦੇ ਮਾਮਲੇ ਵਿੱਚ 50 ਲੱਖ ਰੁਪਏ ਮੰਗਣ ਦੇ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਡਾਕਟਰ ਹਰਬੰਸ ਲਾਲ ਦੇ ਪੁੱਤਰ ਵਿਪਨ ਕੁਮਾਰ ਵਰਮਾ, ਕਾਂਗਰਸ ਪਾਰਟੀ ਦੇ ਐਮਸੀ ਜਗਜੀਤ ਸਿੰਘ ਕੋਕੀ ਤੇ ਜਸਪ੍ਰੀਤ ਸਿੰਘ ਵਿਰੁੱਧ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
ਫਤਿਹਗੜ੍ਹ ਸਾਹਿਬ ਦੇ ਡੀਐਸਪੀ ਸੁਖਨਾਜ ਸਿੰਘ ਨੇ ਦੱਸਿਆ ਕਿ ਸਰਹਿੰਦ ਪੁਲਿਸ ਵੱਲੋਂ ਇੱਕ ਲੜਕੀ ਦੀ ਸ਼ਿਕਾਇਤ ਉਤੇ ਜਬਰ ਜਨਾਹ ਦੇ ਦੋਸ਼ਾਂ ਤਹਿਤ ਇੱਕ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਵਿਅਕਤੀ ਦੇ ਸਹੁਰੇ ਸੁਖਦੇਵ ਸਿੰਘ ਨੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਇੱਕ ਦਰਖਾਸਤ ਦੇਕੇ ਇਸ ਮਾਮਲੇ ਦੀ ਜਾਂਚ ਕਰਵਾਉਣ ਦੀ ਗੁਹਾਰ ਲਗਾਈ ਸੀ।
ਇਹ ਵੀ ਪੜ੍ਹੋ : Exercise for Belly Fat: ਪੇਟ ਦੀ ਚਰਬੀ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ, ਤਾਂ ਰੋਜ਼ 10 ਮਿੰਟ ਲਈ ਕਰੋ ਇਹ 3 ਕਸਰਤਾਂ
ਇਸ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀਆਂ ਵੱਲੋਂ ਇਸ ਦਰਖਾਸਤ ਦੀ ਪੜਤਾਲ ਕੀਤੀ ਗਈ ਤਾਂ ਪੜਤਾਲ ਦੌਰਾਨ ਵਿਪਨ ਕੁਮਾਰ, ਜਗਜੀਤ ਸਿੰਘ ਕੋਕੀ ਐਮਸੀ ਤੇ ਜਸਪ੍ਰੀਤ ਸਿੰਘ ਵੱਲੋਂ ਕਥਿਤ ਤੌਰ ਉਤੇ 50 ਲੱਖ ਰੁਪਏ ਮੰਗਣ ਦੀ ਗੱਲ ਸਾਹਮਣੇ ਆਈ। ਸੁਖਦੇਵ ਸਿੰਘ ਦੇ ਬਿਆਨਾਂ ਉਤੇ ਵਿਪਨ ਕੁਮਾਰ, ਜਗਜੀਤ ਸਿੰਘ ਕੋਕੀ ਐਮ.ਸੀ. ਤੇ ਜਸਪ੍ਰੀਤ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਖਾਣਾ ਸਰਹਿੰਦ ਦੀ ਪੁਲਿਸ ਵੱਲੋਂ ਗ੍ਰਿਫਤਾਰੀ ਲਈ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ : Banur News: ਪਿੰਡ ਝੱਜੋ-ਟਿਵਾਣਾ ਦਰਮਿਆਨ ਘੱਗਰ ਦਰਿਆ ਉਪਰ ਬਣਿਆ ਆਰਜ਼ੀ ਪੁਲ ਹਾਦਸੇ ਨੂੰ ਦੇ ਰਿਹਾ ਸੱਦਾ