Faridkot News: ਅਰਵਿੰਦ ਕੇਜਰੀਵਲ ਦੀ ਵੀਡੀਓ ਆਡਿਟ ਕਰਕੇ ਵਾਇਰਲ ਕਰਨ ਵਾਲੇ ਵਕੀਲ ਖਿਲਾਫ਼ ਮਾਮਲਾ ਦਰਜ
Faridkot News: ਫ਼ਰੀਦਕੋਟ ਪੁਲਿਸ ਨੇ ਸੋਸ਼ਲ ਮੀਡੀਆ ਉਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇੱਕ ਪੁਰਾਣੀ ਵੀਡੀਓ ਨੂੰ ਵਾਇਰਲ ਕਰਨ ਦੇ ਮਾਮਲੇ ਵਿੱਚ ਦਿੱਲੀ ਦੇ ਵਕੀਲ ਖਿਲਾਫ ਕੇਸ ਦਰਜ ਕੀਤਾ ਹੈ।
Faridkot News: ਫ਼ਰੀਦਕੋਟ ਜ਼ਿਲ੍ਹਾ ਪੁਲਿਸ ਨੇ ਸੋਸ਼ਲ ਮੀਡੀਆ ਉਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇੱਕ ਪੁਰਾਣੀ ਵੀਡੀਓ ਨੂੰ ਵਾਇਰਲ ਕਰਨ ਦੇ ਮਾਮਲੇ ਵਿੱਚ ਦਿੱਲੀ ਇੱਕ ਵਕੀਲ ਵਿਭੋਰ ਅਨੰਦ ਖਿਲਾਫ ਕੇਸ ਦਰਜ ਕੀਤਾ ਹੈ। ਵੀਡੀਓ ਵਿੱਚ ਸੰਵਿਧਾਨ ਨਿਰਮਾਤਾ ਨੂੰ ਲੈ ਕੇ ਟਿੱਪਣੀ ਕਾਰਨ ਵਕੀਲ ਉਤੇ ਐਸਸੀ/ਐਸਟੀ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਦੋਸ਼ ਹਨ ਕਿ ਵੀਡੀਓ ਨੂੰ ਆਡਿਟ ਕਰਕੇ ਵਾਇਰਲ ਕਰਦੇ ਹੋਏ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਇਹ ਵਕੀਲ ਪਹਿਲਾ ਵੀ ਸੋਸ਼ਲ ਮੀਡੀਆ ਉਤੇ ਆਪਣੀਆਂ ਪੋਸਟਾਂ ਨੂੰ ਲੈ ਕੇ ਵਿਵਾਦਾਂ ਵਿੱਚ ਘਿਰਿਆ ਰਹਿੰਦਾ ਰਿਹਾ ਹੈ।
ਸੰਵਿਧਾਨ ਲਿਖਣ ਬਾਰੇ ਇਤਰਾਜਯੋਗ ਟਿੱਪਣੀ
ਵੀਡੀਓ ਵਿੱਚ ਸੰਵਿਧਾਨ ਲਿਖਣ ਨੂੰ ਲੈ ਕੇ ਇਤਰਾਜਯੋਗ ਟਿੱਪਣੀਆਂ ਕੀਤੀਆਂ ਗਈਆਂ ਹਨ। ਇਹ ਵੀ ਦੋਸ਼ ਹੈ ਕਿ ਵੀਡੀਓ ਨੂੰ ਐਡਿਟ ਕਰਕੇ ਵਾਇਰਲ ਕਰਕੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਗਈ ਹੈ। ਜਿਸ ਕਾਰਨ ਉਸ 'ਤੇ SC ST ਐਕਟ ਦੀਆਂ ਧਾਰਾਵਾਂ ਵੀ ਲਗਾਈਆਂ ਗਈਆਂ ਹਨ।
ਜਾਣਕਾਰੀ ਅਨੁਸਾਰ ਜ਼ਿਲ੍ਹਾ ਫ਼ਰੀਦਕੋਟ ਪੁਲਿਸ ਨੇ ਵੀਡੀਓ ਨੂੰ ਲੈ ਕੇ ਵਿਭੋਰ ਆਨੰਦ ਖ਼ਿਲਾਫ਼ ਫ਼ਰੀਦਕੋਟ ਦੇ ਥਾਣਾ ਸਾਦਿਕ ਅਤੇ ਥਾਣਾ ਸਿਟੀ ਕੋਟਕਪੂਰਾ ਵਿੱਚ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਹਨ। ਜਿਸ ਵਿਚ ਦੋਸ਼ ਲਾਇਆ ਗਿਆ ਸੀ ਕਿ ਉਸ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਕਰਕੇ ਦਲਿਤ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।
ਵੀਡੀਓ ਨੂੰ ਆਡਿਟ ਕੀਤਾ
ਇਹ ਵੀਡੀਓ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਸਬੰਧਤ ਹੈ, ਜਿਸ ਵਿੱਚ ਉਹ ਇੱਕ ਸਮਾਗਮ ਦੌਰਾਨ ਸੰਵਿਧਾਨ ਲਿਖਣ ਵਾਲੇ ਵਿਅਕਤੀ ਬਾਰੇ ਗੱਲ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਵੀਡੀਓ ਨੂੰ ਐਡਿਟ ਕਰਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤਾ ਗਿਆ ਹੈ। ਜਿਸ ਕਾਰਨ ਪੰਜਾਬ ਪੁਲਿਸ ਵੱਲੋਂ ਇਹ ਕਾਰਵਾਈ ਕੀਤੀ ਗਈ।
ਵਿਵਾਦਿਤ ਪੋਸਟਾਂ ਪਹਿਲਾਂ ਹੀ ਵਾਇਰਲ ਹੋ ਚੁੱਕੀਆਂ
ਦੱਸ ਦਈਏ ਕਿ ਵਿਭੋਰ ਆਨੰਦ ਇਸ ਤੋਂ ਪਹਿਲਾਂ ਵੀ ਕਈ ਵਾਰ ਸੋਸ਼ਲ ਮੀਡੀਆ 'ਤੇ ਵਿਵਾਦਿਤ ਪੋਸਟਾਂ ਵਾਇਰਲ ਕਰ ਚੁੱਕੇ ਹਨ ਅਤੇ ਤਾਜ਼ਾ ਵੀਡੀਓ ਵਾਇਰਲ ਕਰਨ ਦੇ ਮਾਮਲੇ 'ਚ ਫਰੀਦਕੋਟ ਜ਼ਿਲ੍ਹੇ ਤੋਂ ਇਲਾਵਾ ਸੂਬੇ ਦੇ ਕੁਝ ਹੋਰ ਜ਼ਿਲ੍ਹਿਆਂ 'ਚ ਵੀ ਪੁਲਿਸ ਨੇ ਉਸ ਖਿਲਾਫ ਮਾਮਲਾ ਦਰਜ ਕਰ ਲਿਆ ਹੈ। .