Jathedar Sultan Singh (ਬਿਮਲ ਸ਼ਰਮਾ):  ਸੈਂਸਰ ਬੋਰਡ ਵੱਲੋਂ ਕੰਗਣਾ ਰਣੌਤ ਦੀ ਫਿਲਮ ਐਮਰਜੈਂਸੀ ਨੂੰ ਰਿਲੀਜ਼ ਕਰਨ ਲਈ ਹਰੀ ਝੰਡੀ ਦੇ ਦਿੱਤੀ ਗਈ। ਐਮਰਜੈਂਸੀ ਫਿਲਮ ਨੂੰ ਮਨਜ਼ੂਰੀ ਮਿਲਣ ਤੋਂ ਬਾਅਦ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸਖਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਸਿੱਖਾਂ ਲਈ ਮਾੜੀ ਭਾਵਨਾ ਰੱਖਣ ਵਾਲੀ ਅਦਾਕਾਰਾ ਕੰਗਨਾ ਰਣੌਤ ਨੇ ਇਸ ਫਿਲਮ ਵਿੱਚ ਸਿੱਖਾਂ ਦੀ ਕਿਰਦਾਰਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ।


COMMERCIAL BREAK
SCROLL TO CONTINUE READING

ਅਜਿਹੀ ਫਿਲਮ ਨੂੰ ਭਾਰਤ ਦੇ ਸੈਂਸਰ ਬੋਰਡ ਵੱਲੋਂ ਰਿਲੀਜ਼ ਕਰਨ ਲਈ ਇਜਾਜ਼ਤ ਦੇਣਾ ਬੇਹੱਦ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਕਿ ਕੰਗਨਾ ਰਣੌਤ ਨੇ ਕਿਸਾਨੀ ਅੰਦੋਲਨ ਸਮੇਂ ਸਿੱਖਾਂ ਖਿਲਾਫ ਜ਼ਹਿਰ ਉਗਲਿਆ ਤੇ ਉਸ ਤੋਂ ਬਾਅਦ ਵੀ ਸਮੇਂ-ਸਮੇਂ ਉਤੇ ਸਿੱਖਾਂ ਖਿਲਾਫ਼ ਭੱਦੀਆਂ ਟਿੱਪਣੀਆਂ ਕੀਤੀਆਂ ਪਰ ਇਨ੍ਹਾਂ ਸਭ ਨੂੰ ਅੱਖੋਂ ਪਰੋਖੇ ਕਰਕੇ ਸਰਕਾਰ ਤੇ ਸੈਂਸਰ ਬੋਰਡ ਵੱਲੋਂ ਕੰਗਨਾ ਰਣੌਤ ਦੀ ਉਸ ਫਿਲਮ ਨੂੰ ਰਿਲੀਜ਼ ਕਰਨ ਦੀ ਇਜਾਜ਼ਤ ਦੇਣਾ ਬੇਹੱਦ ਮੰਦਭਾਗਾ ਹੈ।


ਇਹ ਵੀ ਪੜ੍ਹੋ : Punjab Breaking Live Updates: CM ਭਗਵੰਤ ਮਾਨ ਅੱਜ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨਾਲ ਕਰਨਗੇ ਮੁਲਾਕਾਤ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ


ਜਿਸ ਫਿਲਮ ਵਿੱਚ ਉਸ ਨੇ ਸਿੱਧੇ ਤੇ ਅਸਿੱਧੇ ਤਰੀਕੇ ਨਾਲ ਸਿੱਖਾਂ ਖਿਲਾਫ ਜ਼ਹਿਰ ਉਗਲਿਆ ਹੈ। ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਮਹਾਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ਉਤੇ ਅਧਾਰਿਤ ਬਣੀ ਫਿਲਮ ਨੂੰ ਸੈਂਸਰ ਬੋਰਡ ਵੱਲੋਂ ਪ੍ਰਵਾਨਿਤ ਨਹੀਂ ਕੀਤਾ ਗਿਆ ਜੋ ਕਿ ਇਹ ਦੱਸਦਾ ਹੈ ਕਿ ਸੈਂਸਰ ਬੋਰਡ ਵੀ ਦੋਹਰੇ ਮਾਪਦੰਡ ਰੱਖਦਾ। ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਕਿਹਾ ਕਿ ਸਮੁੱਚੇ ਸਿੱਖ ਪੰਥ ਨੂੰ ਇਕੱਠੇ ਹੋ ਕੇ ਇਸ ਫਿਲਮ ਦਾ ਡੱਟ ਕੇ ਵਿਰੋਧ ਕਰਨਾ ਚਾਹੀਦਾ ਹੈ।


ਦੂਜੇ ਪਾਸੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਫਿਲਮ ਐਮਰਜੈਂਸੀ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨਾਂ ਨੇ ਕਿਹਾ ਕਿ ਕੰਗਣਾ ਸਾਡੇ ਲਈ ਮਹੱਤਵਪੂਰਨ ਨਹੀਂ ਹੈ ਜੇਕਰ ਫਿਲਮ ਨੂੰ ਮਨਜ਼ੂਰੀ ਮਿਲਦੀ ਹੈ ਤਾਂ ਇਹ ਗਲਤ ਹੈ। ਜਿਹੜੀਆਂ ਫਿਲਮਾਂ ਸਿੱਖਾਂ ਦੇ ਖਿਲਾਫ ਹਨ ਉਹ ਰਿਲੀਜ਼ ਕੀਤੀਆਂ ਜਾਂਦੀਆਂ ਹਨ ਅਤੇ ਖਾਲੜਾ 'ਤੇ ਬਣੀਆਂ ਫਿਲਮਾਂ 'ਤੇ ਪਾਬੰਦੀ ਲਗਾਈ ਜਾਂਦੀ ਹੈ।


ਇਹ ਵੀ ਪੜ੍ਹੋ : Punjab Farmers Protest: ਅੱਜ SKM CM ਮਾਨ ਦੀ ਚੰਡੀਗੜ੍ਹ ਰਿਹਾਇਸ਼ ਦਾ ਕਰੇਗੀ ਘਿਰਾਓ, ਮਾਮਲਾ ਝੋਨੇ ਦੀ ਖਰੀਦ ਨਾਲ ਜੁੜਿਆ