Harchand Burst News: ਕੇਂਦਰ ਸਰਕਾਰ ਪੰਜਾਬ 'ਚੋਂ ਨਹੀਂ ਕਰਵਾ ਰਹੀ ਚੌਲਾਂ ਦੀ ਲਿਫਟਿੰਗ-ਹਰਚੰਦ ਸਿੰਘ ਬਰਸਟ
Advertisement
Article Detail0/zeephh/zeephh2423927

Harchand Burst News: ਕੇਂਦਰ ਸਰਕਾਰ ਪੰਜਾਬ 'ਚੋਂ ਨਹੀਂ ਕਰਵਾ ਰਹੀ ਚੌਲਾਂ ਦੀ ਲਿਫਟਿੰਗ-ਹਰਚੰਦ ਸਿੰਘ ਬਰਸਟ

Harchand Burst News:  ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਕਿ ਕਿਸਾਨ ਪੱਖੀ ਹੈ, ਵੱਲੋਂ ਜਿੱਥੇ ਕਿਸਾਨਾਂ ਨਾਲ ਸਬੰਧਤ ਮਸਲਿਆਂ ਉੱਤੇ ਉਨ੍ਹਾਂ ਦੇ ਨਾਲ ਸਲਾਹ ਮਸ਼ਵਰੇ ਕਰਨ ਤੋਂ ਬਾਅਦ ਨੀਤੀਆਂ ਤਿਆਰ ਕੀਤੀਆਂ ਜਾਂਦੀਆਂ ਹਨ।

Harchand Burst News: ਕੇਂਦਰ ਸਰਕਾਰ ਪੰਜਾਬ 'ਚੋਂ ਨਹੀਂ ਕਰਵਾ ਰਹੀ ਚੌਲਾਂ ਦੀ ਲਿਫਟਿੰਗ-ਹਰਚੰਦ ਸਿੰਘ ਬਰਸਟ

Harchand Burst News: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਕਿ ਕਿਸਾਨ ਪੱਖੀ ਹੈ, ਵੱਲੋਂ ਜਿੱਥੇ ਕਿਸਾਨਾਂ ਨਾਲ ਸਬੰਧਤ ਮਸਲਿਆਂ ਉੱਤੇ ਉਨ੍ਹਾਂ ਦੇ ਨਾਲ ਸਲਾਹ ਮਸ਼ਵਰੇ ਕਰਨ ਤੋਂ ਬਾਅਦ ਨੀਤੀਆਂ ਤਿਆਰ ਕੀਤੀਆਂ ਜਾਂਦੀਆਂ ਹਨ, ਉੱਥੇ ਹੀ ਕੇਂਦਰ ਸਰਕਾਰ ਨੇ ਹਮੇਸ਼ਾ ਹੀ ਪੰਜਾਬ ਅਤੇ ਕਿਸਾਨਾਂ ਨੂੰ ਅਣਦੇਖਾ ਕਰਕੇ ਆਪਣੀ ਗੱਲ ਉੱਪਰ ਰੱਖੀ ਹੈ।

ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚੋਂ ਚੌਲਾਂ ਦੀ ਸਹੀ ਢੰਗ ਨਾਲ ਲਿਫਟਿੰਗ ਨਹੀਂ ਕਰਵਾਈ ਜਾ ਰਹੀ ਹੈ। ਜਿਸ ਕਰਕੇ ਪੰਜਾਬ ਵਿੱਚ ਫਸਲ ਭੰਡਾਰਨ ਦੀ ਨਵੀਂ ਸਮੱਸਿਆ ਖੜ੍ਹੀ ਹੋ ਗਈ ਹੈ। ਜਦਕਿ ਸਾਉਣੀ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਜਿਸਦਾ ਸਿੱਧਾ ਅਸਰ ਕਿਸਾਨਾਂ, ਆੜ੍ਹਤੀਆਂ, ਰਾਇਸ ਮਿੱਲਰਾਂ ਸਮੇਤ ਸਾਰਿਆਂ ਤੇ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਰਚੰਦ ਸਿੰਘ ਬਰਸਟ, ਚੇਅਰਮੈਨ ਪੰਜਾਬ ਮੰਡੀ ਬੋਰਡ ਅਤੇ ਸੂਬਾ ਜਨਰਲ ਸਕੱਤਰ ਆਮ ਆਦਮੀ ਪਾਰਟੀ, ਪੰਜਾਬ ਵੱਲੋਂ ਕੀਤਾ ਗਿਆ। 

ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਚੌਲਾਂ ਦੇ ਭੰਡਾਰਨ ਕਰਕੇ ਜਗ੍ਹਾ ਦੀ ਭਾਰੀ ਘਾਟ ਹੈ ਅਤੇ ਪਿਛਲੇ ਕੁਝ ਮਹੀਨਿਆਂ ਤੋਂ ਚੌਲਾਂ ਦੀ ਚੁਕਾਈ ਵਿੱਚ ਕਮੀ ਆਉਣ ਕਾਰਨ ਸਥਿਤੀ ਹੋਰ ਵੀ ਗੰਭੀਰ ਹੋ ਸਕਦੀ ਹੈ। ਬਰਸਟ ਨੇ ਦੱਸਿਆ ਕਿ 1 ਅਕਤੂਬਰ ਤੋਂ ਸਾਉਣੀ ਮੰਡੀਕਰਨ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਪਰ ਫਿਰ ਵੀ ਕੇਂਦਰ ਸਰਕਾਰ ਵੱਲੋਂ ਇਸ ਮੁੱਦੇ ਨੂੰ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਜਾ ਰਿਹਾ। ਜਦਕਿ ਇਸ ਮੁੱਦੇ ਨੂੰ ਜਲਦ ਤੋਂ ਜਲਦ ਹੱਲ ਕਰਨ ਦੀ ਬਹੁਤ ਲੋੜ ਹੈ।

ਝੌਨੇ ਦੇ ਆਗਾਮੀ ਸੀਜ਼ਨ ਦੌਰਾਨ ਮੰਡੀਆਂ ਵਿੱਚ ਬੰਪਰ ਫਸਲ ਆਉਣ ਦੀ ਸੰਭਾਵਨਾ ਹੈ, ਜਦਕਿ ਪਿਛਲੇ ਸੀਜ਼ਨ 2023-24 ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਪੱਧਰ ਉਤੇ ਕਰੀਬ 186.57 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਸੀ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ਦਾ ਜਲਦ ਤੋਂ ਜਲਦ ਹੱਲ ਕਰਨ ਉਤੇ ਜ਼ੋਰ ਦੇਣਾ ਚਾਹੀਦਾ ਹੈ, ਕਿਉਂਕਿ ਪੰਜਾਬ ਦੇ ਰਾਈਸ ਮਿੱਲਰਾਂ ਵਿੱਚ ਥਾਂ ਦੀ ਘਾਟ ਹੋਣਾ ਬਹੁਤ ਵੱਡੀ ਸਮੱਸਿਆ ਬਣੀ ਹੋਈ ਹੈ। ਜਿਸ ਨਾਲ ਸੀਜ਼ਨ ਦੌਰਾਨ ਝੋਨੇ ਦੀ ਨਿਰਵਿਘਨ ਖਰੀਦ ਵੀ ਪ੍ਰਭਾਵਿਤ ਹੋ ਸਕਦੀ ਹੈ, ਜੇਕਰ ਪੰਜਾਬ ਵਿੱਚ ਜਗ੍ਹਾਂ ਹੀ ਨਹੀਂ ਹੋਵੇਗੀ ਤਾਂ ਝੋਨੇ ਦਾ ਭੰਡਾਰਨ ਕਿੱਥੇ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਪੰਜਾਬ ਨੂੰ ਤੰਗ ਕਰਦੀ ਆ ਰਹੀ ਹੈ। ਇਸ ਤੋਂ ਪਹਿਲਾ 26 ਜਨਵਰੀ ਦੀ ਪਰੇਡ ਵਿੱਚ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕਰਨਾ, ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ-ਮਜ਼ਦੂਰਾਂ ਨੂੰ ਮੁਆਵਜ਼ਾ ਨਾ ਦੇਣਾ, ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਨੂੰ ਦਿੱਲੀ ਜਾਣ ਤੋਂ ਰੋਕਣਾ, ਪੰਜਾਬ ਦਾ ਰੂਰਲ ਡਿਵੈਲਪਮੈਂਟ ਫੰਡ ਤੇ ਹੈਲਥ ਮਿਸ਼ਨ ਫੰਡ ਰੋਕਣਾ, ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਅਤੇ ਪੰਜਾਬੀਅਤ ਨਾਲ ਨਫ਼ਰਤ ਨੂੰ ਪ੍ਰਗਟਾਉਂਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਨਾਲ ਵਿਤਕਰਾ ਨਾ ਕਰਦੇ ਹੋਏ ਸੂਬੇ ਦੇ ਵਿਕਾਸ ਨੂੰ ਅਹਿਮੀਅਤ ਦੇਣੀ ਚਾਹੀਦੀ ਹੈ।

Trending news