Amritsar News: ਕੇਂਦਰ ਸਰਕਾਰ ਘੱਟ ਗਿਣਤੀ ਕੌਮਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ-ਮਨਜੀਤ ਸਿੰਘ ਜੀਕੇ
Advertisement
Article Detail0/zeephh/zeephh2338265

Amritsar News: ਕੇਂਦਰ ਸਰਕਾਰ ਘੱਟ ਗਿਣਤੀ ਕੌਮਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ-ਮਨਜੀਤ ਸਿੰਘ ਜੀਕੇ

Amritsar News: ਮਨਜੀਤ ਸਿੰਘ ਜੀਕੇ ਮੀਰੀ ਪੀਰੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ।

Amritsar News: ਕੇਂਦਰ ਸਰਕਾਰ ਘੱਟ ਗਿਣਤੀ ਕੌਮਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ-ਮਨਜੀਤ ਸਿੰਘ ਜੀਕੇ

Amritsar News (ਭਰਤ ਸ਼ਰਮਾ) : ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਜੀਕੇ ਮੀਰੀ ਪੀਰੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਪੁੱਜੇ ਇਸ ਮੌਕੇ ਉਹਨਾਂ ਨੇ ਸਮੂਹ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਨਜੀਤ ਸਿੰਘ ਜੀਕੇ ਨੇ ਕਿਹਾ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀਆਂ ਨੂੰ ਦਬਾਉਣ ਲਈ ਨਵੇਂ ਕਾਨੂੰਨਾਂ ਦੀ ਵਰਤੋਂ ਕੀਤੀ ਜਾ ਰਹੀ ਹੈ ਜੋ ਕਿ ਨਿੰਦਣ ਯੋਗ ਹੈ। ਮਨਜਿੰਦਰ ਸਿੰਘ ਸਿਰਸਾ ਵੱਲੋਂ ਦਲਜੀਤ ਦੋਸਾਂਝ ਉਤੇ ਰਾਜਨੀਤੀ ਕਰਨ ਸਬੰਧੀ ਕਿਹਾ ਕਿ ਦਲਜੀਤ ਦੋਸਾਂਝ ਪਹਿਲਾ ਭਾਰਤੀ ਹੈ ਫਿਰ ਪੰਜਾਬੀ।

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਕੇਂਦਰ ਸਰਕਾਰ ਘੱਟ ਗਿਣਤੀ ਕੌਮਾਂ ਨੂੰ ਦਬਾਉਣ ਦੀ ਕੋਸ਼ਿਸ਼ ਵਿੱਚ ਨਵੇਂ ਨਵੇਂ ਕਾਨੂੰਨਾਂ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਨੇ ਸਿੱਖ ਸੰਗਤ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ। ਗੁਰੂ ਸਾਹਿਬ ਨੇ ਦੋ ਤਲਵਾਰਾਂ ਪਹਿਨ ਕੇ ਮੀਰੀ ਪੀਰੀ ਦਾ ਸਿਧਾਂਤ ਦਿੱਤਾ। ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਹੀ ਸਾਨੂੰ ਅਕਾਲ ਤਖਤ ਵੀ ਬਖਸ਼ਿਆ।

ਉਨ੍ਹਾਂ ਨੇ ਸ਼ਸਤਰ ਵਿਦਿਆ, ਘੋੜੇ ਰੱਖਣੇ, ਨਗਾੜੇ ਵਜਾਉਣਾ ਦਾ ਸਿਧਾਂਤ ਵੀ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੁੱਦੇ ਉਤੇ ਬੋਲਦੇ ਹੋਏ ਉਨ੍ਹਾ ਨੇ ਕਿਹਾ ਕਿ ਬਰਗਾੜੀ ਕਾਂਡ ਹੋਵੇ ਜਾਂ ਡੇਰਾ ਮੁਆਫੀ ਹੋਵੇ, ਗੁਰੂ ਗ੍ਰੰਥ ਸਾਹਿਬ ਦੇ ਮੁੱਦੇ ਉਤੇ ਅਕਾਲੀ ਦਲ ਨੇ ਨੁਕਸਾਨ ਵੀ ਖਾਦੇ ਹਨ। ਉਨ੍ਹਾਂ ਨੇ ਕਿਹਾ ਕਿ ਦੁਨੀਆ ਵਿੱਚ ਅਜਿਹਾ ਕੋਈ ਧਰਮ ਨਹੀਂ ਜਿਹੜਾ ਕਿਸੇ ਨੂੰ ਤਲਬ ਕਰ ਸਕਦਾ ਹੋਵੇ ਪਰ ਸਿੱਖ ਧਰਮ ਵਿੱਚ ਇਹ ਸਿਧਾਂਤ ਹੈ।

ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ

ਸ੍ਰੀ ਅਕਾਲ ਤਖ਼ਤ ਸਾਹਿਬ ਵੱਡੇ ਤੋਂ ਵੱਡੇ ਸਖ਼ਸ਼ ਨੂੰ ਤਲਬ ਕਰ ਸਕਦਾ ਹੈ। ਮਹਾਰਾਜਾ ਰਣਜੀਤ ਸਿੰਘ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਏ ਸਨ ਅਤੇ ਮੁੱਖ ਮੰਤਰੀ ਵੀ ਪੇਸ਼ ਹੁੰਦੇ ਰਹੇ ਹਨ। ਉਨ੍ਹਾਂ ਨੇ ਸੁਖਬੀਰ ਸਿੰਘ ਬੂਾਦਲ ਨੂੰ ਬੁਲਾਇਆ ਅਤੇ ਉਨ੍ਹਾਂ ਕੋਲੋਂ ਸਪੱਸ਼ਟੀਕਰਨ ਮੰਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਵੱਡੀ ਜ਼ਿੰਮੇਵਾਰੀ ਬਣਦੀ ਹੈ। ਸੰਗਤ ਵੀ ਚਾਹੁੰਦੀ ਹੈ ਕਿ ਸਾਰੇ ਖੁਲਾਸੇ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਉਮੀਦ ਹੈ ਕਿ ਸੁਖਬੀਰ ਬਾਦਲ ਜ਼ਰੂਰ ਪੇਸ਼ ਹੋਣਗੇ ਅਤੇ ਆਪਣਾ ਸਪੱਸ਼ਟੀਕਰਨ ਦੇਣਗੇ।

ਇਹ ਵੀ ਪੜ੍ਹੋ : Doda Encounter: ਜੰਮੂ-ਕਸ਼ਮੀਰ ਦੇ ਡੋਡਾ 'ਚ 4 ਜਵਾਨ ਸ਼ਹੀਦ! ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ

Trending news