ਕੇਂਦਰੀ ਆਗੂਆਂ ਨੇ ਮਾਲਵਾ, ਮਾਝਾ ਅਤੇ ਦੁਆਬੇ ਵਿੱਚ ਅਬਜ਼ਰਵਰ ਕੀਤੇ ਨਿਯੁਕਤ
Advertisement

ਕੇਂਦਰੀ ਆਗੂਆਂ ਨੇ ਮਾਲਵਾ, ਮਾਝਾ ਅਤੇ ਦੁਆਬੇ ਵਿੱਚ ਅਬਜ਼ਰਵਰ ਕੀਤੇ ਨਿਯੁਕਤ

ਪੰਜਾਬ ਚੋਣਾਂ ਲਈ ਕਾਂਗਰਸ ਹਾਈਕਮਾਂਡ ਸਿਰਫ਼ ਸੂਬੇ ਦੇ ਆਗੂਆਂ ’ਤੇ ਨਿਰਭਰ ਨਹੀਂ ਰਹੇਗੀ।

ਕੇਂਦਰੀ ਆਗੂਆਂ ਨੇ ਮਾਲਵਾ, ਮਾਝਾ ਅਤੇ ਦੁਆਬੇ ਵਿੱਚ ਅਬਜ਼ਰਵਰ ਕੀਤੇ ਨਿਯੁਕਤ

ਚੰਡੀਗੜ੍ਹ: ਪੰਜਾਬ ਚੋਣਾਂ ਲਈ ਕਾਂਗਰਸ ਹਾਈਕਮਾਂਡ ਸਿਰਫ਼ ਸੂਬੇ ਦੇ ਆਗੂਆਂ ’ਤੇ ਨਿਰਭਰ ਨਹੀਂ ਰਹੇਗੀ। ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੀ ਇਸ 'ਤੇ ਨਜ਼ਰ ਰੱਖਣਗੇ। ਇਸ ਦੇ ਲਈ ਮਾਲਵਾ, ਮਾਝਾ ਅਤੇ ਦੋਆਬਾ ਵਿੱਚ ਆਬਜ਼ਰਵਰ ਲਗਾਏ ਗਏ ਹਨ। ਉਹ ਇੱਥੇ ਆਗੂਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣਗੇ ਅਤੇ ਆਪਣੀ ਰਿਪੋਰਟ ਕਾਂਗਰਸ ਹਾਈ ਕਮਾਂਡ ਨੂੰ ਭੇਜਣਗੇ। ਇਸ ਸਬੰਧੀ ਕਾਂਗਰਸ ਵੱਲੋਂ 4 ਆਗੂਆਂ ਦੀ ਨਿਯੁਕਤੀ ਕੀਤੀ ਗਈ ਹੈ।

 

 

ਇਸ ਤੋਂ ਪਹਿਲਾਂ ਕਾਂਗਰਸ ਵੱਲੋਂ ਜ਼ਿਲ੍ਹਾ ਕਮੇਟੀਆਂ ਦੇ ਬਰਾਬਰ ਅਬਜ਼ਰਵਰ ਨਿਯੁਕਤ ਕੀਤੇ ਜਾ ਚੁੱਕੇ ਹਨ, ਜੋ ਜ਼ਿਲ੍ਹਾ ਪੱਧਰ 'ਤੇ ਕਾਂਗਰਸੀਆਂ ਦੀ ਕਾਰਗੁਜ਼ਾਰੀ 'ਤੇ ਨਜ਼ਰ ਰੱਖ ਰਿਹਾ ਹੈ। ਇਹ ਅਬਜ਼ਰਵਰ ਲਗਾਤਾਰ ਜ਼ਿਲ੍ਹੇ ਅੰਦਰ ਕਾਂਗਰਸੀਆਂ ਨੂੰ ਪਾਰਟੀ ਦੇ ਹੱਕ ਵਿੱਚ ਲਾਮਬੰਦ ਕਰ ਰਹੇ ਹਨ ਤਾਂ ਜੋ ਇਹ ਚੋਣ ਜਿੱਤ ਸਕੇ।

fallback

 

ਪੰਜਾਬ ਵਿੱਚ ਕਾਂਗਰਸ ਅੰਦਰ ਚੱਲ ਰਹੀ ਜੰਗ ਕਾਰਨ ਹਾਈਕਮਾਂਡ ਦੀ ਚਿੰਤਾ ਵੱਧ ਗਈ ਹੈ, ਪਹਿਲਾਂ ਸੀਐਮ ਚਿਹਰੇ ਲਈ ਨਵਜੋਤ ਸਿੱਧੂ ਅਤੇ ਸੀਐਮ ਚਰਨਜੀਤ ਚੰਨੀ ਵਿਚਾਲੇ ਲੜਾਈ ਹੈ, ਇਸ ਤੋਂ ਬਾਅਦ ਹੁਣ ਟਿਕਟਾਂ ਦੀ ਵੰਡ ਨੂੰ ਲੈ ਕੇ ਨਰਾਜ਼ਗੀ ਫੈਲ ਗਈ ਹੈ। 

 

ਇਨ੍ਹਾਂ ਵਿੱਚ ਬੱਸੀ ਪਠਾਣਾ ਤੋਂ ਸੀਐਮ ਚੰਨੀ ਦੇ ਭਰਾ ਡਾ: ਮਨੋਹਰ ਸਿੰਘ, ਸਮਰਾਲਾ ਤੋਂ ਮੌਜੂਦਾ ਵਿਧਾਇਕ ਅਮਰੀਕ ਢਿੱਲੋਂ ਆਜ਼ਾਦ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਰੇ ਹਨ। ਕਪੂਰਥਲਾ ਤੋਂ ਮੰਤਰੀ ਰਾਣਾ ਗੁਰਜੀਤ ਨੇ ਵੀ ਆਪਣੇ ਪੁੱਤਰ ਰਾਣਾ ਇੰਦਰਪ੍ਰਤਾਪ ਨੂੰ ਸੁਲਤਾਨਪੁਰ ਲੋਧੀ ਤੋਂ ਉਤਾਰਨ ਦੀ ਤਿਆਰੀ ਕਰ ਲਈ ਹੈ। ਕਾਂਗਰਸ ਨੇ ਇੱਥੋਂ ਨਵਜੀਤ ਚੀਮਾ ਨੂੰ ਟਿਕਟ ਦਿੱਤੀ ਹੈ। ਇਸੇ ਤਰ੍ਹਾਂ ਕਰੀਬ 15 ਸੀਟਾਂ 'ਤੇ ਕਾਂਗਰਸ ਨੂੰ ਬਗਾਵਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Trending news