Centre denies Rural Development Fund for Punjab news: ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਵੱਡਾ ਵਿੱਤੀ ਝਟਕਾ ਦਿੱਤਾ ਗਿਆ ਹੈ ਕਿਉਂਕਿ ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ ਨੂੰ ਤੁਰੰਤ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਕੇਂਦਰੀ ਮੰਤਰੀ ਪਿਊਸ਼ ਗੋਇਲ ਦੇ ਮੁਤਾਬਕ ਪੰਜਾਬ ਸਰਕਾਰ ਨੂੰ ਇੱਕ ਚਿੱਠੀ ਲਿਖੀ ਗਈ ਹੈ, ਜਿਸ ਵਿੱਚ ਪੇਂਡੂ ਵਿਕਾਸ ਫੰਡ ਨੂੰ ਤੁਰੰਤ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਗਿਆ ਹੈ। 
 
ਦੱਸਿਆ ਜਾ ਰਿਹਾ ਹੈ ਕਿ ਕੇਂਦਰ ਵੱਲ 3 ਫਸਲ ਸੀਜਨਾਂ ਦਾ ਰੂਰਲ ਡਿਵੈਲਪਮੈਂਟ ਫੰਡ ਪੈਡਿੰਗ ਹੈ, ਜਿਸ ਦੀ ਰਕਮ ਕੁੱਲ 2880 ਕਰੋੜ ਦੱਸੀ ਜਾ ਰਹੀ ਹੈ। ਹੁਣ ਜਿਵੇਂ ਪੇਂਡੂ ਵਿਕਾਸ ਫੰਡ ਨੂੰ ਜਾਰੀ ਕਰਨ ਤੋਂ ਰੋਕ ਦਿੱਤਾ ਗਿਆ ਹੈ ਤਾਂ ਪੰਜਾਬ ਦੇ ਦਿਹਾਤੀ ਇਲਾਕਿਆਂ ਵਿੱਚ ਪੇਂਡੂ ਲਿੰਕ ਸੜਕਾਂ ਦੀ ਨਵੀਂ ਉਸਾਰੀ ਅਤੇ ਮੁਰੰਮਤ 'ਤੇ ਬ੍ਰੇਕ ਲੱਗ ਸਕਦੀ ਹੈ। 


COMMERCIAL BREAK
SCROLL TO CONTINUE READING

ਇਸ ਦੌਰਾਨ ਪੰਜਾਬ ਸਰਕਾਰ ਨੂੰ ਉਮੀਦ ਸੀ ਕਿ ਕੇਂਦਰ ਵੱਲੋਂ ਉਨ੍ਹਾਂ ਨੂੰ 2880 ਕਰੋੜ ਦੇ ਪੇਂਡੂ ਵਿਕਾਸ ਫੰਡ ਮਿਲੇਗਾ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਦੇ ਇਸ ਰਵੱਈਏ ਦਾ ਵਿਰੋਧ ਕੀਤਾ ਜਾ ਰਿਹਾ ਹੈ। 


ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਕਹਿਣਾ ਹੈ ਕਿ ਸੂਬੇ ਦਾ ਫੰਡ ਰੋਕਣਾ ਸੂਬੇ ਦੇ ਅਧਿਕਾਰਾਂ ਅਤੇ ਕਿਸਾਨਾਂ 'ਤੇ ਸਿੱਧਾ ਹਮਲਾ ਹੈ।  ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਦੀਆਂ ਸ਼ਰਤਾਂ ਮੁਤਾਬਕ ਦਿਹਾਤੀ ਵਿਕਾਸ ਐਕਟ ਵਿੱਚ ਸੋਧ ਕੀਤੀ ਗਈ ਸੀ ਕਿ ਪੇਂਡੂ ਵਿਕਾਸ ਫੰਡ ਦਾ ਪੈਸਾ ਕਿਸੇ ਹੋਰ ਕੰਮ ਲਈ ਨਹੀਂ ਵਰਤਿਆ ਜਾਵੇਗਾ। 


ਹੋਰ ਪੜ੍ਹੋ: ਟਾਟਾ ਗਰੁੱਪ ਦਾ ਵੱਡਾ ਐਲਾਨ! ਏਅਰ ਇੰਡੀਆ ਅਤੇ ਵਿਸਤਾਰਾ ਹੋਣਗੀਆਂ ਮਰਜ


ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਹੋਰ ਝਟਕਾ ਦਿੰਦਿਆਂ ਕੇਂਦਰ ਵੱਲੋਂ ਪ੍ਰਧਾਨ ਮੰਤਰੀ ਗ਼ਰੀਬ ਅੰਨ੍ਹ ਕਲਿਆਣ ਯੋਜਨਾ ਤਹਿਤ ਭੇਜੇ ਜਾਂਦੇ ਅਨਾਜ ਵਿੱਚ ਕੱਟ ਲਾਇਆ ਗਿਆ ਹੈ। 


ਕੇਂਦਰੀ ਐਲੋਕੇਸ਼ਨ ਦੇ ਮੁਤਾਬਕ 17.27 ਲੱਖ ਲਾਭਪਾਤਰੀਆਂ ਨੂੰ ਮੁਫ਼ਤ ਅਨਾਜ ਨਹੀਂ ਮਿਲ ਸਕੇਗਾ।


ਹੋਰ ਪੜ੍ਹੋ: Delhi Indira Gandhi International Airport ਦਾ ਨਾਂਅ ਬਦਲ ਕੇ Guru Tegh Bahadur Hind Di Chadar Airport ਰੱਖਣ ਦੀ ਮੰਗ


(Apart from news of 'Centre denying Rural Development Fund for Punjab news', stay tuned to Zee PHH for more updates)