Chabbewal Bypoll: ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੇ ਨੌਜਵਾਨ ਉਮੀਦਵਾਰ ਇਸ਼ਾਂਕ ਚੱਬੇਵਾਲ ਨੇ ਸਿਆਸੀ ਦਿੱਗਜਾਂ ਨੂੰ ਮਾਤ ਦਿੰਦੇ ਹੋਏ ਵੱਡੀ ਜਿੱਤ ਹਾਸਲ ਕੀਤੀ ਹੈ। ਇਸ਼ਾਂਕ ਚੱਬੇਵਾਲ 28000 ਵੋਟਾਂ ਨਾਲ ਜਿੱਤੇ ਹਨ। ਇਸ਼ਾਂਕ ਨੂੰ 51753 ਵੋਟਾਂ ਮਿਲੀਆਂ ਜਦਕਿ ਕਾਂਗਰਸ ਨੇ ਐਡਵੋਕੇਟ ਰਣਜੀਤ ਕੁਮਾਰ ਨੂੰ 23171 ਵੋਟਾਂ ਹਾਸਲ ਹੋਈਆਂ। ਇਸ ਤੋਂ ਇਲਾਵਾ ਭਾਜਪਾ ਦੇ ਉਮੀਦਵਾਰ ਸੋਹਣ ਸਿੰਘ ਠੰਡਲ ਨੂੰ 8667 ਵੋਟਾਂ ਹਾਸਲ ਹੋਈਆਂ। ਇੱਥੇ ਇੱਕ ਤਰਫਾ ਲੀਡ ਨੂੰ ਦੇਖਦਿਆਂ ਕਾਂਗਰਸੀ ਉਮੀਦਵਾਰ ਰਣਜੀਤ ਕੁਮਾਰ ਸ਼ੁਰੂ ਵਿੱਚ ਹੀ ਗਿਣਤੀ ਕੇਂਦਰ ਛੱਡ ਕੇ ਚਲੇ ਗਏ ਸਨ। 


COMMERCIAL BREAK
SCROLL TO CONTINUE READING

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਲੋਕ ਸਭਾ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਦੇ ਪੁੱਤਰ ਇਸ਼ਾਂਕ ਚੱਬੇਵਾਲ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਸੀ। ਇਸ਼ਾਂਕ ਚੱਬੇਵਾਲ ਪੇਸ਼ੇ ਤੋਂ ਡਾਕਟਰ ਹਨ। ਇਸ਼ਾਨ ਚੱਬੇਵਾਲ ਦੇ ਪਿਤਾ ਰਾਜਕੁਮਾਰ ਚੱਬੇਵਾਲ 2024 ਦੀਆਂ ਲੋਕ ਸਭਾ ਚੋਣਾਂ ਵੇਲੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਸਨ ਤੇ ਚੋਣ ਜਿੱਤ ਕੇ ਲੋਕ ਸਭਾ ਪਹੁੰਚੇ ਸਨ। ਇਸ ਤੋਂ ਬਾਅਦ ਚੱਬੇਵਾਲ ਵਿਧਾਨ ਸਭਾ ਸੀਟ ਖਾਲੀ ਹੋ ਗਈ ਸੀ। ਰਾਜਕੁਮਾਰ ਚੱਬੇਵਾਲ 2022 ਦੀਆਂ ਵਿਧਾਨ ਸਭਾ ਚੋਣਾਂ ਕਾਂਗਰਸ ਵੱਲੋਂ ਜਿੱਤ ਕੇ ਵਿਧਾਇਕ ਬਣੇ ਸਨ ਤੇ ਹੁਣ ਇਸ ਸੀਟ ਉੱਤੇ ਉਨ੍ਹਾਂ ਦਾ ਬੇਟਾ ਚੋਣ ਮੈਦਾਨ ਵਿੱਚ ਹੈ। ਚੱਬੇਵਾਲ ਵਿਧਾਨ ਸਭਾ ਹਲਕੇ ਵਿੱਚ ਕਰੀਬ 300 ਪਿੰਡ ਹਨ। ਜਿਸ ਵਿੱਚ ਕੁੱਲ 1 ਲੱਖ 59 ਹਜ਼ਾਰ 432 ਵੋਟਰ ਹਨ। ਪ੍ਰਸ਼ਾਸਨ ਵੱਲੋਂ 205 ਪੋਲਿੰਗ ਸਟੇਸ਼ਨ ਬਣਾਏ ਗਏ ਸਨ। ਇੱਥੇ 83,704 ਪੁਰਸ਼ ਅਤੇ 75,724 ਮਹਿਲਾ ਵੋਟਰ ਹਨ। 4 ਟਰਾਂਸਜੈਂਡਰ ਵੀ ਹਨ।


2022 'ਚ ਕਾਂਗਰਸ ਨੇ 3, 'ਆਪ' ਨੇ 1 ਸੀਟਾਂ ਜਿੱਤੀਆਂ ਸਨ
ਤੁਹਾਨੂੰ ਦੱਸ ਦੇਈਏ ਕਿ 2022 ਵਿੱਚ ਇਨ੍ਹਾਂ ਚਾਰ ਸੀਟਾਂ ਵਿੱਚੋਂ ਕਾਂਗਰਸ ਨੇ 3 ਅਤੇ 'ਆਪ' ਨੇ ਇੱਕ ਸੀਟ ਜਿੱਤੀ ਸੀ। ਹਾਲਾਂਕਿ ਬਰਨਾਲਾ ਤੋਂ ਵਿਧਾਇਕ ਗੁਰਮੀਤ ਮੀਤ ਹੇਅਰ ਸੰਗਰੂਰ ਤੋਂ ਲੋਕ ਸਭਾ ਚੋਣ ਜਿੱਤ ਗਏ ਹਨ। ਇਸੇ ਤਰ੍ਹਾਂ ਗਿੱਦੜਬਾਹਾ, ਲੁਧਿਆਣਾ ਤੋਂ ਜੇਤੂ ਰਹੇ ਰਾਜਾ ਵੜਿੰਗ ਅਤੇ ਡੇਰਾ ਬਾਬਾ ਨਾਨਕ ਤੋਂ ਜਿੱਤੇ ਸੁਖਜਿੰਦਰ ਰੰਧਾਵਾ ਗੁਰਦਾਸਪੁਰ ਤੋਂ ਚੋਣ ਜਿੱਤ ਕੇ ਸੰਸਦ ਮੈਂਬਰ ਬਣ ਗਏ ਸਨ।


ਚੱਬੇਵਾਲ ਤੋਂ ਵਿਧਾਇਕ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਤੋਂ ਜਿੱਤੇ ਸਨ ਪਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ ਸਨ, ਜਿਸ ਤੋਂ ਬਾਅਦ ਉਹ ਹੁਸ਼ਿਆਰਪੁਰ ਤੋਂ ਐਮ.ਪੀ. ਬਣ ਗਏ ਸਨ।