Chairman Harchand Singh News: ਪੰਜਾਬ ਵਿੱਚ ਸਥਿਤ ਮਾਰਕੀਟ ਕਮੇਟੀਆਂ ਨੂੰ ਖ਼ਤਮ ਕਰਕੇ ਪ੍ਰਾਈਵੇਟ ਮੰਡੀਆਂ ਬਣਾਉਣ ਦੀਆਂ ਖ਼ਬਰਾਂ ਉਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਵਿਰਾਮ ਲਗਾ ਦਿੱਤਾ ਹੈ।
Trending Photos
Chairman Harchand Singh News: ਪੰਜਾਬ ਵਿੱਚ ਸਥਿਤ ਮਾਰਕੀਟ ਕਮੇਟੀਆਂ ਨੂੰ ਖ਼ਤਮ ਕਰਕੇ ਪ੍ਰਾਈਵੇਟ ਮੰਡੀਆਂ ਬਣਾਉਣ ਦੀਆਂ ਖ਼ਬਰਾਂ ਉਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਵਿਰਾਮ ਲਗਾ ਦਿੱਤਾ ਹੈ। ਉਨ੍ਹਾਂ ਨੇ ਸਾਰੀਆਂ ਅਫਵਾਹਾਂ ਨੂੰ ਬੇਬੁਨਿਆਦ ਦੱਸਿਆ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਮਾਰਕੀਟ ਕਮੇਟੀਆਂ ਨੂੰ ਭੰਗ ਕਰਕੇ ਪ੍ਰਾਈਵੇਟ ਮੰਡੀਆਂ ਬਣਾਉਣ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ਪੂਰੀ ਤਰ੍ਹਾਂ ਬੇਬੁਨਿਆਦ ਹਨ। ਉਨ੍ਹਾਂ ਨੇ ਕਿਹਾ ਕਿ ਸਾਲ 2013 ਤੋਂ ਲੈ ਕੇ ਹੁਣ ਤੱਕ ਜਿੰਨੀਆਂ ਵੀ ਇਸ ਪ੍ਰਕਾਰ ਦੀਆਂ ਮੰਡੀਆਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।
ਨੋਟੀਫਿਕੇਸ਼ ਨੂੰ ਡੀ ਨੋਟੀਫਾਈ ਕੀਤਾ
ਉਨ੍ਹਾਂ ਸਾਰੇ ਨੋਟੀਫਿਕੇਸ਼ਨਾਂ ਨੂੰ ਡੀ ਨੋਟੀਫਾਈ ਕਰ ਦਿੱਤਾ ਗਿਆ ਹੈ। ਇਸ ਤੋਂ ਸਪੱਸ਼ਟ ਹੈ ਕਿ ਤੁਸੀਂ ਆਪਣੀ ਨੇੜਲੀ ਮੰਡੀ ਵਿੱਚ ਜਾ ਕੇ ਆਪਣੀ ਫਸਲ ਵੇਚ ਸਕਦੇ ਹੋ। ਕਿਸੇ ਵੀ ਪ੍ਰਕਾਰ ਨਾਲ ਕਿਸੇ ਵੀ ਸਾਈਲੋਜ਼ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਸਾਈਲੋਜ਼ ਵਿੱਚ ਕਿਸੇ ਵੀ ਫਸਲ ਦੀ ਖਰੀਦ ਨਹੀਂ ਹੋ ਸਕੇਗੀ, ਇਨ੍ਹਾਂ ਨੂੰ ਗੁਦਾਮ ਵਜੋਂ ਇਸਤੇਮਾਲ ਕੀਤਾ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਾਈਲੋਜ਼ ਬਣਾਉਣ ਦਾ ਕੰਮ ਪਿਛਲੀ ਅਕਾਲੀ ਸਰਕਾਰ ਵੇਲੇ ਸ਼ੁਰੂ ਹੋਇਆ ਸੀ ਅਤੇ ਇਸ ਦੀ ਸ਼ੁਰੂਆਤ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਨੇ ਕੀਤੀ ਸੀ। ਉਨ੍ਹਾਂ ਨੇ ਕਿਹਾ ਕਿ ਇੱਥੇ ਫਸਲਾਂ ਦੀ ਖ਼ਰੀਦੋ-ਫ਼ਰੋਖਤ ਹੁੰਦੀ ਸੀ, ਉਸ ਤੋਂ ਬਾਅਦ ਕਾਂਗਰਸ ਸਰਕਾਰ ਆਈ ਅਤੇ ਉਸਨੇ ਵੀ ਅਜਿਹਾ ਹੀ ਕੀਤਾ ਅਤੇ ਇਸ ਅਭਿਆਸ ਨੂੰ ਅੱਗੇ ਵਧਾਇਆ।
ਕਿਸਾਨਾਂ ਨੂੰ ਆਪਣੀ ਫ਼ਸਲ ਮੰਡੀਆਂ ਵਿੱਚ ਲੈ ਕੇ ਪੁੱਜਣ ਦੀ ਅਪੀਲ
ਉਨ੍ਹਾਂ ਨੇ ਪੰਜਾਬ ਦੇ ਕਿਸਾਨਾਂ ਨੂੰ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ 'ਚ ਮੰਡੀਆਂ ਹੋਣਗੀਆਂ, ਉਨ੍ਹਾਂ ਨੂੰ ਕੋਈ ਉਜਾੜ ਨਹੀਂ ਸਕਦਾ, ਸਰਕਾਰ ਉਨ੍ਹਾਂ ਨੂੰ ਵਧੀਆ ਬਣਾਉਣ ਲਈ ਪ੍ਰਬੰਧ ਕਰ ਰਹੀ ਹੈ। ਕਿਸਾਨ ਆਪਣੀ ਫਸਲ ਮੰਡੀਆਂ 'ਚ ਲੈ ਕੇ ਆਉਣ। ਇੱਕ-ਇੱਕ ਕਰਕੇ ਮੰਡੀਆਂ ਵਿੱਚੋਂ ਅਨਾਜ ਇਕੱਠਾ ਕੀਤਾ ਜਾਵੇਗਾ ਅਤੇ ਪਹਿਲਾਂ ਵਾਂਗ ਹੀ ਪੈਸੇ ਦਿੱਤੇ ਜਾਣਗੇ। ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਅਫਵਾਹ ਤੋਂ ਬਚਣਾ ਚਾਹੀਦਾ ਹੈ।
ਸਾਈਲੋਜ਼ ਕੋਲ ਸਿਰਫ਼ ਸਟੋਰੇਜ ਦਾ ਅਧਿਕਾਰ
ਚੇਅਰਮੈਨ ਨੇ ਦੱਸਿਆ ਕਿ ਅੱਜ ਜਾਰੀ ਹੁਕਮ ਨੰਬਰ 157166 ਅਨੁਸਾਰ ਸਾਈਲੋਜ਼ ਕੋਲ ਹੁਣ ਸਿਰਫ ਸਟੋਰੇਜ ਦੇ ਅਧਿਕਾਰ ਹਨ ਤੇ ਉਨ੍ਹਾਂ ਦੇ ਸਾਰੇ ਯਾਰਡ ਰੱਦ ਕਰ ਦਿੱਤੇ ਗਏ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੀ ਹਮਾਇਤੀ ਰਹੀ ਹੈ। ਇਹ ਗਲਤ ਦੋਸ਼ ਹਨ ਕਿ ਮੰਡੀਆਂ ਰੱਦ ਕੀਤੀਆਂ ਜਾ ਰਹੀਆਂ ਹਨ। ‘ਆਪ’ ਸਰਕਾਰ ਨੇ ਮੰਡੀ ਸਿਸਟਮ ਨੂੰ ਮਜ਼ਬੂਤ ਕੀਤਾ ਹੈ ਅਤੇ ਇਸ ਨਾਲ ਮੰਡੀ ਬੋਰਡ ਦੀ ਆਮਦਨ ਵਿੱਚ ਵੀ ਵਾਧਾ ਹੋਇਆ ਹੈ। ਸਿਸਟਮ ਜੋ ਲੰਬੇ ਸਮੇਂ ਤੋਂ ਬੰਦ ਸਨ, ਨੂੰ ਚਾਲੂ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Samrala Dancer Row: ਸ਼ਰਾਬ ਪੀਤੀ ਹੋਣ ਦੇ ਦੋਸ਼ਾਂ ਮਗਰੋਂ ਭੰਗੜਾ ਗਰੁੱਪ ਦੀ ਕਲਾਕਾਰ ਲੜਕੀ ਨੇ ਕੀਤੇ ਵੱਡੇ ਖ਼ੁਲਾਸੇ