Sangrur News: ਪੰਜਾਬ ਵਿੱਚ ਸੜਕਾਂ ਦੇ ਵਿਛਾਏ ਜਾ ਰਹੇ ਜਾਲਾਂ ਕਾਰਨ ਸੜਕਾਂ ਉਪਰੋਂ ਦਰੱਖਤ ਖਤਮ ਹੁੰਦੇ ਜਾ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਵਿੱਚ ਕੁਝ ਸੜਕਾਂ ਨੂੰ ਚੌੜਾ ਕੀਤਾ ਜਾ ਰਿਹਾ ਹੈ, ਜਿਸ ਕਾਰਨ ਦਰੱਖਤਾਂ ਨੂੰ ਵੱਢਣਾ ਪੈ ਰਿਹਾ ਹੈ। ਇਸ ਵਿਚਾਲੇ ਪੰਜਾਬ ਸਰਕਾਰ ਨੇ ਸੂਬੇ ਨੂੰ ਸੁੰਦਰ ਅਤੇ ਰੰਗਲਾ ਬਣਾਉਣ ਤਹਿਤ ਸੰਗਰੂਰ ਵਿਖੇ ਧੂਰੀ ਵਿੱਚ ਮਿੰਨੀ ਜੰਗਲ ਦਾ ਆਗਾਜ਼ ਕੀਤਾ ਹੈ।


COMMERCIAL BREAK
SCROLL TO CONTINUE READING

ਧੂਰੀ ਵਿੱਚ ਮਿੰਨੀ ਜੰਗਲ ਦਾ ਉਦਘਾਟਨ ਕਰਨ ਲਈ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵਿਸ਼ੇਸ਼ ਤੌਰ ਉਤੇ ਪੁੱਜੇ। ਧੂਰੀ ਦੀ ਮਾਰਕੀਟ ਕਮੇਟੀ ਦੀ ਅਨਾਜ ਮੰਡੀ ਕੋਲ ਪੌਦਾ ਲਗਾ ਕੇ ਮਿੰਨੀ ਜੰਗਲ ਲਗਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ ਵੀ ਹਾਜ਼ਰ ਸਨ।


ਇਸ ਮੌਕੇ ਹਰਚੰਦ ਸਿੰਘ ਬਰਸਟ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਸਾਲ 33 ਹਜ਼ਾਰ 700 ਬੂਟੇ ਲਗਾਏ ਗਏ ਸਨ ਅਤੇ ਹੁਣ ਤੱਕ 50 ਹਜ਼ਾਰ ਬੂਟੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਦਰੱਖਤ ਲਗਾਉਣਾ ਬਹੁਤ ਜ਼ਰੂਰੀ ਹੈ।


ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ 45 ਡਿਗਰੀ ਤਾਪਮਾਨ ਵਿੱਚ ਕਾਫੀ ਦਰੱਖਤ ਝੁਲਸ ਗਏ ਹਨ, ਜਿਸ ਕਾਰਨ ਅੱਤ ਦੀ ਗਰਮੀ ਪਈ।  ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਦੀਆਂ ਸੜਕਾਂ ਦੀ ਉਸਾਰੀ ਲਈ 2892 ਕਰੋੜ ਦਾ ਪ੍ਰੋਜੈਕਟ ਤਿਆਰ ਕਰ ਲਿਆ ਗਿਆ ਹੈ।


ਇਹ ਵੀ ਪੜ੍ਹੋ : Longowal News: ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼੍ਰੋਮਣੀ ਅਕਾਲੀ ਦਲ ਅਤੇ ਬਾਗ਼ੀ ਧੜੇ ਵੱਲੋਂ ਸ਼ਹੀਦੀ ਕਾਨਫਰੰਸਾਂ ਅੱਜ


ਜਲਦੀ ਹੀ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ। ਇਸ ਇਲਾਵਾ ਉਨ੍ਹਾਂ ਨੇ ਦੱਸਿਆ ਕਿ 5 ਲੱਖ ਦਰੱਖਤ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਹਰ ਵਿਅਕਤੀ ਨੂੰ ਦਰੱਖਤ ਲਗਾਉਣ ਦੀ ਅਪੀਲ ਕੀਤੀ। ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜਵੰਤ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਸਦਕਾ ਅੱਜ ਰੰਗਲਾ ਪੰਜਾਬ ਬਣ ਰਿਹਾ ਹੈ।


ਇਹ ਵੀ ਪੜ੍ਹੋ : Sukhwinder Sukhi: ਸੀਨੀਅਰ ਵਕੀਲ ਐਚ ਸੀ ਅਰੋੜਾ ਨੇ ਭੇਜਿਆ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ ਨੂੰ ਭੇਜਿਆ ਨੋਟਿਸ