Health News: ਪੰਜਾਬ ਸਰਕਾਰ ਉੱਚ ਸਿਹਤ ਸਹੂਲਤਾਂ ਲਈ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ। ਸੂਬਾ ਵਾਸੀਆਂ ਨੂੰ ਸਸਤੀਆਂ ਤੇ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਯਤਨਾਂ ਨੂੰ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਸਰਕਾਰੀ ਹਸਪਤਾਲਾਂ ਵਿੱਚ ਕ੍ਰਿਸ਼ਨਾ ਡਾਇਗਨੋਜ਼ ਲਿਮਟਿਡ ਵੱਲੋਂ ਚਲਾਈਆਂ ਜਾ ਰਹੀਆਂ ਕ੍ਰਿਸ਼ਨਾ ਲੈਬ ਵੱਲੋਂ ਹੁਣ ਸਰਕਾਰੀ ਮੁਲਾਜ਼ਮ, ਪੈਨਸ਼ਨਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੇ ਪੰਜਾਬ ਸਰਕਾਰ ਅਧੀਨ ਬੋਰਡ ਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮਾਂ ਨੂੰ ਮੁਫ਼ਤ ਟੈਸਟ ਦੀ ਸਹੂਲਤ ਦਿੱਤੀ ਜਾਵੇਗੀ।


COMMERCIAL BREAK
SCROLL TO CONTINUE READING

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਦੇ ਹੱਕ ਵਿੱਚ ਇਹ ਵੱਡਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸਾਰੇ ਸਰਕਾਰੀ ਮੁਲਾਜ਼ਮ, ਪੈਨਸ਼ਨਰ, ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਮੁਲਾਜ਼ਮ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਸਰਕਾਰੀ ਹਸਪਤਾਲਾਂ ਵਿੱਚ ਚੱਲਦੀਆਂ ਕ੍ਰਿਸ਼ਨਾ ਲੈਬ `ਚੋਂ ਮੁਫ਼ਤ ਟੈਸਟ ਦੀ ਸਹੂਲਤ ਦਾ ਲਾਭ ਲੈ ਸਕਦੇ ਹਨ।


ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਉੱਚ ਮਿਆਰੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ ਤੇ ਸਿਹਤ ਵਿਭਾਗ ਵੱਲੋਂ ਕ੍ਰਿਸ਼ਨਾ ਡਾਇਗਨੋਜ਼ ਲਿਮਟਿਡ ਨਾਲ ਸਮਝੌਤਾ ਕਰਕੇ ਮਰੀਜ਼ਾਂ ਦੇ ਬਹੁਤ ਸਸਤੀਆਂ ਦਰਾਂ ਉਤੇ ਟੈਸਟ ਕੀਤੇ ਜਾ ਰਹੇ ਹਨ।


ਇਹ ਵੀ ਪੜ੍ਹੋ : Delhi Liquor Scam: ਦਿੱਲੀ ਸ਼ਰਾਬ ਘੁਟਾਲੇ 'ਚ ਵੱਡੀ ਕਾਰਵਾਈ- CBI ਨੇ ਪੰਜਾਬ ਦੇ 10 ਅਧਿਕਾਰੀਆਂ ਨੂੰ ਕੀਤਾ ਤਲਬ


ਇਸਦੇ ਨਾਲ ਹੀ ਸਿਹਤ ਵਿਭਾਗ ਦਾ ਕ੍ਰਿਸ਼ਨਾ ਡਾਇਗਨੋਜ਼ ਲਿਮਟਿਡ ਨਾਲ ਇਹ ਵੀ ਸਮਝੌਤਾ ਹੋਇਆ ਹੈ ਕਿ ਉਹ ਜਿੰਨੇ ਵੀ ਟੈਸਟ ਕਰਦੇ ਹਨ ਉਨ੍ਹਾਂ ਵਿਚੋਂ 5 ਫ਼ੀਸਦੀ ਟੈਸਟ ਮੁਫ਼ਤ ਕਰਨਗੇ ਜਿਸ ਲਈ ਕੈਟਾਗਰੀਆਂ ਨਿਰਧਾਰਤ ਕੀਤੀਆਂ ਗਈਆਂ ਹਨ। ਰਮਨ ਬਹਿਲ ਨੇ ਕਿਹਾ ਕਿ ਰਾਜ ਸਰਕਾਰ ਦੇ ਇਸ ਫੈਸਲੇ ਨਾਲ ਹੋਰ ਕੈਟਾਗਰੀਆਂ ਦੇ ਨਾਲ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਵੀ ਵੱਡੀ ਸਹੂਲਤ ਮਿਲੇਗੀ। ਬਹਿਲ ਨੇ ਕਿਹਾ ਕਿ ਵਧੇਰੇ ਜਾਣਕਾਰੀ ਲਈ ਸਿਵਲ ਹਸਪਤਾਲਾਂ ਦੇ ਐੱਸ.ਐੱਮ.ਓਜ਼ ਨਾਲ ਸੰਪਰਕ ਕੀਤਾ ਜਾ ਸਕਦਾ ਹੈ।


ਇਹ ਵੀ ਪੜ੍ਹੋ : Phagwara News: ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਗੇਟ ਦੇ ਬਾਹਰ ਖੜ੍ਹੇ ਨੌਜਵਾਨਾਂ 'ਤੇ ਹਮਲਾ, ਚੱਲੀਆਂ ਗੋਲੀਆਂ; ਇੱਕ ਦੀ ਮੌਤ