Punjab News: ਬਾਇਓ ਗੈਸ ਪਲਾਂਟਾਂ ਦੇ ਵਿਰੋਧ ਲਈ ਸੰਘਰਸ਼ ਕਰ ਰਹੇ ਪਿੰਡਾਂ ਦੇ ਵਾਸੀਆਂ ਵੱਲੋਂ ਬਣਾਈ ਪੰਜਾਬ ਪੱਧਰ ਦੀ ਤਾਲਮੇਲ ਕਮੇਟੀ ਨੇ 10 ਤਾਰੀਕ ਨੂੰ ਦਿੱਲੀ-ਜੰਮੂ ਹਾਈਵੇ ਜਾਮ ਕਰਨ ਦਾ ਐਲਾਨ ਕੀਤਾ ਹੈ।
Trending Photos
Punjab News (ਵਰੁਣ ਕੌਸ਼ਲ): ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲੱਗ ਰਹੇ ਬਾਇਓ ਗੈਸ ਪਲਾਂਟਾਂ ਦੇ ਵਿਰੋਧ ਲਈ ਸੰਘਰਸ਼ ਕਰ ਰਹੇ ਪਿੰਡਾਂ ਦੇ ਵਾਸੀਆਂ ਵੱਲੋਂ ਬਣਾਈ ਪੰਜਾਬ ਪੱਧਰ ਦੀ ਤਾਲਮੇਲ ਕਮੇਟੀ ਨੇ 10 ਤਾਰੀਕ ਨੂੰ ਦਿੱਲੀ-ਜੰਮੂ ਹਾਈਵੇ ਜਾਮ ਕਰਨ ਦਾ ਐਲਾਨ ਕੀਤਾ ਹੈ।
ਸਮਰਾਲਾ ਦੇ ਨੇੜਲੇ ਪਿੰਡ ਮੁਸ਼ਕਾਬਾਦ ਵਿੱਚ ਲੱਗ ਰਹੇ ਬਾਇਓ ਗੈਸ ਪਲਾਂਟ ਵਿਰੋਧੀ ਐਕਸ਼ਨ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਉਹ ਹਰ ਹਾਲ ਵਿੱਚ 10 ਸਤੰਬਰ ਨੂੰ ਬੀਜਾ ਵਿੱਚ ਸਵੇਰੇ 10 ਵਜੇ ਤੋਂ ਲੈ ਕੇ ਤਾਲਮੇਲ ਕਮੇਟੀ ਦੇ ਫੈਸਲੇ ਤੱਕ ਪੰਜਾਬ ਭਰ ਦੇ ਲਗਭਗ 45 ਬਾਇਓ ਗੈਸ ਪਲਾਂਟਾਂ ਉਤੇ ਵਿਰੋਧ ਵਿੱਚ ਡਟੇ 20 ਹਜ਼ਾਰ ਤੋਂ ਵੱਧ ਵਿਅਕਤੀ ਇਸ ਜਾਮ ਵਿੱਚ ਸ਼ਮੂਲੀਅਤ ਕਰਨਗੇ।
ਸਮਰਾਲਾ ਦੇ ਨਜ਼ਦੀਕ ਪਿੰਡ ਮੁਸ਼ਕਾਬਾਦ ਵਿੱਚ ਲੱਗ ਰਹੇ ਬਾਇਓ ਗੈਸ ਪਲਾਂਟ ਦੇ ਵਿਰੋਧ ਵਿੱਚ ਪਿਛਲੇ ਚਾਰ ਮਹੀਨੇ ਤੋਂ ਵੀ ਵੱਧ ਸਮੇਂ ਤੋਂ ਧਰਨੇ ਉਤੇ ਬੈਠੇ ਧਰਨਾਕਾਰੀਆਂ ਨੇ ਦੱਸਿਆ ਕਿ ਮੁਸ਼ਕਾਬਾਦ ਤੋਂ ਇਲਾਵਾ ਭੂੰਦੜੀ, ਅਖਾੜਾ, ਭੋਗਪੁਰ ਅਤੇ ਕਕਰਾਲਾ ਆਦਿ ਪਿੰਡਾਂ ਦੇ ਵਸਨੀਕ ਪੰਜਾਬ ਭਰ ਦੀਆਂ ਕਿਸਾਨ ਅਤੇ ਹੋਰ ਜਥੇਬੰਦੀਆਂ ਦੇ ਨਾਲ ਦਿੱਲੀ-ਜੰਮੂ ਹਾਈਵੇ ਠੱਪ ਕਰਨਗੀਆਂ।
ਇਹ ਵੀ ਪੜ੍ਹੋ : Muktsar Murder News: ਕਲਯੁੱਗੀ ਪੁੱਤਰ 25 ਲੱਖ ਰੁਪਏ ਜੂਏ 'ਚ ਹਾਰਿਆ; ਪਿਤਾ ਨੂੰ ਕਤਲ ਕਰਕੇ ਲੁੱਟ ਦਾ ਡਰਾਮਾ ਰਚਿਆ
ਉਨ੍ਹਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਨੂੰ ਡਰਾਉਣ ਧਮਕਾਉਣ ਦੀ ਕੋਸ਼ਿਸ਼ ਨਾ ਕਰੇ ਕਿਉਂਕਿ ਉਹ ਆਪਣੀਆਂ ਨਸਲਾਂ ਅਤੇ ਫਸਲਾਂ ਨੂੰ ਬਚਾਉਣ ਲਈ ਅੜੇ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਹੁਣ ਤੱਕ ਹੋਈਆਂ ਪ੍ਰਮੁੱਖ ਸਕੱਤਰ ਨਾਲ ਦੋ ਮੀਟਿੰਗਾਂ ਵਿੱਚ ਸਰਕਾਰ ਦੇ ਦੋ ਦਰਜਨ ਸਾਇੰਸਦਾਨ ਤਾਲਮੇਲ ਕਮੇਟੀ ਵੱਲੋਂ ਸਾਇੰਸਦਾਨ ਡਾਕਟਰ ਬਲਵਿੰਦਰ ਸਿੰਘ ਔਲਖ ਵੱਲੋਂ ਇਨ੍ਹਾਂ ਪਲਾਂਟਾਂ ਨਾਲ ਵਾਤਾਵਰਣ ਤੇ ਸਿਹਤ ਉਤੇ ਪੈਣ ਵਾਲੇ ਦੁਰਪ੍ਰਭਾਵ ਸਬੰਧੀ ਕੋਈ ਵੀ ਉਤਰ ਨਹੀਂ ਦੇ ਸਕੇ ਸਨ। ਉਨ੍ਹਾਂ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਧਰਨਾ ਦੇਣ ਦੀ ਬਜਾਏ ਉਨ੍ਹਾਂ ਦੀ ਕਿਸੇ ਉੱਚ ਅਧਿਕਾਰੀ ਜਾਂ ਮੰਤਰੀ ਨਾਲ ਗੱਲ ਕਰਵਾਉਣ ਵਾਰੇ ਕਿਹਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Sri Guru Nanak Dev Ji: ਸ੍ਰੀ ਗੁਰੂ ਨਾਨਕ ਦੇਵ ਜੀ ਤੇ ਬੀਬੀ ਸੁਲਖਣੀ ਜੀ ਦੇ ਵਿਆਹ ਪੁਰਬ 'ਤੇ ਵਿਸ਼ੇਸ਼ - ਜਾਣੋ ਗੁਰੂ ਘਰ ਦਾ ਇਤਿਹਾਸ