ਚੰਡੀਗੜ੍ਹ: ਉੱਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਾਅਵਾ ਕੀਤਾ ਕਿ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਦੁਆਰਾ ਪੰਜਾਬੀ ਭਾਸ਼ਾ ਨੂੰ ਪ੍ਰਫ਼ੁਲਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।


COMMERCIAL BREAK
SCROLL TO CONTINUE READING

ਦੱਸ ਦੇਈਏ ਕਿ ਐਤਵਾਰ ਨੂੰ ਮੰਤਰੀ ਮੀਤ ਹੇਅਰ ਹੰਡਿਆਇਆ ਦੇ ਵਾਈ. ਐੱਸ ਕਾਲਜ ’ਚ ਪ੍ਰਸਿੱਧ ਕਿੱਸਾਕਾਰ ਵਾਰਿਸ ਸ਼ਾਹ ਦੀ 300ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ’ਚ ਸ਼ਿਰਕਤ ਕਰਨ ਪਹੁੰਚੇ ਸਨ। 


 



ਨੇਮ ਪਲੇਟਾਂ ਅਤੇ ਸਾਈਨ ਬੋਰਡਾਂ ’ਤੇ ਸਭ ਤੋਂ ਉੱਪਰ ਪੰਜਾਬੀ ਲਿਖੀ ਜਾਵੇਗੀ : ਮੀਤ ਹੇਅਰ  
ਇਸ ਸਮਾਗਮ ’ਚ ਉਨ੍ਹਾਂ ਕਿਹਾ ਕਿ ਰਾਜ ਦੇ ਸਮੂਹ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਹੋਰ ਵਿਭਾਗਾਂ ’ਤੇ ਨਾਮ ਪੱਟੀਆਂ, ਸਾਈਨ ਬੋਰਡ ਆਦਿ ’ਤੇ ਸਭ ਤੋਂ ਉੱਪਰ ਪੰਜਾਬੀ ’ਚ ਲਿਖਣ ਬਾਰੇ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀਆਂ ਬਣਾਉਣ ਲਈ 30 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਤੇ ਬਰਨਾਲਾ ਵਿੱਚ ਲਾਇਬ੍ਰੇਰੀ ਨਾਲ ਸਾਹਿਤਕਾਰਾਂ ਲਈ ਭਵਨ ਵੀ ਉਸਾਰਿਆ ਜਾਵੇਗਾ।


 



ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ, ਪੰਜਾਬ ਦੇ ਹਨ: ਮੀਤ ਹੇਅਰ 
ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਦੇ ਮੁੱਦੇ ’ਤੇ ਬੋਲਦਿਆਂ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਸਟੈਂਡ ਸਪੱਸ਼ਟ ਹੈ ਕਿ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਦੇ ਹਨ ਅਤੇ ਇਹ ਧਰੋਹਰ ਕਿਸੇ ਵੀ ਕੀਮਤ ’ਤੇ ਖੁੱਸਣ ਨਹੀਂ ਦਿੱਤੀ ਜਾਵੇਗੀ।