Coronavirus Update: ਭਾਰਤ ਚ ਇੱਕ ਵਾਰ ਫਿਰ ਤੋਂ ਕੋਰੋਨਾ ਆਪਣਾ ਅਸਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਿਛਲੇ ਕਈ ਦਿਨਾਂ ਤੋਂ ਦੇਸ਼ ਵਿੱਚ ਕੋਰੋਨਾ (Coronavirus) ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਹਿਲਾਂ ਦੇਸ਼ 'ਚ ਕੋਰੋਨਾ ਦੀ ਬੀਮਾਰੀ ਹੌਲੀ-ਹੌਲੀ ਖ਼ਤਮ ਹੁੰਦਾ ਨਜ਼ਰ ਆ ਰਿਹਾ ਸੀ ਪਰ ਮੌਸਮ 'ਚ ਬਦਲਾਅ ਦੇ ਵਿਚਕਾਰ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਨਵੇਂ ਮਾਮਲੇ ਤੇਜ਼ੀ ਨਾਲ ਵਧਣ ਲੱਗੇ ਹਨ।


COMMERCIAL BREAK
SCROLL TO CONTINUE READING

ਕੋਰੋਨਾ (Coronavirus) ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਚੰਡੀਗੜ੍ਹ (Chandigarh) ਸਿਹਤ ਵਿਭਾਗ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਲੋਕਾਂ ਨੂੰਕੋਰੋਨਾ ਤੋਂ ਬਚਣ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਦਿੱਤੀ ਗਈ ਹੈ। ਦੇਸ਼ ਦੇ ਕਈ ਹਿੱਸਿਆਂ 'ਚ ਕੋਰੋਨਾ ਮਾਮਲਿਆਂ ਦੀ ਦਰ ਵਧਣ ਦੇ ਨਾਲ ਹੀ ਸ਼ਹਿਰ 'ਚ ਪਿਛਲੇ ਇੱਕ ਹਫਤੇ ਤੋਂ ਮਰੀਜ਼ਾਂ ਦੀ ਗਿਣਤੀ ਵੀ ਵੱਧ ਰਹੀ ਹੈ। ਸਿਹਤ ਵਿਭਾਗ (health authorities) ਨੇ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਹਸਪਤਾਲਾਂ ਵਿੱਚ ਡਾਕਟਰਾਂ, ਪੈਰਾ ਮੈਡੀਕਲ ਸਟਾਫ਼ ਅਤੇ ਸਿਹਤ ਸੰਭਾਲ ਕਰਮਚਾਰੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਭੀੜ ਵਾਲੇ ਖੇਤਰਾਂ ਵਿੱਚ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ।


ਚੰਡੀਗੜ੍ਹ (Chandigarh Corona case)ਵਿੱਚ ਕੋਰੋਨਾ ਵਾਇਰਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਹਾਲ ਹੀ ਵਿੱਚ ਚੰਡੀਗੜ੍ਹ ਵਿਚ ਕੋਰੋਨਾ ਦੇ ਪੰਜ ਨਵੇਂ ਮਾਮਲੇ ਸ੍ਹਾਮਣੇ ਆਏ ਹਨ। ਇਸ ਦੇ ਨਾਲ ਹੀ ਕੋਰੋਨਾ ਪੋਜ਼ੀਟਿਵ ਮਰੀਜ਼ਾਂ ਦੀ ਗਿਣਤੀ 32 ਹੋ ਗਈ ਹੈ। ਨਵੇਂ ਪਾਏ ਗਏ ਮਰੀਜ਼ਾਂ ਵਿੱਚ ਸਾਰੀਆਂ ਔਰਤਾਂ ਹੀ ਸ਼ਾਮਿਲ ਹਨ। ਹਰ 24 ਘੰਟੇ ਵਿੱਚ 329 ਕੋਰੋਨਾ ਦੇ ਟੈਸਟ ਕੀਤੇ ਜਾ ਰਹੇ ਹਨ। 


ਇਹ ਵੀ ਪੜ੍ਹੋ: Saudi Arabia Bus Accident: ਰਮਜ਼ਾਨ ਵਿਚਾਲੇ ਸਾਊਦੀ ਅਰਬ 'ਚ ਵਾਪਰਿਆ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਨੂੰ ਲੱਗੀ ਅੱਗ, 20 ਦੀ ਮੌਤ

ਬਚਣ ਲਈ ਧਿਆਨ ਰੱਖੋ Chandigarh Corona guidelines 2023


ਜਨਤਕ ਥਾਵਾਂ 'ਤੇ ਹਮੇਸ਼ਾ ਮਾਸਕ ਪਾਓ ।
ਛਿੱਕ ਅਤੇ ਖੰਘਦੇ ਸਮੇਂ ਨੱਕ ਅਤੇ ਮੂੰਹ ਨੂੰ ਰੁਮਾਲ/ਟਿਸ਼ੂ ਨਾਲ ਢੱਕੋ।
ਵਰਤੋਂ ਤੋਂ ਤੁਰੰਤ ਬਾਅਦ ਟਿਸ਼ੂ ਨੂੰ ਇੱਕ ਬੰਦ ਡੱਬੇ ਵਿੱਚ ਸੁੱਟ ਦਿਓ।
ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਬਚੋ।
ਜਨਤਕ ਥਾਵਾਂ 'ਤੇ ਸਮਾਜਿਕ ਦੂਰੀ (ਘੱਟੋ-ਘੱਟ ਇੱਕ ਮੀਟਰ) ਬਣਾਈ ਰੱਖਣੀ ਚਾਹੀਦੀ ਹੈ।
ਵਾਰ-ਵਾਰ ਹੱਥ ਧੋਣ ਦਾ ਅਭਿਆਸ ਕਰੋ। ਸਾਬਣ ਅਤੇ ਪਾਣੀ ਨਾਲ ਹੱਥ ਧੋਵੋ ਜਾਂ ਅਲਕੋਹਲ ਅਧਾਰਤ ਹੈਂਡ ਰਬ ਦੀ ਵਰਤੋਂ ਕਰੋ।
ਬੇਆਰਾਮੀ (ਬੁਖਾਰ, ਸਾਹ ਲੈਣ ਵਿੱਚ ਮੁਸ਼ਕਲ ਅਤੇ ਖੰਘ) ਦੀ ਸਥਿਤੀ ਵਿੱਚ ਡਾਕਟਰ ਨੂੰ ਮਿਲੋ।
ਕੋਵਿਡ ਵੈਕਸੀਨ ਦੀ ਬੂਸਟਰ ਖੁਰਾਕ ਲਓ ਅਤੇ ਆਪਣੇ ਬੱਚਿਆਂ ਨੂੰ ਵੀ ਟੀਕਾਕਰਨ ਕਰਵਾਓ।
ਆਪਣੇ ਹੱਥਾਂ ਨਾਲ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਛੂਹਣ ਤੋਂ ਬਚੋ।
ਜਨਤਕ ਥਾਵਾਂ 'ਤੇ ਨਾ ਥੁੱਕੋ।
ਕਰੋਨਾ ਦੇ ਲੱਛਣ ਦੇਖ ਕੇ ਕੋਵਿਡ ਟੈਸਟ ਕਰਵਾਓ।


ਮਾਹਿਰਾਂ ਦਾ ਕਹਿਣਾ ਹੈ ਕਿ ਕੋਰੋਨਾ ਦੀ ਇਹ ਵਧਦੀ ਰਫ਼ਤਾਰ ਚਿੰਤਾਜਨਕ ਹੈ ਕਿਉਂਕਿ ਅਚਾਨਕ ਮੌਸਮ ਵਿੱਚ ਤਬਦੀਲੀ ਕਾਰਨ ਲੋਕਾਂ ਵਿੱਚ ਫਲੂ ਵੀ ਵੱਧ ਰਿਹਾ ਹੈ। ਅਜਿਹੇ 'ਚ ਡਾਕਟਰਾਂ ਦਾ ਨਿਰਦੇਸ਼ ਹੈ ਕਿ ਖੰਘ, ਜ਼ੁਕਾਮ ਅਤੇ ਬੁਖਾਰ ਹੋਣ 'ਤੇ ਡਾਕਟਰ ਦੀ ਸਲਾਹ ਜ਼ਰੂਰ ਲਓ।  ਕੋਰੋਨਾ ਮਹਾਮਾਰੀ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਹਸਪਤਾਲਾਂ ਵਿੱਚ ਆਕਸੀਜਨ ਬੈੱਡ ਅਜੇ ਵੀ ਖਾਲੀ ਹਨ। ਪੀਜੀਆਈ ਵਿੱਚ ਇਸ ਵੇਲੇ ਕੁੱਲ 380 ਬੈੱਡ ਹਨ, ਜਿਨ੍ਹਾਂ ਵਿੱਚੋਂ 376 ਖਾਲੀ ਹਨ।