ਚੰਡੀਗੜ: ਸਵੇਰੇ ਮੁੱਖ ਮੰਤਰੀ ਭਗੰਵਤ ਮਾਨ ਦੀ ਰਿਹਾਇਸ਼ ਬਾਹਰ ਕੂੜਾ ਸੁੱਟਣ ਕਾਰਨ ਨਗਰ ਨਿਗਮ ਦੇ ਅਧਿਕਾਰੀ ਵਲੋਂ ਚਲਾਨ ਕੱਟ ਦਿੱਤਾ ਗਿਆ। ਇਸ ਮਾਮਲੇ ਸਬੰਧੀ ਏਰੀਆ ਦੇ ਕੌਂਸਲਰ ਮਹੇਸ਼ ਇੰਦਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪਿਛਲੇ ਕਾਫ਼ੀ ਸਮੇਂ ਤੋਂ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਆਏ ਮਹਿਮਾਨਾਂ ਦੁਆਰਾ ਕੂੜਾ ਸੁੱਟਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ।


COMMERCIAL BREAK
SCROLL TO CONTINUE READING

 


ਸਫ਼ਾਈ ਕਰਮਚਾਰੀਆਂ ਦੇ ਰੋਕਣ ਦੇ ਬਾਵਜੂਦ ਰੋਜ਼ਾਨਾ ਸੁੱਟਿਆ ਜਾ ਰਿਹਾ ਸੀ ਕੂੜਾ


ਨਗਰ ਨਿਗਮ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਹਾਇਸ਼ ਦੇ ਬਾਹਰ ਰੋਜ਼ਾਨਾ ਫੁੱਟਪਾਥ ’ਤੇ ਕੂੜਾ ਸੁੱਟ ਦਿੱਤਾ ਜਾਂਦਾ ਹੈ, ਜਿਸ ਨਾਲ ਇਲਾਕੇ ਦੀ ਸੁੰਦਰਤਾ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸਫ਼ਾਈ ਕਰਮਚਾਰੀਆਂ ਦੇ ਵਾਰ-ਵਾਰ ਰੋਕਣ ਦੇ ਬਾਵਜੂਦ ਕੂੜਾ ਸੁੱਟਣਾ ਜਾਰੀ ਸੀ, ਜਿਸ ਤੋਂ ਬਾਅਦ ਚਲਾਣ ਕੱਟਿਆ ਗਿਆ ਹੈ। ਉਮੀਦ ਹੈ ਕਿ ਹੁਣ ਇਹ ਸਭ ਰੁੱਕ ਜਾਵੇਗਾ। ਮੁੱਖ ਮੰਤਰੀ ਦੁਆਰਾ ਦੂਜਿਆਂ ਲਈ ਮਿਸਾਲ ਕਾਇਮ ਕਰਨੀ ਹੁੰਦੀ ਹੈ, ਪਰ ਇੱਥੇ ਉਨ੍ਹਾਂ ਦਾ ਆਪਣਾ ਘਰ ਹੀ ਠੀਕ ਨਹੀਂ ਹੈ।  


 



 


 


10 ਹਜ਼ਾਰ ਰੁਪਏ ਦਾ ਕੱਟਿਆ ਚਲਾਨ


ਚੰਡੀਗੜ ਨਗਰ ਨਿਗਮ ਦੇ ਅਧਿਕਾਰੀਆਂ ਵੱਲੋਂ 10 ਹਜ਼ਾਰ ਰੁਪਏ ਦਾ ਚਾਲਾਨ ਕੀਤਾ ਗਿਆ ਹੈ।ਜ਼ਿਕਰਯੋਗ ਹੈ ਕਿ ਸੈਕਟਰ 2 ਦੀ ਕੋਠੀ ਨੰਬਰ 7 ਦੇ ਬਾਹਰ ਕੂੜੇ ਦਾ ਢੇਰ ਲੱਗਿਆ ਹੋਇਆ ਸੀ ਜਿਸਤੋਂ ਬਾਅਦ ਇਹ ਕਾਰਵਾਈ ਅਮਲ 'ਚ ਲਿਆਂਦੀ ਗਈ। ਨਗਰ ਨਿਗਮ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੀ. ਆਰ. ਪੀ. ਐੱਫ਼. ਦੇ ਡੀ. ਐੱਸ. ਪੀ ਹਰਜਿੰਦਰ ਸਿੰਘ ਦੇ ਨਾਮ ’ਤੇ ਚਲਾਣ ਜਾਰੀ ਕੀਤਾ ਗਿਆ ਹੈ, ਜੋ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਡਿਊਟੀ ਨਿਭਾ ਰਹੇ ਹਨ।


 


WATCH LIVE TV