Chandigarh News: ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, ਨਸ਼ਾ ਕਰਦੇ ਸੀ ਸਪਲਾਈ, 2 ਗ੍ਰਿਫ਼ਤਾਰ
Chandigarh News: ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਡਰੱਗ ਸਿੰਡੀਕੇਟ ਦਾ ਕੀਤਾ ਪਰਦਾਫਾਸ਼, ਨਸ਼ਾ ਕਰਦੇ ਸੀ ਸਪਲਾਈ, 2 ਗ੍ਰਿਫ਼ਤਾਰ
Chandigarh News: ਚੰਡੀਗੜ੍ਹ ਕ੍ਰਾਈਮ ਬ੍ਰਾਂਚ ਨੇ ਵੱਡੇ ਡਰੱਗ ਸਿੰਡੀਕੇਟ ਦਾ ਪਰਦਾਫਾਸ਼ ਕੀਤਾ ਹੈ। ਦੱਸ ਦਈਏ ਕਿ ਇਸ ਦੌਰਾਨ 2 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਨਸ਼ਾ ਸਪਲਾਈ ਕਰਦਾ ਸੀ। ਕਾਬੂ ਕੀਤੇ ਮੁਲਜ਼ਮਾਂ ਕੋਲੋਂ ਪੁਲੀਸ ਨੇ 29.842 ਕਿਲੋ ਗਾਂਜਾ ਬਰਾਮਦ ਕੀਤਾ ਹੈ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਨਿਲ ਸਵੈਨ ਅਤੇ ਰਾਹੁਲ ਵਾਸੀ ਉੜੀਸਾ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਿੱਥੋਂ ਮੁਲਜ਼ਮ ਨੂੰ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਪੁਲਿਸ ਦਾ ਦਾਅਵਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਹੋਰ ਵੀ ਕਈ ਖੁਲਾਸੇ ਹੋਣਗੇ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਐਸਪੀ ਕੇਤਨ ਬਾਂਸਲ ਨੇ ਦੱਸਿਆ ਕਿ ਕ੍ਰਾਈਮ ਬ੍ਰਾਂਚ ਦੀ ਟੀਮ ਇੰਸਪੈਕਟਰ ਅਸ਼ੋਕ ਕੁਮਾਰ ਅਤੇ ਐਸਆਈ ਨੀਰਜ ਦੀ ਅਗਵਾਈ ਹੇਠ ਇੰਡਸਟਰੀਅਲ ਏਰੀਆ ਨੇੜੇ ਗਸ਼ਤ ਕਰ ਰਹੀ ਸੀ। ਉਸੇ ਸਮੇਂ ਪੁਲਿਸ ਨੇ ਸ਼ਮਸ਼ਾਨਘਾਟ ਨੇੜੇ ਇੱਕ ਵਿਅਕਤੀ ਨੂੰ ਦੇਖਿਆ, ਜਿਸ ਨੂੰ ਪੁਲਿਸ ਨੇ ਬੁਲਾਇਆ ਅਤੇ ਰੁਕਣ ਦਾ ਇਸ਼ਾਰਾ ਕੀਤਾ।
ਭੱਜਣ ਦੀ ਕੀਤੀ ਕੋਸ਼ਿਸ਼
ਪਰ ਉਸਨੇ ਰੁਕਣ ਦੀ ਬਜਾਏ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਉਸਨੂੰ ਥੋੜ੍ਹੀ ਦੂਰੀ 'ਤੇ ਹੀ ਕਾਬੂ ਕਰ ਲਿਆ। ਪੁਲਸ ਨੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 20.342 ਕਿਲੋ ਗਾਂਜਾ ਬਰਾਮਦ ਹੋਇਆ।
9.500 ਕਿਲੋ ਗਾਂਜੇ ਸਮੇਤ ਗ੍ਰਿਫਤਾਰ
ਮੁਲਜ਼ਮ ਅਨਿਲ ਸਵੈਨ ਨੇ ਪੁੱਛਗਿੱਛ ਦੌਰਾਨ ਆਪਣੇ ਨਾਲ ਰਾਹੁਲ ਦਾ ਨਾਂ ਦੱਸਿਆ ਜਿਸ ਤੋਂ ਬਾਅਦ ਕ੍ਰਾਈਮ ਬ੍ਰਾਂਚ ਦੀ ਟੀਮ ਰਾਹੁਲ ਨੂੰ ਗ੍ਰਿਫਤਾਰ ਕਰਨ ਲਈ ਖਰੜ ਪਹੁੰਚੀ। ਜਿੱਥੋਂ ਪੁਲਸ ਨੇ ਦੋਸ਼ੀ ਰਾਹੁਲ ਨੂੰ 9.500 ਕਿਲੋ ਗਾਂਜੇ ਸਮੇਤ ਗ੍ਰਿਫਤਾਰ ਕੀਤਾ ਹੈ।
ਮੁਲਜ਼ਮਾਂ ਨੇ ਕੀਤਾ ਵੱਡਾ ਖੁਲਾਸਾ
ਕ੍ਰਾਈਮ ਬ੍ਰਾਂਚ ਦੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗ੍ਰਿਫਤਾਰ ਦੋਸ਼ੀ ਅਨਿਲ ਸਵੈਨ ਉੜੀਸਾ ਤੋਂ ਗਾਂਜਾ ਜੰਗਲ ਦੇ ਰਸਤੇ ਸਸਤੇ ਭਾਅ 'ਤੇ ਖਰੀਦਦਾ ਸੀ ਅਤੇ ਦਿੱਲੀ, ਪੰਜਾਬ ਅਤੇ ਹਰਿਆਣਾ ਵਿੱਚ ਸਪਲਾਈ ਕਰਦਾ ਸੀ। ਮੁਲਜ਼ਮ ਰੇਲ ਰਾਹੀਂ ਚੰਡੀਗੜ੍ਹ ਆਉਂਦੇ ਸਨ। ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਕਈ ਨੌਜਵਾਨ ਲੜਕੇ-ਲੜਕੀਆਂ ਟਰਾਲੀ ਬੈਗਾਂ ਵਿੱਚ ਲੁਕੋ ਕੇ ਗਾਂਜਾ ਲਿਆਉਂਦੇ ਸਨ।
ਹੁਣ ਪੁਲਿਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਮੁਲਜ਼ਮ ਆਪਣੇ ਨਾਮ ਦੇ ਰਾਜਾਂ ਵਿੱਚ ਕਿਸ-ਕਿਸ ਨੂੰ ਨਸ਼ਾ ਵੇਚਦੇ ਸਨ ਅਤੇ ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ।