ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਹੋਵੇਗਾ "ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ"
Advertisement
Article Detail0/zeephh/zeephh1312189

ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਹੋਵੇਗਾ "ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ"

ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ 'ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਸਹਿਮਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ੰਤ ਚੌਟਾਲਾ ਨਾਲ ਹੋਈ ਮੀਟਿੰਗ ਹੋਈ ਜਿਸ ਤੋਂ ਬਾਅਦ ਦੋਵਾਂ ਸੂਬਿਆਂ ਵਿਚਕਾਰ ਨਾਮ ਨੂੰ ਲੈ ਕੇ ਸਹਿਮਤੀ ਬਣੀ।

ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਹੋਵੇਗਾ "ਸ਼ਹੀਦ ਭਗਤ ਸਿੰਘ ਅੰਤਰ-ਰਾਸ਼ਟਰੀ ਹਵਾਈ ਅੱਡਾ"

ਚੰਡੀਗੜ੍ਹ- ਲੰਮੇ ਸਮੇਂ ਤੋਂ ਚੰਡੀਗੜ੍ਹ ਕੌਮਾਂਤਰੀ ਏਅਰਪੋਰਟ ਦੇ ਨਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਵਿਵਾਦ ਚੱਲ ਰਿਹਾ ਸੀ। ਕੇਂਦਰ ਨੇ ਦੋਵਾਂ ਰਾਜਾਂ ਨੂੰ ਹਵਾਈ ਅੱਡੇ ਦੇ ਨਾਮ ‘ਤੇ ਸਹਿਮਤੀ ਲਈ ਕਿਹਾ ਸੀ। ਪਰ ਹੁਣ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰੱਖਣ ਲਈ ਪੰਜਾਬ-ਹਰਿਆਣਾ ਵਿੱਚ ਸਹਿਮਤੀ ਬਣ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ੰਤ ਚੌਟਾਲਾ ਨਾਲ ਹੋਈ ਮੀਟਿੰਗ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਸਾਂਝੀ ਕੀਤੀ ਹੈ।

ਨਾਮ ਨੂੰ ਲੈ ਕੇ ਵਿਵਾਦ

ਦੱਸ ਦੇਈਏ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਬਦਲਣ ਦਾ ਮੁੱਦਾ ਲੰਬੇ ਸਮੇਂ ਤੋਂ ਵਿਚਾਰ ਅਧੀਨ ਸੀ। ਇਸ ਤੋਂ ਪਹਿਲਾ ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦੇ ਨਾਮ ਨੂੰ ਲੈ ਕੇ ਦੋਵਾਂ ਸੂਬਿਆਂ ਵਿਚਕਾਰ ਵਿਵਾਦ ਬਣਿਆ ਹੋਇਆ ਸੀ। ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ‘ਚ ਨਾਮ ਨੂੰ ਲੈ ਕੇ ਕਈ ਵਾਰ ਚਰਚਾ ਵੀ ਹੋਈ ਪਰ ਗਲ ਸਿਰੇ ਨਹੀਂ ਲੱਗ ਸਕੀ। ਇਸ ਤੋਂ ਪਹਿਲਾਂ ਹਰਿਆਣਾ ਅਤੇ ਪੰਜਾਬ ਵਿਧਾਨ ਸਭਾ ਨੇ ਵੀ ਕਈ ਵਾਰ ਮਤੇ ਪਾਸ ਕੀਤੇ ਪਰ ਨਾਮਕਰਨ ਨਹੀਂ ਹੋ ਸਕਿਆ ਸੀ। ਇਸਦਾ ਉਦਘਾਟਨ 11 ਸਤੰਬਰ 2015 ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਕੀਤਾ ਗਿਆ ਸੀ। ਵਿਕਾਸ ਦੇ ਸਮੇਂ ਦੌਰਾਨ, ਉਦਘਾਟਨ ਤੋਂ ਪਹਿਲਾਂ ਅਤੇ ਉਦਘਾਟਨ ਤੋਂ ਬਾਅਦ ਵੀ, ਹਵਾਈ ਅੱਡੇ ਨੂੰ ਚੰਡੀਗੜ੍ਹ ਅੰਤਰਰਾਸ਼ਟਰੀ ਹਵਾਈ ਅੱਡਾ ਕਿਹਾ ਜਾਂਦਾ ਰਿਹਾ ਹੈ। ਵੱਖ-ਵੱਖ ਥਾਵਾਂ ‘ਤੇ ਲਗਾਏ ਗਏ ਸਾਰੇ ਸੜਕ ਚਿੰਨ੍ਹ ਅਤੇ ਬੋਰਡਾਂ ‘ਤੇ "ਅੰਤਰਰਾਸ਼ਟਰੀ ਹਵਾਈ ਅੱਡਾ, ਮੋਹਾਲੀ" ਦਾ ਨਾਮ ਲਿਖਿਆ ਹੋਇਆ ਹੈ।

ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ

ਮੁੱਖ ਮੰਤਰੀ ਨੇ ਟਵੀਟ ਕਰਕੇ ਕਿਹਾ, "ਚੰਡੀਗੜ੍ਹ ਅੰਤਰ ਰਾਸ਼ਟਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਜੀ ਦੇ ਨਾਮ ‘ਤੇ ਰੱਖਣ ਲਈ ਪੰਜਾਬ-ਹਰਿਆਣਾ ਦੀ ਬਣੀ ਸਹਿਮਤੀ…ਅੱਜ ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਸ਼੍ਰੀ ਦੁਸ਼ੰਤ ਚੌਟਾਲਾ ਨਾਲ ਹੋਈ ਮੀਟਿੰਗ…" ਇਸ ਸਬੰਧੀ ਜਲਦੀ ਹੀ ਕੇਂਦਰ ਸਰਕਾਰ ਨੂੰ ਪੱਤਰ ਭੇਜ ਦਿੱਤਾ ਜਾਵੇਗਾ।

WATCH LIVE TV

Trending news