India Canada Visa Services: ਭਾਰਤ ਤੋਂ ਕੈਨੇਡਾ ਜਾਣ ਦੇ ਚਾਹਵਾਨ ਲੋਕਾਂ ਨੂੰ ਆਉਣ ਵਾਲੇ ਦਿਨਾਂ ਵਿੱਚ ਵੀਜ਼ਾ ਸਬੰਧੀ ਸੇਵਾਵਾਂ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਭਾਰਤ ਨਾਲ ਕੂਟਨੀਤਕ ਵਿਵਾਦ ਦੇ ਵਿਚਕਾਰ, ਕੈਨੇਡਾ ਨੇ ਭਾਰਤ ਦੇ ਚੰਡੀਗੜ੍ਹ, ਮੁੰਬਈ ਅਤੇ ਕਰਨਾਟਕ ਵਿੱਚ ਕੌਂਸਲੇਟ ਸੇਵਾਵਾਂ 'ਤੇ ਪਾਬੰਦੀ ਲਗਾ ਦਿੱਤੀ ਹੈ। ਹਰਦੀਪ ਸਿੰਘ ਨਿੱਝਰ ਕਤਲ ਕਾਂਡ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਚੱਲ ਰਹੇ ਤਣਾਅ ਦਰਮਿਆਨ ਕੈਨੇਡਾ ਨੇ ਭਾਰਤ ਤੋਂ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ। 


COMMERCIAL BREAK
SCROLL TO CONTINUE READING

ਇਸ ਕਾਰਨ ਚੰਡੀਗੜ੍ਹ, ਮੁੰਬਈ, ਬੈਂਗਲੁਰੂ ਵਰਗੇ ਸ਼ਹਿਰਾਂ ਤੋਂ ਕੈਨੇਡਾ ਲਈ ਵੀਜ਼ਾ ਸੇਵਾਵਾਂ ਬੰਦ ਹੋ ਗਈਆਂ ਹਨ, ਜਿਸ ਦਾ ਮਤਲਬ ਹੈ ਕਿ ਹੁਣ ਇਨ੍ਹਾਂ ਸ਼ਹਿਰਾਂ ਦੇ ਲੋਕਾਂ ਨੂੰ ਕੈਨੇਡਾ ਜਾਣ ਲਈ ਦਿੱਲੀ ਆਉਣਾ ਪਵੇਗਾ। ਇਨ੍ਹਾਂ ਵਿਚ ਸਭ ਤੋਂ ਵੱਡਾ ਝਟਕਾ ਉਨ੍ਹਾਂ ਪੰਜਾਬੀਆਂ ਨੂੰ ਲੱਗਾ ਹੈ, ਜਿਨ੍ਹਾਂ ਦੇ ਬੱਚੇ ਜਾਂ ਮਾਪੇ ਕੈਨੇਡਾ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਵੀਜ਼ਾ ਦੀ ਪ੍ਰੋਸੈਸਿੰਗ ਕਰਵਾਉਣ ਲਈ ਦਿੱਲੀ ਜਾਣਾ ਪਵੇਗਾ।


ਇਹ ਵੀ ਪੜ੍ਹੋ India Canada Relation: ਭਾਰਤ ਦੇ ਅਲਟੀਮੇਟਮ ਤੋਂ ਬਾਅਦ ਕੈਨੇਡਾ ਨੇ ਵਾਪਸ ਬੁਲਾਏ 41 ਡਿਪਲੋਮੈਟ, ਵਿਦੇਸ਼ ਮੰਤਰੀ ਨੇ ਕਹੀ ਵੱਡੀ ਗੱਲ


ਵੀਰਵਾਰ ਨੂੰ ਕੈਨੇਡੀਅਨ ਵਿਦੇਸ਼ ਮੰਤਰੀ ਮੇਲਾਨੀਆ ਜੋਲੀ ਨੇ ਕਿਹਾ ਕਿ ਭਾਰਤ ਵਿੱਚ 62 ਕੈਨੇਡੀਅਨ ਡਿਪਲੋਮੈਟਾਂ ਵਿੱਚੋਂ 41 ਨੂੰ ਹਟਾ ਦਿੱਤਾ ਗਿਆ ਸੀ ਹਾਲਾਂਕਿ 21 ਕੈਨੇਡੀਅਨ ਡਿਪਲੋਮੈਟ ਭਾਰਤ ਵਿੱਚ ਹੀ ਰਹਿਣਗੇ। ਜੌਲੀ ਨੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਦੀ ਡਿਪਲੋਮੈਟਿਕ ਛੋਟ ਗੁਆਉਣ ਦੇ ਖਤਰੇ ਦੇ ਮੱਦੇਨਜ਼ਰ ਲਿਆ ਗਿਆ ਹੈ।  ਭਾਰਤ ਸਰਕਾਰ ਦੇ ਅਲਟੀਮੇਟਮ ਤੋਂ ਬਾਅਦ ਆਖਰਕਾਰ ਕੈਨੇਡਾ ਨੇ ਆਪਣੇ 41 ਡਿਪਲੋਮੈਟਾਂ ਨੂੰ ਵਾਪਸ ਬੁਲਾ ਲਿਆ ਹੈ। ਇਨ੍ਹਾਂ ਡਿਪਲੋਮੈਟਾਂ ਦੇ ਨਾਲ ਹੀ ਭਾਰਤ ਵਿੱਚ ਰਹਿ ਰਹੇ 42 ਪਰਿਵਾਰਕ ਮੈਂਬਰ ਵੀ ਵਾਪਸ ਪਰਤ ਆਏ ਹਨ।


ਦੱਸ ਦੇਈਏ ਕਿ 18 ਸਤੰਬਰ ਨੂੰ ਹਾਊਸ ਆਫ ਕਾਮਨਜ਼ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ ਦੇ ਸਬੰਧਾਂ ਵਿੱਚ ਖਟਾਸ ਆ ਗਈ ਸੀ। ਦਰਅਸਲ ਕੈਨੇਡਾ ਦੇ ਪ੍ਰਧਾਨ ਮੰਤਰੀ ਨੇ ਆਪਣੇ ਦੇਸ਼ ਦੀ ਸੰਸਦ ਵਿੱਚ ਕਿਹਾ ਸੀ ਕਿ ਉਹ ਹਰਦੀਪ ਸਿੰਘ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਸੀਆਂ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਹੈ।