Chandigarh News: ਚੰਡੀਗੜ੍ਹ ਪੁਲਿਸ ਨੇ ਸੋਨਾ ਚੋਰੀ ਕਰਕੇ ਫ਼ਰਾਰ ਹੋਏ ਮੁਲਜ਼ਮ ਨੂੰ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ
Advertisement
Article Detail0/zeephh/zeephh1868479

Chandigarh News: ਚੰਡੀਗੜ੍ਹ ਪੁਲਿਸ ਨੇ ਸੋਨਾ ਚੋਰੀ ਕਰਕੇ ਫ਼ਰਾਰ ਹੋਏ ਮੁਲਜ਼ਮ ਨੂੰ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ

  ਗ਼ੈਰ ਸਮਾਜਿਕ ਅਨਸਰਾਂ ਖਿਲਾਫ਼ ਚੰਡੀਗੜ੍ਹ ਪੁਲਿਸ ਦੀ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਦੀ ਟੀਮ ਨੇ ਇੱਕ ਸੋਨਾ ਚੋਰੀ ਕਰਨ ਵਾਲੇ ਮੁਲਜ਼ਮ ਅਤੇ ਨਸ਼ੀਲੀਆਂ ਦਵਾਈਆਂ ਦੀ ਸਮੱਗਲਿੰਗ ਕਰਨ ਵਾਲੇ ਮੁਲਜ਼ਮ ਨੂੰ ਹਥਿਆਰ ਸਮੇਤ ਕਾਬੂ ਕੀਤਾ ਹੈ। ਚੰਡੀਗੜ੍ਹ ਪੁਲਿਸ ਨੇ ਸ਼ਿਕਾਇਤ  ਮਿਲਣ ਮਗਰੋਂ ਪੜਤਾਲ ਲਈ ਇੱਕ ਟੀਮ ਦਾ ਗ

Chandigarh News: ਚੰਡੀਗੜ੍ਹ ਪੁਲਿਸ ਨੇ ਸੋਨਾ ਚੋਰੀ ਕਰਕੇ ਫ਼ਰਾਰ ਹੋਏ ਮੁਲਜ਼ਮ ਨੂੰ ਪੱਛਮੀ ਬੰਗਾਲ ਤੋਂ ਕੀਤਾ ਗ੍ਰਿਫ਼ਤਾਰ

Chandigarh News:  ਗ਼ੈਰ ਸਮਾਜਿਕ ਅਨਸਰਾਂ ਖਿਲਾਫ਼ ਚੰਡੀਗੜ੍ਹ ਪੁਲਿਸ ਦੀ ਵਿੱਢੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਹਾਸਲ ਹੋਈ ਜਦੋਂ ਪੁਲਿਸ ਦੀ ਟੀਮ ਨੇ ਇੱਕ ਸੋਨਾ ਚੋਰੀ ਕਰਨ ਵਾਲੇ ਮੁਲਜ਼ਮ ਅਤੇ ਨਸ਼ੀਲੀਆਂ ਦਵਾਈਆਂ ਦੀ ਸਮੱਗਲਿੰਗ ਕਰਨ ਵਾਲੇ ਮੁਲਜ਼ਮ ਨੂੰ ਹਥਿਆਰ ਸਮੇਤ ਕਾਬੂ ਕੀਤਾ ਹੈ।

ਚੰਡੀਗੜ੍ਹ ਪੁਲਿਸ ਨੇ ਸ਼ਿਕਾਇਤ  ਮਿਲਣ ਮਗਰੋਂ ਪੜਤਾਲ ਲਈ ਇੱਕ ਟੀਮ ਦਾ ਗਠਨ ਕੀਤਾ। ਮਨੀਸ਼ ਬਾਂਸਲ ਪੁੱਤਰ ਵਿਸ਼ਨੂੰ ਬਾਂਸਲ ਵਾਸੀ 604 ਸੈਕਟਰ-16 ਪੰਚਕੂਲਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਸ੍ਰੀ ਜਵੈਲਰੀ ਨਾਮ ਦੀ ਗਹਿਣਿਆਂ ਦੀ ਦੁਕਾਨ ਹੈ। ਉਨ੍ਹਾਂ ਨੇ ਕਲਿਆਣ ਜਵੈਲਰੀ ਉਤੇ ਕੰਮ ਕਰਨ ਵਾਲੇ ਮੰਜੀਤ ਮੰਡਲ ਨੂੰ 6 ਸਤੰਬਰ ਆਪਣੇ ਗਹਿਣੇ ਤਿਆਰ ਕਰਨ ਲਈ ਦਿੱਤੇ ਸਨ।

ਉਨ੍ਹਾਂ ਨੇ ਲਗਭਗ 168 ਗ੍ਰਾਮ ਸੋਨਾ ਉਸ ਨੂੰ ਦਿੱਤਾ ਸੀ। ਇਸ ਤੋਂ ਬਾਅਦ ਉਹ ਫ਼ਰਾਰ ਹੋ ਗਿਆ। ਉਨ੍ਹਾਂ ਨੇ ਆਪਣੇ ਪੱਧਰ ਉਤੇ ਕਾਫੀ ਲੱਭਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਮਿਲਿਆ। ਇਸ ਤੋਂ ਬਾਅਦ ਉਸ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾ ਦਿੱਤੀ ਹੈ। ਫਿਰ ਇਹ ਗੱਲ ਸਾਹਮਣੇ ਆਈ ਕਿ ਉਹ ਵੱਖ-ਵੱਖ ਵਿਅਕਤੀਆਂ ਦਾ 400 ਗ੍ਰਾਮ ਸੋਨਾ ਲੈ ਕੇ ਫ਼ਰਾਰ ਹੋਇਆ ਹੈ। ਉਸ ਨੇ ਆਪਣਾ ਮੋਬਾਈਲ ਫੋਨ ਵੀ ਬੰਦ ਕਰ ਦਿੱਤਾ ਸੀ।

ਪੁਲਿਸ ਅਧਿਕਾਰੀ ਸਮੇਤ ਮਨੀਮਾਜਰਾ ਦੇ ਐਸਐਚਓ/ਪੀਐਸ ਦਾ ਗਠਨ ਕੀਤਾ ਗਿਆ ਤਾਂ ਕਿ ਮੁਲਜ਼ਮ ਨੂੰ ਫੜਿਆ ਜਾ ਸਕੇ। ਪੜਤਾਲ ਦੌਰਾਨ ਪੁਲਿਸ ਪੱਛਮੀ ਬੰਗਾਲ ਲਈ ਰਵਾਨਾ ਹੋਈ। ਪੁਲਿਸ ਨੇ 9 ਸਤੰਬਰ ਨੂੰ ਲੋਖਾਸੋਈ, ਪੀਐਸ-ਬਿਲਾਸਪੁਰ, ਜ਼ਿਲ੍ਹਾ ਬਾਂਕੁਰਾ, ਪੱਛਮੀ ਬੰਗਾਲ ਤੋਂ ਮੁਲਜ਼ਮ ਮੰਜੀਤ ਮੰਡਲ ਨੂੰ ਗ੍ਰਿਫਤਾਰ ਕਰ ਲਿਆ।

ਇਸ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਤੇ ਪੱਛਮੀ ਬੰਗਾਲ ਤੋਂ 5 ਦਿਨ ਦਾ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ। ਇਸ ਤੋਂ ਬਾਅਦ ਪੁਲਿਸ ਮੁਲਜ਼ਮ ਨੂੰ ਚੰਡੀਗੜ੍ਹ ਲੈ ਆਈ ਹੈ। ਚੰਡੀਗੜ੍ਹ ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਰਿਮਾਂਡ ਉਤੇ ਭੇਜ ਦਿੱਤਾ ਤੇ ਪੁੱਛਗਿੱਛ ਦੌਰਾਨ ਮੁਲਜ਼ਮ ਤੋਂ ਚੋਰੀ ਦਾ ਸੋਨਾ ਬਰਾਮਦ ਕਰ ਲਿਆ ਗਿਆ ਹੈ।

ਪੁੱਛਗਿੱਛ ਦੌਰਾਨ ਮੰਜੀਤ ਮੰਡਲ ਨੇ ਦੱਸਿਆ ਕਿ ਉਸ ਨੇ ਆਈਪੀਐਲ ਦੌਰਾਨ ਜੂਆ ਖੇਡਿਆ ਸੀ ਤੇ ਉਹ ਹਾਰ ਗਿਆ। ਲਗਭਗ 8 ਲੱਖ ਰੁਪਏ ਦਾ ਨੁਕਸਾਨ ਝੱਲਣਾ ਪਿਆ। ਇਸ ਤੋਂ ਬਾਅਦ ਉਸ ਨੂੰ ਸ਼ੇਅਰ ਬਾਜ਼ਾਰ ਵਿੱਛ ਕਰੀਬ 10 ਲੱਖ ਰੁਪਏ ਦਾ ਨੁਕਸਾਨ ਹੋਇਆ। ਡੁੱਬੀ ਹੋਈ ਰਕਮ ਵਾਪਸ ਪਾਉਣ ਲਈ ਉਸ ਨੇ ਚੋਰੀ ਕਰਨ ਦੀ ਯੋਜਨਾ ਬਣਾਈ।

20 ਕਿਲੋ ਗਾਂਜੇ ਤੇ ਪਿਸਤੌਲ ਸਣੇ ਮੁਲਜ਼ਮ ਗ੍ਰਿਫਤਾਰ

ਇਸ ਤੋਂ ਇਲਾਵਾ ਥਾਣਾ ਮੌਲੀ ਜਾਂਗਰਾ ਦੇ ਐਸਐਚਓ ਸਤਨਾਮ ਸਿੰਘ ਨੇ ਨਸ਼ਾ ਸਮੱਗਲਰ ਤੇ ਹਥਿਆਰ ਰੱਖਣ ਵਾਲੇ ਮੁਲਜ਼ਮ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਮੌਲੀ ਜਾਂਗਰਾ ਪੁਲਿਸ ਉਸਾਰੀ ਅਧੀਨ ਸੀਟੀਯੂ ਦੇ ਕੋਲ ਗਸ਼ਤ ਉਤੇ ਸਨ।

ਇਸ ਦੌਰਾਨ ਸ਼ੱਕ ਦੇ ਆਧਾਰ ਉਤੇ ਇੱਕ ਵਿਅਕਤੀ ਦੀ ਤਲਾਸ਼ੀ ਲਈ ਤਾਂ ਉਸ ਦੇ ਸਕੂਟਰ ਵਿਚਾਲੇ ਰੱਖਿਆ ਹੋਇਆ ਥੈਲਾ ਬਰਾਮਦ ਹੋਇਆ, ਜਿਸ ਵਿਚ 20.300 ਕਿਲੋਗ੍ਰਾਮ ਗਾਂਜਾ ਬਰਾਮਦ ਹੋਇਆ। ਇਸ ਤੋਂ ਇਲਾਵਾ ਇੱਕ ਪਿਸਤੌਲ ਤੇ ਛੇ ਕਾਰਤੂਸ ਵੀ ਬਰਾਮਦ ਹੋਏ। ਮੁਲਜ਼ਮ ਦੀ ਪਛਾਣ ਅਰੁਣ ਕੁਮਾਰ ਵਾਸੀ ਮੌਲੀਜਾਂਗਰਾ ਚੰਡੀਗੜ੍ਹ ਵਜੋਂ ਹੋਈ। ਪੁਲਿਸ ਨੇ ਦੋਵੇਂ ਮਾਮਲਿਆਂ ਵਿੱਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ।

ਇਹ ਵੀ ਪੜ੍ਹੋ : Punjab News: ਪੰਜਾਬ ਸਰਕਾਰ ਦਾ 'ਮਿਸ਼ਨ ਰੁਜ਼ਗਾਰ'- CM ਮਾਨ ਨੇ 249 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Trending news