Chandigarh Bomb Threat: ਚੰਡੀਗੜ੍ਹ ਦੇ ਇੱਕ ਨਾਈਟ ਕਲੱਬ ਵਿੱਚ ਬੰਬ ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਇੱਕ ਅਣਪਛਾਤੇ ਵਿਅਕਤੀ ਵੱਲੋਂ ਨਾਈਟ ਕਲੱਬ ਵਿੱਚ ਬੰਬ ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
Trending Photos
Chandigarh Bomb Threat: ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਚੰਡੀਗੜ੍ਹ ਪੁਲਿਸ ਨੂੰ ਬੰਬ ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਨਾਈਟ ਕਲੱਬ ਦੀ ਤਲਾਸ਼ੀ ਲਈ ਗਈ। ਬੰਬ ਧਮਾਕੇ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਵਿੱਚ ਹਫੜਾ-ਦਫੜੀ ਮਚ ਗਈ। ਇੱਕ ਅਣਪਛਾਤੇ ਵਿਅਕਤੀ ਵੱਲੋਂ ਨਾਈਟ ਕਲੱਬ (Chandigarh Bomb Threat) ਵਿੱਚ ਬੰਬ ਧਮਾਕੇ ਦੀ ਸੂਚਨਾ (Chandigarh Police) ਮਿਲਣ ਤੋਂ ਬਾਅਦ ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਪਹਿਲਾਂ ਇੱਕ ਅਗਿਆਤ ਵਿਅਕਤੀ ਨੇ ਫੋਨ ਕਰਕੇ ਦਾਅਵਾ ਕੀਤਾ ਸੀ ਕਿ ਧਮਾਕਾ ਹੋਵੇਗਾ। ਪੁਲਿਸ ਨੇ (Chandigarh Police) ਦੱਸਿਆ ਕਿ ਉਹਨਾਂ ਨੇ ਇਲਾਕੇ (Bomb Threat In Night Club in Chandigarh) ਦੀ ਘੇਰਾਬੰਦੀ ਕਰ ਲਈ ਹੈ ਅਤੇ ਪੂਰੇ ਇਲਾਕੇ ਦੀ ਤਲਾਸ਼ੀ ਲਈ (Chandigarh Bomb Threat) ਜਾ ਰਹੀ ਹੈ ਜਿਸ ਵਿੱਚ ਹੋਰ ਨਾਈਟ ਕਲੱਬ ਅਤੇ ਰੈਸਟੋਰੈਂਟ ਵੀ ਸ਼ਾਮਿਲ ਸਨ।
ਇਹ ਵੀ ਪੜ੍ਹੋ: ਸੰਗਰੂਰ ਪੁਲਿਸ ਨੇ 4 ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ, ਪੈਸੇ ਦੇ ਬਦਲੇ ਕਰਦੇ ਸਨ ਕਤਲ
ਜਾਣਕਾਰੀ ਮੁਤਾਬਕ ਕਿਸੇ ਅਣਪਛਾਤੇ ਵਿਅਕਤੀ ਨੇ ਕਲੱਬ ਦੇ ਮੈਨੇਜਰ ਨੂੰ ਫੋਨ ਕਰਕੇ ਬੰਬ ਧਮਾਕਾ (Bomb Threat) ਹੋਣ ਦਾ ਦਾਅਵਾ ਕੀਤਾ ਸੀ। ਸੈਕਟਰ 26 ਥਾਣੇ ਦੇ ਐਸਐਚਓ ਮਨਿੰਦਰ ਸਿੰਘ ਨੇ ਕਿਹਾ, "ਨਾਈਟ ਕਲੱਬ (Chandigarh Bomb Threat) ਦੇ ਮੈਨੇਜਰ ਨੂੰ ਕੁਝ ਵਿਸਫੋਟਕਾਂ ਬਾਰੇ ਇੱਕ ਗੁਮਨਾਮ ਕਾਲ ਆਈ ਸੀ। ਉਸ ਨੇ ਕਾਲ ਬਾਰੇ ਪੁਲਿਸ ਨੂੰ ਸੂਚਿਤ ਕੀਤਾ ਸੀ, ਜਿਸ ਤੋਂ ਬਾਅਦ ਅਸੀਂ ਇਸ ਦੀ ਜਾਂਚ ਕਰ ਰਹੇ ਹਾਂ।"
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਹਫਤੇ ਚੰਡੀਗੜ੍ਹ ਪੁਲਸ ਨੂੰ ਇੱਥੋਂ ਦੇ ਜ਼ਿਲਾ (Bomb Threat) ਅਦਾਲਤੀ ਕੰਪਲੈਕਸ 'ਚ ਬੰਬ ਹੋਣ ਦੀ ਸੂਚਨਾ ਮਿਲੀ ਸੀ। ਹਾਲਾਂਕਿ ਬਾਅਦ 'ਚ ਪਤਾ ਲੱਗਾ ਕਿ ਇਹ ਅਫਵਾਹ ਸੀ। ਚੰਡੀਗੜ੍ਹ ਪੁਲਿਸ ਨੂੰ ਮੰਗਲਵਾਰ ਨੂੰ ਅਦਾਲਤੀ ਕੰਪਲੈਕਸ ਵਿੱਚ ਬੰਬ ਹੋਣ ਦੀ ਸੂਚਨਾ ਦਿੱਤੀ ਗਈ ਸੀ। ਇਸ ਤੋਂ ਬਾਅਦ ਪੂਰੇ ਕੋਰਟ ਕੰਪਲੈਕਸ ਦੀ ਤਲਾਸ਼ੀ ਲੈਣ 'ਤੇ (Bomb Threat) ਇਹ ਜਾਣਕਾਰੀ ਫਰਜ਼ੀ ਪਾਈ ਗਈ।