Gurlal Brar murder case: ਗੋਲਡੀ ਬਰਾੜ ਦੇ ਚਚੇਰੇ ਭਰਾ ਦਾ ਚੰਡੀਗੜ੍ਹ `ਚ ਹੋਇਆ ਸੀ ਕਤਲ; ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਖਿਲਾਫ਼ ਚਾਰਜਸ਼ੀਟ
Gurlal Brar murder case: ਪੁਲਿਸ ਕੇਸ ਅਨੁਸਾਰ ਦਵਿੰਦਰ ਬੰਬੀਹਾ ਗੈਂਗ ਦੇ ਮੈਂਬਰਾਂ ਨੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਇਹ ਕਤਲ ਸਿਟੀ ਐਂਪੋਰੀਅਮ ਮਾਲ ਦੇ ਸਾਹਮਣੇ ਹੋਇਆ।
Gurlal Brar murder case: ਗੁਰਲਾਲ ਬਰਾੜ ਕਤਲ ਕੇਸ ਵਿੱਚ ਚੰਡੀਗੜ੍ਹ ਪੁਲਿਸ ਨੇ ਦਵਿੰਦਰ ਬੰਬੀਹਾ ਗੈਂਗ ਦੇ ਸ਼ਾਰਪ ਸ਼ੂਟਰ ਨੀਰਜ ਚਸਕਾ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਦੱਸ ਦੇਈਏ ਕਿ ਗੁਰਲਾਲ ਬਰਾੜ ਵਿਦੇਸ਼ ਵਿੱਚ ਲੁੱਕੇ ਗੈਂਗਸਟਰ ਗੋਲਡੀ ਬਰਾੜ ਦਾ ਚਚੇਰਾ ਭਰਾ ਸੀ।
ਇੱਥੇ ਦੱਸ ਦੇਈਏ ਕਿ ਗੋਲਡੀ ਬਰਾੜ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਵੀ ਲਈ ਸੀ। ਉਹ ਲਾਰੈਂਸ ਦਾ ਸਾਥੀ ਹੈ। ਗੁਰਲਾਲ ਦੀ 10 ਅਕਤੂਬਰ 2020 ਨੂੰ ਦੇਰ ਸ਼ਾਮ ਇੰਡਸਟਰੀਅਲ ਏਰੀਆ, ਫੇਜ਼ 1, ਚੰਡੀਗੜ੍ਹ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਹਮਲਾਵਰ ਮੋਟਰਸਾਈਕਲ 'ਤੇ ਸਵਾਰ ਸਨ। ਪੁਲਿਸ ਕੇਸ ਅਨੁਸਾਰ ਦਵਿੰਦਰ ਬੰਬੀਹਾ ਗੈਂਗ ਦੇ ਮੈਂਬਰਾਂ ਨੇ ਇਸ ਕਤਲ ਨੂੰ ਅੰਜਾਮ ਦਿੱਤਾ ਸੀ। ਇਹ ਕਤਲ ਸਿਟੀ ਐਂਪੋਰੀਅਮ ਮਾਲ ਦੇ ਸਾਹਮਣੇ ਹੋਇਆ।
ਇਹ ਵੀ ਪੜ੍ਹੋ: Aadhaar Card: ਆਧਾਰ ਕਾਰਡ ਅੱਪਡੇਟ ਤੇ ਨਵਾਂ ਬਣਾਉਣਾ ਚਾਹੁੰਦੇ ਹੋ ਤਾਂ ਕਰੋ ਇਹ ਕੰਮ
ਪੁਲਿਸ ਨੇ ਨੀਰਜ ਚਸਕਾ ਖ਼ਿਲਾਫ਼ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਉਸ ਵਿਰੁੱਧ ਕਤਲ, ਅਪਰਾਧਿਕ ਸਾਜ਼ਿਸ਼ ਅਤੇ ਅਸਲਾ ਐਕਟ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ। ਇਸ ਕਤਲ ਕੇਸ ਵਿੱਚ ਪੁਲਿਸ ਨੇ ਕੁੱਲ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਨ੍ਹਾਂ ਵਿੱਚ ਗੁਰਵਿੰਦਰ ਸਿੰਘ ਉਰਫ਼ ਢਾਡੀ, ਗੁਰਮੀਤ ਸਿੰਘ ਉਰਫ਼ ਗੀਤਾ, ਦਿਲਪ੍ਰੀਤ ਸਿੰਘ ਉਰਫ਼ ਬਾਬਾ ਅਤੇ ਚਮਕੌਰ ਸਿੰਘ ਬੈਂਤ ਸ਼ਾਮਲ ਹਨ। ਉਨ੍ਹਾਂ ਖਿਲਾਫ ਪਹਿਲਾਂ ਹੀ ਚਾਰਜਸ਼ੀਟ ਦਾਖਲ ਕੀਤੀ ਜਾ ਚੁੱਕੀ ਹੈ। ਕਤਲ ਦੇ ਬਾਅਦ ਤੋਂ ਹੀ ਚਸਕਾ ਫਰਾਰ ਸੀ। ਫਰੀਦਕੋਟ ਦੇ ਜੈਤੋ ਦੇ ਰਹਿਣ ਵਾਲੇ ਅਤੇ ਬੰਬੀਹਾ ਗੈਂਗ ਦੇ ਕਥਿਤ ਮੁੱਖ ਸ਼ੂਟਰ ਨੂੰ ਪੰਜਾਬ ਪੁਲਿਸ ਨੇ ਜੰਮੂ ਤੋਂ ਹਾਲ ਹੀ ਵਿੱਚ ਗ੍ਰਿਫਤਾਰ ਕੀਤਾ ਸੀ।