Chandigarh News: ਚੰਡੀਗੜ੍ਹ `ਚ ਸਿੱਖਾਂ ਵੱਲੋਂ ਪ੍ਰਦਰਸ਼ਨ; 7 ਪ੍ਰਬੰਧਕਾਂ ਸਮੇਤ ਇੱਕ ਅਣਪਛਾਤੇ `ਤੇ FIR ਦਰਜ
Sikh Protestors Protest in Chandigarh: ਇਸ ਹਿੰਸਾ ਵਿੱਚ ਚੰਡੀਗੜ੍ਹ ਪੁਲਿਸ ਦੇ 13 ਮੁਲਾਜ਼ਮ ਜ਼ਖ਼ਮੀ ਹੋਏ ਸਨ ਜਿਸ ਤੋਂ ਬਾਅਦ ਪੁਲਿਸ ਨੇ ਸੈਕਟਰ 36 ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ।
Sikh Protestors Protest in Chandigarh: ਸਿੱਖ ਕੈਦੀਆਂ ਦੀ ਰਿਹਾਈ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਕਾਰਵਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਨਿਕਲੇ ਪ੍ਰਦਰਸ਼ਨਕਾਰੀਆਂ ਦੀ ਬੁੱਧਵਾਰ ਨੂੰ ਸੈਕਟਰ-51/52 ਦੀ ਸਰਹੱਦ ’ਤੇ ਪੁਲਿਸ ਨਾਲ ਹਿੰਸਕ ਝੜਪ ਹੋ ਗਈ।
ਇਸ ਝੜਪ ਵਿੱਚ ਤਲਵਾਰਾਂ ਨਾਲ ਹਮਲੇ ਵੀ ਹੋਏ। ਕਈ ਪੁਲਿਸ ਵਾਲੇ ਵੀ ਜ਼ਖ਼ਮੀ ਹੋਏ ਹਨ। ਡੀਜੀਪੀ ਨੇ ਇਸ ਦਾ ਦੋਸ਼ ਕੌਮੀ ਇਨਸਾਫ਼ ਮੋਰਚਾ 'ਤੇ ਲਗਾਇਆ ਹੈ। ਇਸ਼ਾਰਿਆਂ 'ਚ ਉਨ੍ਹਾਂ (Sikh Protestors Protest in Chandigarh) ਨੇ ਪੰਜਾਬ ਪੁਲਿਸ 'ਤੇ ਵੀ ਸਵਾਲ ਖੜ੍ਹੇ ਕੀਤੇ। ਚੰਡੀਗੜ੍ਹ ਪੁਲਿਸ ਵੱਲੋਂ ਇਰਾਦਾ ਕਤਲ 307 ਦੀਆਂ ਧਾਰਾ ਸਮੇਤ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਚੰਡੀਗੜ੍ਹ ਪੁਲਿਸ ਵੱਲੋਂ 7 ਪ੍ਰਬੰਧਕਾਂ ਸਮੇਤ ਇੱਕ ਅਣਪਛਾਤੇ 'ਤੇ ਐਫ.ਆਈ.ਆਰ ਦਰਜ ਕੀਤੀ ਗਈ ਹੈ। ਇਸ ਐਫ.ਆਈ.ਆਰ ਮੁਤਾਬਿਕ
ਪੁਲਿਸ 'ਤੇ ਪਥਰਾਅ ਕੀਤਾ ਗਿਆ ਹੈ। ਡਿਊਟੀ ਮੈਜਿਸਟਰੇਟ ਦੇ ਹੁਕਮਾਂ 'ਤੇ ਤਾਕਤ ਦੀ ਵਰਤੋਂ ਕੀਤੀ ਗਈ ਸੀ। ਇਸ ਦੌਰਾਨ ਗੁਰਚਰਨ ਸਿੰਘ ਧਰਮੀ ਪਿਤਾ, ਬਲਵਿੰਦਰ ਸਿੰਘ, ਅਮਰ ਸਿੰਘ ਚਹਿਲ ਸਮੇਤ ਕੁੱਲ 8 'ਤੇ ਐਫ.ਆਈ.ਆਰ ਦਰਜ ਕੀਤੀ ਗਈ ਹੈ।
ਚੰਡੀਗੜ੍ਹ-ਮੋਹਾਲੀ ਬਾਰਡਰ 'ਤੇ ਹੋਈ ਹਿੰਸਾ ਦੇ ਦੋਸ਼ੀ ਅੱਜ ਅਦਾਲਤ 'ਚ ਪੇਸ਼ ਹੋਣਗੇ। ਮੋਹਾਲੀ ਦੇ ਵਾਈਪੀਐਸ ਚੌਂਕ ਕੋਲ ਇੱਕ ਮਹੀਨੇ ਤੋਂ ਧਰਨਾ ਚੱਲ ਰਿਹਾ ਹੈ। ਕੌਮੀ ਇਨਸਾਫ਼ ਮੋਰਚਾ ਦੇ ਸਮਰਥਕ ਆਪਣੀਆਂ ਮੰਗਾਂ ਨੂੰ ਲੈ ਕੇ ਤਿੰਨ ਦਿਨਾਂ ਤੋਂ ਪੰਜਾਬ ਦੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਜਾਣਾ ਚਾਹੁੰਦੇ ਸਨ। ਬੁੱਧਵਾਰ ਨੂੰ ਵੀ ਲੋਕਾਂ ਦੇ ਇੱਕ ਸਮੂਹ ਨੇ ਚੰਡੀਗੜ੍ਹ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ।
ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ (Sikh Protestors Protest in Chandigarh) 'ਤੇ ਜਲ ਤੋਪਾਂ ਦੀ ਵਰਤੋਂ ਕੀਤੀ। ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡਿੰਗ ਤੋੜਨ ਦੀ ਕੋਸ਼ਿਸ਼ ਕੀਤੀ। ਕੁਝ ਹੀ ਸਮੇਂ ਵਿੱਚ ਚੰਡੀਗੜ੍ਹ-ਮੋਹਾਲੀ ਸਰਹੱਦ ਹਿੰਸਾ ਦਾ ਅੱਡਾ ਬਣ ਗਈ ਅਤੇ ਪੁਲਿਸ ਨਾਲ ਝੜਪਾਂ ਵੀ ਹੋਈਆਂ।
ਇਹ ਵੀ ਪੜ੍ਹੋ: Punjab news: ਮੁਹਾਲੀ 'ਚ 17 ਫਰਵਰੀ ਨੂੰ ਹੋਵੇਗੀ 77 ਜਾਇਦਾਦਾਂ ਦੀ ਈ-ਨਿਲਾਮੀ!
ਜ਼ਿਕਰਯੋਗ ਹੈ ਕਿ ਸਿੰਘੂ ਸਰਹੱਦ ਦੀ ਤਰਜ਼ ’ਤੇ 7 ਜਨਵਰੀ ਤੋਂ ਗੁਰਦੁਆਰਾ ਅੰਬ ਸਾਹਿਬ ਨੇੜੇ ਕੌਮੀ ਇਨਸਾਫ਼ ਮੋਰਚਾ ਦਾ ‘ਪੱਕਾ ਮੋਰਚਾ’ ਲਾਇਆ ਹੋਇਆ ਹੈ। ਇਸ ਮੋਰਚੇ ਦੀ ਅਗਵਾਈ ਜਗਤਾਰ ਸਿੰਘ ਹਵਾਰਾ ਦੇ ਪਿਤਾ ਗੁਰਚਰਨ ਸਿੰਘ, ਐਡਵੋਕੇਟ ਦਲ ਸ਼ੇਰ ਸਿੰਘ, ਲੋਕ ਅਧਿਕਾਰ ਲਹਿਰ ਦੇ ਆਗੂ ਬਲਵਿੰਦਰ ਸਿੰਘ ਅਤੇ ਸਿੱਖ ਪੰਥ ਨਾਲ ਜੁੜੇ ਕੁਝ ਆਗੂ ਕਰ ਰਹੇ ਸਨ।