ਚੰਡੀਗੜ੍ਹ: ਸਥਾਨਿਕ ਸ਼ਹਿਰ ਵਿੱਚ ਇੱਕ ਵਾਰ ਫਿਰ ਤੋਂ ਮਾਨਸੂਨ ਸਰਗਰਮ ਹੋ ਗਿਆ ਹੈ। ਸ਼ਨੀਵਾਰ ਨੂੰ ਭਾਰੀ ਮੀਂਹ ਤੋਂ ਬਾਅਦ ਐਤਵਾਰ ਨੂੰ ਵੀ ਮੀਂਹ ਪਿਆ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ ਵਿੱਚ ਐਤਵਾਰ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਸੀ। ਇਸ ਦੇ ਨਾਲ ਹੀ ਬਾਰਿਸ਼ ਤੋਂ ਬਾਅਦ ਸਿਟੀ ਬਿਊਟੀਫੁੱਲ 'ਚ ਮੌਸਮ ਠੰਡਾ ਬਣਿਆ ਹੋਇਆ ਹੈ।


COMMERCIAL BREAK
SCROLL TO CONTINUE READING

ਚੰਡੀਗੜ੍ਹ ਵਿੱਚ ਅੱਜ ਸਵੇਰ ਤੋਂ ਹੀ ਬੱਦਲਾਂ ਨੇ ਡੇਰੇ ਲਾਇਆ ਹੋਇਆ ਹੈ। ਇਸ ਦੇ ਨਾਲ ਹੀ ਵੀਕੈਂਡ ਕਾਰਨ ਵੱਡੀ ਗਿਣਤੀ 'ਚ ਸੈਲਾਨੀ ਚੰਡੀਗੜ੍ਹ ਪਹੁੰਚ ਰਹੇ ਹਨ। ਸੁਖਨਾ ਝੀਲ, ਰੌਕ ਗਾਰਡਨ ਅਤੇ ਰੋਜ਼ ਗਾਰਡਨ ਵਿੱਚ ਕਾਫੀ ਭੀੜ ਹੈ। ਲੋਕ ਸੁਖਨਾ ਝੀਲ ਵਿੱਚ ਕਿਸ਼ਤੀ ਦਾ ਆਨੰਦ ਲੈ ਰਹੇ ਹਨ।


ਦੱਸ ਦੇਈਏ ਕਿ ਮਾਨਸੂਨ ਦੇ ਆਉਣ ਦੇ ਬਾਵਜੂਦ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿੱਚ ਮੀਂਹ ਨਹੀਂ ਪੈ ਰਿਹਾ ਸੀ। ਇਸ ਕਾਰਨ ਗਰਮੀ ਵਧ ਗਈ ਸੀ। ਪਰ ਸ਼ਨੀਵਾਰ ਅਤੇ ਐਤਵਾਰ ਸਵੇਰੇ ਪਏ ਭਾਰੀ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਦਿੱਤੀ ਹੈ।