Chandigarh School Winter Holidays: ਚੰਡੀਗੜ੍ਹ `ਚ ਮੁੜ ਵਧੀਆਂ ਸਕੂਲਾਂ `ਚ ਛੁੱਟੀਆਂ, ਹੁਣ 8 ਜਨਵਰੀ ਨੂੰ ਨਹੀਂ ਖੁੱਲਣਗੇ ਸਕੂਲ
ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੱਚਿਆਂ ਤੇ ਅਧਿਆਪਕਾਂ ਦੀ ਸਿਹਤ ਨੂੰ ਦੇਖਦਿਆਂ ਸਕੂਲਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ।
Chandigarh School Winter Holidays extended news: ਚੰਡੀਗੜ੍ਹ ਵਿੱਚ ਪੈ ਰਹੀ ਕੜਾਕੇ ਦੀ ਠੰਡ ਨੂੰ ਦੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੱਚਿਆਂ ਤੇ ਅਧਿਆਪਕਾਂ ਦੇ ਹਿਤ ਵਿੱਚ ਸਕੂਲਾਂ ਦੀਆਂ ਛੁੱਟੀਆਂ ਨੂੰ ਮੁੜ ਵਾਧਾ ਦਿੱਤਾ ਗਿਆ ਹੈ। ਹੁਣ ਚੰਡੀਗੜ੍ਹ 'ਚ ਸਕੂਲ 8 ਜਨਵਰੀ ਨੂੰ ਨਹੀਂ ਖੁੱਲਣਗੇ।
ਮਿਲੀ ਜਾਣਕਾਰੀ ਮੁਤਾਬਕ ਹੁਣ ਚੰਡੀਗੜ੍ਹ ਦੇ 8ਵੀਂ ਕਲਾਸ ਤੱਕ ਦੇ ਬੱਚਿਆਂ ਲਈ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ, ਯਾਨੀ 15 ਜਨਵਰੀ ਨੂੰ ਖੁੱਲਣਗੇ, ਜਦਕਿ 9ਵੀਂ ਤੋਂ ਲੈ ਕੇ 12ਵੀਂ ਕਲਾਸ ਦੇ ਬੱਚਿਆਂ ਲਈ ਸਕੂਲ 9 ਜਨਵਰੀ ਨੂੰ ਹੀ ਖੁੱਲਣਗੇ। ਹਾਲਾਂਕਿ ਉਨ੍ਹਾਂ ਦੇ ਸਕੂਲਾਂ ਦੀ ਟਾਈਮਿੰਗ 9 ਵਜੇ ਤੋਂ ਹੀ ਰੱਖੀ ਗਈ ਹੈ।
ਇਸ ਤੋਂ ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੱਚਿਆਂ ਤੇ ਅਧਿਆਪਕਾਂ ਦੀ ਸਿਹਤ ਨੂੰ ਦੇਖਦਿਆਂ ਸਕੂਲਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ।
ਜਦੋਂ ਡਾਇਰੈਕਟਰ ਸਕੂਲ ਸਿੱਖਿਆ ਵਿਭਾਗ ਵੱਲੋਂ 8 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ ਤਾਂ ਇਹ ਵੀ ਕਿਹਾ ਗਿਆ ਸੀ ਕਿ ਜੇਕਰ ਠੰਢ ਇਸੇ ਤਰ੍ਹਾਂ ਵਧਦੀ ਰਹੀ ਤਾਂ ਛੁੱਟੀਆਂ ਹੋਰ ਵੀ ਵਧਾਈਆਂ ਜਾ ਸਕਦੀਆਂ ਹਨ।
ਦੱਸਣਯੋਗ ਹੈ ਕਿ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਤੇ ਕੜਾਕੇ ਦੀ ਠੰਢ ਕਰਕੇ ਜਨਜੀਵਨ ਕਾਫ਼ੀ ਪ੍ਰਭਾਵਿਤ ਹੋ ਰਿਹਾ ਹੈ ਅਤੇ ਕਈ ਇਲਾਕਿਆਂ ਵਿੱਚ ਦੁਪਹਿਰ 12 ਵਜੇ ਤੱਕ ਸੰਘਣੀ ਧੁੰਦ ਛਾਈ ਰਹਿੰਦੀ ਹੈ। ਇਸ ਦੌਰਾਨ ਕਈ ਇਲਾਕਿਆਂ 'ਚ ਸਵੇਰੇ ਦੇ ਸਮੇਂ ਵਿਜ਼ੀਬਿਲਟੀ ਵੀ ਲੱਗਭਗ ਜ਼ੀਰੋ ਰਹਿੰਦੀ ਹੈ।
ਇਹ ਵੀ ਪੜ੍ਹੋ: SYL ਨਹਿਰ ਰਾਹੀਂ ਪੰਜਾਬੀਆਂ ਦੇ ਪੈਰਾਂ ’ਚ ਕੰਡੇ ਬੀਜਣ ਵਾਲੇ ਮੈਨੂੰ ਸਲਾਹ ਨਾ ਦੇਣ: CM ਮਾਨ
ਹਾਲ ਹੀ ਵਿੱਚ ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਸੀ ਜਿਸ ਦੇ ਤਹਿਤ ਲੋਕਾਂ ਨੂੰ ਸਵੇਰੇ ਅਤੇ ਸ਼ਾਮ ਨੂੰ ਬਹੁਤ ਜ਼ਰੂਰੀ ਹੋਣ 'ਤੇ ਹੀ ਘਰੋਂ ਬਾਹਰ ਨਿਕਲਣ ਲਈ ਅਪੀਲ ਕੀਤੀ ਗਈ ਸੀ।
ਇਹ ਵੀ ਪੜ੍ਹੋ: ਰਾਜੀਨਾਮਾ ਕਰਨ ਲਈ ਇਕੱਠੀਆਂ ਹੋਈਆਂ ਸੀ ਦੋ ਧਿਰਾਂ, ਚੱਲੀਆਂ ਗੋਲੀਆਂ, 4 ਗੰਭੀਰ ਜ਼ਖ਼ਮੀ