Chandigarh School Winter Holidays: ਠੰਢ ਕਰਕੇ ਚੰਡੀਗੜ੍ਹ ਦੇ ਸਕੂਲਾਂ `ਚ ਛੁੱਟੀਆਂ ਵਧੀਆਂ
ਦੱਸ ਦਈਏ ਕਿ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਤੇ ਵਧਦੀ ਠੰਢ ਕਰਕੇ ਜਨਜੀਵਨ ਕਾਫ਼ੀ ਪ੍ਰਭਾਵਿਤ ਹੋ ਰਿਹਾ ਹੈ।
Chandigarh School Winter Holidays Extended News: ਇਸ ਸਮੇਂ ਉੱਤਰੀ ਭਾਰਤੀ ਵਿੱਚ ਕੜਾਕੇ ਦੀ ਠੰਡ ਦੇਖਣ ਨੂੰ ਮਿਲ ਰਹੀ ਹੈ ਅਤੇ ਇਸ ਦੌਰਾਨ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬੱਚਿਆਂ ਤੇ ਅਧਿਆਪਕਾਂ ਦੀ ਸਿਹਤ ਨੂੰ ਦੇਖਦਿਆਂ ਸਕੂਲਾਂ ਵਿੱਚ 8 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ।
ਡਾਇਰੈਕਟਰ ਸਕੂਲ ਸਿੱਖਿਆ ਹਰਸੁਹਿੰਦਰਪਾਲ ਸਿੰਘ ਬਰਾੜ ਵੱਲੋਂ 8 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਬਰਾੜ ਨੇ ਦੱਸਿਆ ਕਿ ਜੇਕਰ ਠੰਢ ਇਸੇ ਤਰ੍ਹਾਂ ਵਧਦੀ ਰਹੀ ਤਾਂ ਛੁੱਟੀਆਂ ਹੋਰ ਵੀ ਵਧਾਈਆਂ ਜਾ ਸਕਦੀਆਂ ਹਨ।
ਦਰਅਸਲ ਕਈ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੀ ਕੀਤੀ ਜਾ ਰਹੀ ਸੀ ਅਤੇ ਵਿਭਾਗ ਦੇ ਹੁਕਮਾਂ ਦੇ ਬਾਵਜੂਦ ਸਕੂਲ ਖੋਲ੍ਹੇ ਜਾ ਰਹੇ ਸਨ। ਇਸ ਦੌਰਾਨ ਚੰਡੀਗੜ੍ਹ ਦੇ ਕਈ ਪ੍ਰਾਈਵੇਟ ਸਕੂਲ ਅੱਜ, ਯਾਨੀ 3 ਜਨਵਰੀ, ਤੋਂ ਖੁੱਲ੍ਹਣ ਵਾਲੇ ਸਨ ਜਿਸ ਨੂੰ ਦੇਖਦਿਆਂ ਹੁਣ ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਹੁਕਮ ਜਾਰੀ ਕਰ ਦਿੱਤੇ ਹਏ ਹਨ।
ਦੱਸ ਦਈਏ ਕਿ ਚੰਡੀਗੜ੍ਹ ਵਿੱਚ ਸੰਘਣੀ ਧੁੰਦ ਤੇ ਵਧਦੀ ਠੰਢ ਕਰਕੇ ਜਨਜੀਵਨ ਕਾਫ਼ੀ ਪ੍ਰਭਾਵਿਤ ਹੋ ਰਿਹਾ ਹੈ। ਕਈ ਇਲਾਕਿਆਂ ਵਿੱਚ ਦੁਪਹਿਰ 12 ਵਜੇ ਤੱਕ ਸੰਘਣੀ ਧੁੰਦ ਛਾਈ ਰਹਿੰਦੀ ਹੈ। ਇਸ ਦੌਰਾਨ ਕਈ ਇਲਾਕਿਆਂ 'ਚ ਸਵੇਰੇ 6:30 ਵਜੇ ਦੇ ਕਰੀਬ ਵਿਜ਼ੀਬਿਲਟੀ ਜ਼ੀਰੋ ਰਹਿੰਦੀ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦਾ ਤਾਪਮਾਨ ਸੱਤ ਡਿਗਰੀ ਤੱਕ ਡਿੱਗ ਗਿਆ ਹੈ।
ਇਹ ਵੀ ਪੜ੍ਹੋ: ਕੈਨੇਡਾ 'ਚ ਵੱਡੀ ਵਾਰਦਾਤ! ਇੱਕ ਹੋਰ ਪੰਜਾਬੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ
ਵਧਦੀ ਠੰਡ ਵਿੱਚ ਲੋਕ ਦਿਨ ਭਰ ਕੰਬਦੇ ਰਹਿੰਦੇ ਹਨ ਅਤੇ ਸੰਘਣੀ ਧੁੰਦ ਕਰਕੇ ਸੜਕਾਂ 'ਤੇ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ। ਸੁਖਨਾ ਲੇਖ ਜਾਣ ਵਾਲੇ ਲੋਕਾਂ ਦੀ ਗਿਣਤੀ ਵੀ ਇਸ ਦੌਰਾਨ ਘੱਟ ਗਈ ਹੈ ਅਤੇ ਸੋਮਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 14.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਹ ਸ਼ਹਿਰ ਦੇ ਆਮ ਤਾਪਮਾਨ ਨਾਲੋਂ ਸੱਤ ਡਿਗਰੀ ਘੱਟ ਸੀ।
ਸਵੇਰ ਤੋਂ ਚੰਡੀਗੜ੍ਹ 'ਚ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ ਰਹੀ ਹੈ ਅਤੇ ਬਾਅਦ ਵਿੱਚ ਵਿਜ਼ੀਬਿਲਟੀ ਹੌਲੀ-ਹੌਲੀ ਵਧ ਜਾਂਦੀ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ ਆਉਣ ਵਾਲੇ ਦਿਨਾਂ 'ਚ ਧੁੰਦ ਦਾ ਕਹਿਰ ਜਾਰੀ ਰਹੇਗਾ। ਵਿਭਾਗ ਵੱਲੋਂ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਦੇ ਤਹਿਤ ਲੋਕਾਂ ਨੂੰ ਸਵੇਰੇ ਅਤੇ ਸ਼ਾਮ ਨੂੰ ਬਹੁਤ ਜ਼ਰੂਰੀ ਹੋਣ 'ਤੇ ਹੀ ਬਾਹਰ ਨਿਕਲਣ ਲਈ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ: ਨਵੇਂ ਸਾਲ ਦੇ ਜਸ਼ਨਾਂ 'ਚ ਦਿੱਲੀ ਵਾਲਿਆਂ ਨੇ ਪੀਤੀ ਰਿਕਾਰਡ ਤੋੜ ਸ਼ਰਾਬ, ਗਿਣਦੇ ਰਹਿ ਜਾਓਗੇ ਬੋਤਲਾਂ!
(Apart from Chandigarh School Winter Holidays Being Extended, stay tuned to Zee PHH)