Punjab Weather News: ਪੰਜਾਬ ਵਿੱਚ ਬਦਲ ਰਹੇ ਮੌਸਮ ਕਾਰਨ ਰਾਤ ਦੇ ਤਾਪਮਾਨ ਨੇ 54 ਸਾਲ ਦਾ ਰਿਕਾਰਡ ਤੋੜ ਦਿੱਤਾ ਹੈ। ਰਾਤ ਦਾ ਤਾਪਮਾਨ 20.6 ਡਿਗਰੀ ਦਰਜ ਕੀਤਾ ਗਿਆ ਜੋ ਕਿ ਆਮ ਤਾਪਮਾਨ ਨਾਲੋਂ 6.6 ਡਿਗਰੀ ਜ਼ਿਆਦਾ ਹੈ। ਮੌਸਮ ਵਿਗਿਆਨੀਆ ਦੇ ਮੁਤਾਬਕ ਇਸ ਵਾਰ ਸਰਦੀ ਦੇਰੀ ਨਾਲ ਸ਼ੁਰੂ ਹੋਵੇਗੀ।


COMMERCIAL BREAK
SCROLL TO CONTINUE READING

 ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮੌਸਮ ਵਿਗਿਆਨੀਆਂ ਨੇ ਦੱਸਿਆ ਕਿ ਮੌਸਮ ਵਿੱਚ ਆ ਰਹੇ ਬਦਲਾਅ ਨੇ ਰਾਤ ਦੇ ਤਾਪਮਾਨ ਨੇ 54 ਸਾਲ ਦਾ ਰਿਕਾਰਡ ਤੋੜ ਕੇ ਰੱਖ ਦਿੱਤਾ ਹੈ। ਮੌਸਮ ਵਿਗਿਆਨੀ ਡਾ. ਪਵਨੀਤ ਕੌਰ ਕਿੰਗਰਾ ਨੇ ਦੱਸਿਆ ਕਿ ਰਾਤ ਦਾ ਤਾਪਮਾਨ ਆਮ ਨਾਲੋਂ 6.6 ਡਿਗਰੀ ਜ਼ਿਆਦਾ ਚੱਲ ਰਿਹਾ ਹੈ। ਜਿਸ ਕਰਕੇ ਰਾਤਾਂ ਨਿੱਘੀਆਂ ਚੱਲ ਰਹੀਆਂ ਹਨ।


ਮੌਸਮ ਵਿਗਿਆਨੀ ਦੱਸਿਆ ਕਿ ਰਾਤ ਦਾ ਤਾਪਮਾਨ 20.6 ਡਿਗਰੀ ਦਰਜ ਕੀਤਾ ਗਿਆ ਹੈ। ਜੋ ਕਿ ਆਮ ਤਾਪਮਾਨ ਨਾਲੋ 6.6 ਡਿਗਰੀ ਵੱਧ ਹੈ। ਉਨ੍ਹਾਂ ਨੇ ਦੱਸਿਆ ਕੀ 28 ਅਕਤੂਬਰ 1970 ਵਿੱਚ ਰਾਤ ਦਾ ਤਾਪਮਾਨ 20.3 ਡਿਗਰੀ ਦਰਜ ਕੀਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਦਿਨ ਦਾ ਤਾਪਮਾਨ ਵੀ ਆਮ ਨਾਲੋਂ ਦੋ ਡਿਗਰੀ ਜ਼ਿਆਦਾ 32 ਡਿਗਰੀ ਚੱਲ ਰਿਹਾ ਹੈ।


ਮੌਸਮ ਵਿਗਿਆਨ ਦੱਸਿਆ ਕਿ ਮਨੁੱਖੀ ਜੀਵਨ ਵਿਚ ਬਦਲਾਅ ਤੇ ਪ੍ਰਦੂਸ਼ਣ ਕਾਰਨ ਆਸਮਾਨ ਵਿਚ ਫੈਲ ਰਹੀਆਂ ਗੈਸਾਂ ਕਾਰਨ ਮੌਸਮ ਵਿੱਚ ਲਗਾਤਾਰ ਬਦਲਾਅ ਹੋ ਰਿਹਾ ਹੈ। ਮੌਸਮ ਵਿਗਿਆਨੀ ਨੇ ਕਿਹਾ ਕਿ ਇਸ ਮੌਸਮ ਦਾ ਫਸਲਾਂ ਉਤੇ ਜ਼ਿਆਦਾ ਅਸਰ ਨਹੀਂ ਹੈ। ਜੇਕਰ ਕਿਸੇ ਸਥਾਨ ਉਤੇ ਬਰਸਾਤ ਹੁੰਦੀ ਹੈ ਤਾਂ ਫਸਲਾਂ ਪ੍ਰਭਾਵਿਤ ਹੋ ਸਕਦੀਆਂ ਹਨ।


ਇਹ ਵੀ ਪੜ੍ਹੋ : Amarinder Raja Warring: ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਮੰਗੀ ਮੁਆਫੀ; ਸੱਚਰ ਨੇ ਪਹੁੰਚਾਇਆ ਮੁਆਫੀਨਾਮਾ


ਉਨ੍ਹਾਂ ਨੇ ਕਿਹਾ ਕਿ ਹੁਣ ਹਾੜ੍ਹੀ ਦੀਆਂ ਫਸਲਾਂ ਲਗਾਉਣ ਲਈ ਢੁੱਕਵਾਂ ਸਮਾਂ ਹੈ। ਉਨ੍ਹਾਂ ਨੇ ਕਿਹਾ ਆਉਣ ਵਾਲੇ ਕੁਝ ਦਿਨ ਮੌਸਮ ਇਸੇ ਤਰ੍ਹਾਂ ਰਹੇਗਾ। ਮੌਸਮ ਵਿਗਿਆਨੀ ਨੇ ਕਿਹਾ ਕਿ ਇਸ ਵਾਰ ਸਰਦੀ ਥੋੜ੍ਹੀ ਦੇਰੀ ਨਾਲ ਸ਼ੁਰੂ ਹੋਵੇਗੀ।


ਕਾਬਿਲੇਗੌਰ ਹੈ ਕਿ ਹਾਲਾਂਕਿ ਦਿਨ ਵੇਲੇ ਧੁੱਪ ਨਿਕਲ ਰਹੀ ਹੈ ਅਤੇ ਰਾਤ ਸਮੇਂ ਠੰਢ ਦਾ ਅਹਿਸਾਸ ਹੋ ਰਿਹਾ ਹੈ।


ਇਹ ਵੀ ਪੜ੍ਹੋ : Lawrence Bishnoi News: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਹੋਈ