Charanjit Channi:  ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਨੂੰ ਲੈ ਕੇ ਨੋਟਿਸ ਜਾਰੀ ਗਿਆ ਹੈ।


COMMERCIAL BREAK
SCROLL TO CONTINUE READING

ਕਾਬਿਲੇਗੌਰ ਹੈ ਕਿ ਗਿੱਦੜਬਾਹਾ ਤੋਂ ਕਾਂਗਰਸ ਦੇ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਦੀ ਵੀਡੀਓ ਸੋਸ਼ਲ ਮੀਡੀਆ ਉਤੇ ਔਰਤਾਂ ਦੇ ਖਿਲਾਫ ਦਿੱਤੀ ਵਿਵਾਦਤ ਟਿੱਪਣੀ ਵਾਇਰਲ ਹੋ ਰਹੀ ਹੈ।


ਦੋ ਕੁੱਤਿਆਂ ਦੀ ਕਹਾਣੀ ਸੁਣਾ ਕੇ ਵਿਵਾਦਤ ਟਿੱਪਣੀ ਕੀਤੀ ਉੱਥੇ ਹੀ ਆਮ ਆਦਮੀ ਪਾਰਟੀ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਾਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਇਸ ਬਿਆਨ ਦੀ ਨਿਖੇਧੀ ਕੀਤੀ ਅਤੇ ਉਨ੍ਹਾਂ ਕਿਹਾ ਕਿ ਔਰਤਾਂ ਦਾ ਸਤਿਕਾਰ ਹਮੇਸ਼ਾ ਕਰਨਾ ਚਾਹੀਦਾ ਹੈ। ਉੱਥੇ ਹੀ 'ਆਪ' ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਮੰਗ ਕੀਤੀ ਕਿ ਮਹਿਲਾ ਕਮਿਸ਼ਨਰ ਨੂੰ ਇਸ ਮਾਮਲੇ ਵੱਲ ਧਿਆਨ ਦੇਣਾ ਚਾਹੀਦਾ ਹੈ।


ਕਿਉਂਕਿ ਕਿ ਪਹਿਲਾਂ ਵੀ ਚੰਨੀ ਸਾਹਿਬ ਅਜਿਹੀਆਂ ਹਰਕਤਾਂ ਕਰਦੇ ਹਨ ਅਤੇ ਇਹ ਆਪਣੀਆਂ ਹਰਕਤਾਂ ਤੋਂ ਬਾਜ ਨਹੀ ਆ ਸਕਦੇ। ਉਨ੍ਹਾਂ ਕਿਹਾ ਕਿ ਔਰਤ ਸਮਾਜ ਦਾ ਚਰਨਜੀਤ ਚੰਨੀ ਵੱਲੋਂ ਬਹੁਤ ਅਪਮਾਨ ਕੀਤਾ ਗਿਆ ਹੈ।


 ਮਹਿਲਾ ਕਮਿਸ਼ਨ ਨੇ ਕਿਹਾ ਕਿ ਚੰਨੀ ਦੀ ਵੀਡੀਓ ਸਾਰਿਆਂ ਨੇ ਦੇਖੀ ਹੈ, ਉਨ੍ਹਾਂ ਨੇ ਔਰਤਾਂ ਦੇ ਖ਼ਿਲਫ਼ ਗਲਤ ਟਿੱਪਣੀ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਚੰਨੀ ਨੇ ਜਿਸ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ, ਉਹ ਨਾ ਸਹਿਣਯੋਗ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਚੰਨੀ ਖਿਲਾਫ਼ ਰਾਸ਼ਟਰੀ ਮਹਿਲਾ ਕਮਿਸ਼ਨ ਨੂੰ ਵੀ ਨੋਟਿਸ ਲੈਣਾ ਚਾਹੀਦਾ ਹੈ।


ਮਹਿਲਾ ਕਮਿਸ਼ਨ ਨੇ ਕਿਹਾ ਕਿ ਜੇਕਰ ਚੰਨੀ ਨੇ ਇਕ ਦਿਨ ਵਿਚ ਜਵਾਬ ਨਾ ਦਿੱਤਾ ਤਾਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਲਈ ਡੀ.ਜੀ.ਪੀ. ਨੂੰ ਪੱਤਰ ਲਿਖਿਆ ਜਾਵੇਗਾ। ਅਜਿਹੇ ’ਚ ਜੋ ਵੀ ਕਾਨੂੰਨੀ ਧਾਰਾ ਹੋਵੇਗੀ, ਉਹ ਸੰਸਦ ਮੈਂਬਰ ਚੰਨੀ ’ਤੇ ਲਗਾਈ ਜਾਵੇਗੀ। ਜ਼ਿਕਰਯੋਗ ਹੈ ਕਿ ਗਿੱਦੜਬਾਹਾ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਹੱਕ 'ਚ ਚੋਣ ਪ੍ਰਚਾਰ ਕਰਨ ਪਹੁੰਚੇ ਚਰਨਜੀਤ ਸਿੰਘ ਚੰਨੀ ਦੀ ਔਰਤਾਂ ਪ੍ਰਤੀ ਵਿਵਾਦਤ ਟਿੱਪਣੀਆਂ ਕਰਨ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।


ਇਹ ਵੀ ਪੜ੍ਹੋ : Punjab Breaking Live Updates: ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਅੱਜ, ਜਾਣੋ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ