Charanjit Singh Channi attends Bharat Jodo Yatra news: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਾਲ ਹੀ ਵਿੱਚ ਅਮਰੀਕਾ ਅਤੇ ਕੈਨੇਡਾ ਦੇ ਦੌਰੇ ਤੋਂ ਮੁੜ ਪੰਜਾਬ ਪਰਤੇ ਹਨ। ਵਿਦੇਸ਼ ਤੋਂ ਪਰਤਦਿਆਂ ਹੀ Charanjit Singh Channi ਨੇ ਪਹਿਲਾਂ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰ ਪ੍ਰਿਯੰਕਾ ਗਾਂਧੀ (Priyanka Gandhi Vadra) ਤੇ ਮਲਿਕਾਅਰਜੁਨ ਖੜਗੇ (Mallikarjun Kharge) ਨਾਲ ਮੁਲਾਕਾਤ ਕੀਤੀ ਅਤੇ ਬਾਅਦ ਵਿੱਚ ਚੰਨੀ ਨੇ 'ਭਾਰਤ ਜੋੜੋ ਯਾਤਰਾ' (Bharat Jodo Yatra) ‘ਚ ਵੀ ਹਿੱਸਾ ਲਿਆ।


COMMERCIAL BREAK
SCROLL TO CONTINUE READING

2022 ਦੀਆਂ ਵਿਧਾਨਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੋਈ ਹਾਰ ਤੋਂ ਤੁਰੰਤ ਬਾਅਦ Charanjit Singh Channi ਵਿਦੇਸ਼ ਰਵਾਨਾ ਹੋ ਗਏ ਸਨ। 'ਭਾਰਤ ਜੋੜੋ ਯਾਤਰਾ' (Bharat Jodo Yatra) ‘ਚ ਹਿੱਸਾ ਲੈਣ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਨੇ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰ ਪ੍ਰਿਯੰਕਾ ਗਾਂਧੀ (Priyanka Gandhi Vadra) ਤੇ ਮਲਿਕਾਅਰਜੁਨ ਖੜਗੇ (Mallikarjun Kharge) ਨਾਲ ਮੁਲਾਕਾਤ ਕੀਤੀ ਅਤੇ ਪ੍ਰਿਯੰਕਾ ਗਾਂਧੀ ਨੂੰ ਹਿਮਾਚਲ 'ਚ ਮਿਲੀ ਜਿੱਤ ਲਈ ਵਧਾਈ ਦਿੱਤੀ।  


ਪੰਜਾਬ ਦੀਆਂ ਵਿਧਾਨਸਭਾ ਚੋਣਾਂ 2022 ਵਿੱਚ ਕਾਂਗਰਸ ਪਾਰਟੀ ਵੱਲੋਂ ‘ਦਲਿਤ ਚਿਹਰੇ’ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਵਜੋਂ ਨਿਯੁਕਤ ਕੀਤਾ ਗਿਆ ਸੀ ਪਰ ਇਸ ਤੋਂ ਬਾਵਜੂਦ ਪਾਰਟੀ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 


ਹੋਰ ਪੜ੍ਹੋ: ਜ਼ੀਰਾ 'ਚ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਦੀ 2 ਟੁੱਕ


ਸੋਮਵਾਰ ਨੂੰ ਚੰਨੀ ਨੇ ਮੱਲਿਕਾਰਜੁਨ ਖੜਗੇ ਅਤੇ ਪ੍ਰਿਯੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਆਪਣੇ ਟਵਿੱਟਰ ‘ਤੇ ਇੱਕ ਫੋਟੋ ਵੀ ਸ਼ੇਅਰ ਕੀਤੀ ਜਿਸ ਵਿੱਚ ਉਨ੍ਹਾਂ ਨੇ  ਹਿਮਾਚਲ ਪ੍ਰਦੇਸ਼ ਚੋਣਾਂ ਵਿੱਚ ਪਾਰਟੀ ਦੀ ਇਤਿਹਾਸਕ ਜਿੱਤ ਲਈ ਪ੍ਰਿਅੰਕਾ ਗਾਂਧੀ ਨੂੰ ਵਧਾਈ ਦਿੱਤੀ। ਬਾਅਦ ਵਿੱਚ ਚੰਨੀ ਨੇ ਭਾਰਤ ਜੋੜੋ ਯਾਤਰਾ ‘ਚ ਹਿੱਸਾ ਲਿਆ।


2022 ਦੀਆਂ ਪੰਜਾਬ ਵਿਧਾਨਸਭਾ ਚੋਣਾਂ ਤੋਂ ਕੁਝ ਪੰਜ ਮਹੀਨੇ ਪਹਿਲਾਂ ਹੀ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਇਆ ਗਿਆ ਸੀ। ਹਾਲਾਂਕਿ ਕਈ ਕਾਂਗਰਸੀ ਆਗੂ ਸਨ ਜੋ ਕਿ ਚੰਨੀ ਨੂੰ ਮੁੱਖ ਮੰਤਰੀ ਨਹੀਂ ਬਣਾਉਣਾ ਚਾਹੁੰਦੇ ਸਨ। ਇਸ ਦੇ ਨਾਲ ਹੀ ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਸਿੱਧੂ ਅਤੇ ਪਾਰਟੀ ਵਿਚਕਾਰ ਇੱਕ ਝਗੜਾ ਵੀ ਪੈਦਾ ਕਰ ਦਿੱਤਾ ਸੀ, ਹਾਲਾਂਕਿ ਉਹ ਝਗੜਾ ਗਾਂਧੀ ਪਰਿਵਾਰ ਵੱਲੋਂ ਰੋਕ ਦਿੱਤਾ ਗਿਆ ਸੀ।


ਹੋਰ ਪੜ੍ਹੋ: ਪੰਜਾਬ 'ਚ ਛਾਈ ਸੰਘਣੀ ਧੁੰਦ, ਵਿਜ਼ੀਬਿਲਟੀ ਹੋਈ ਜ਼ੀਰੋ, ਜਾਣੋ ਆਪਣੇ ਸ਼ਹਿਰ ਦਾ ਹਾਲ


(Apart from news related to Charanjit Singh Channi attending Bharat Jodo Yatra, stay tuned to Zee PHH)