ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੋਰਿੰਡਾ ਤੋਂ ਲੈ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਸ਼ੁਰੂ
ਵਿਦੇਸ਼ ਦੌਰੇ ਤੋਂ ਪਰਤਣ ਮਗਰੋਂ ਚੰਨੀ ਵੱਲੋਂ ਸਭ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਗਈ।
Charanjit Singh Channi news: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਮੋਰਿੰਡਾ ਤੋਂ ਲੈ ਕੇ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਸ਼ੁਰੂ ਕੀਤੀ ਗਈ ਹੈ। ਦੱਸ ਦਈਏ ਕਿ ਚੰਨੀ ਜਦੋਂ ਸਾਬਕਾ ਮੁੱਖ ਮੰਤਰੀ ਸਨ ਤਾਂ ਉਦੋਂ ਵੀ ਉਨ੍ਹਾਂ ਨੇ ਆਪਣੇ ਪਰਿਵਾਰ ਨਾਲ ਪੈਦਲ ਯਾਤਰਾ ਕੀਤੀ ਸੀ।
ਇਸੇ ਤਰ੍ਹਾਂ ਚਰਨਜੀਤ ਸਿੰਘ ਚੰਨੀ ਵੱਲੋਂ ਸਾਹਿਬਜ਼ਾਦਿਆਂ ਅਤੇ ਸ਼ਹੀਦਾਂ ਦੀ ਯਾਦ 'ਚ ਸ਼ਹੀਦੀ ਜੋੜ ਮੇਲ ਦੇ ਪਹਿਲੇ ਦਿਨ ਚੰਨੀ ਨੇ ਮੋਰਿੰਡਾ ਤੋਂ ਲੈ ਸ੍ਰੀ ਚਮਕੌਰ ਸਾਹਿਬ ਤੱਕ ਪੈਦਲ ਯਾਤਰਾ ਸ਼ੁਰੂ ਕੀਤੀ। ਮਿਲੀ ਜਾਣਕਾਰੀ ਮੁਤਾਬਕ ਚਰਨਜੀਤ ਸਿੰਘ ਚੰਨੀ ਦੇ ਨਾਲ ਵੱਡੀ ਗਿਣਤੀ 'ਚ ਸਮਰਥਕ ਵੀ ਯਾਤਰਾ 'ਚ ਮੌਜੂਦ ਹਨ।
ਦੱਸਣਹੋਗ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਹਾਲ ਹੀ ਵਿੱਚ ਵਿਦੇਸ਼ ਦੌਰੇ ਤੋਂ ਪੰਜਾਬ ਪਰਤੇ ਹਨ ਅਤੇ ਇਸ ਕਰਕੇ ਇੰਨ੍ਹੀ ਦਿਨੀਂ ਪੰਜਾਬ 'ਚ ਸਿਆਸਤ ਮੁੜ ਸਰਗਰਮ ਹੋ ਗਈ ਹੈ। ਵਿਦੇਸ਼ ਦੌਰੇ ਤੋਂ ਪਰਤਣ ਮਗਰੋਂ ਚੰਨੀ ਵੱਲੋਂ ਸਭ ਤੋਂ ਪਹਿਲਾਂ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਮੁਲਾਕਾਤ ਕੀਤੀ ਗਈ ਅਤੇ ਬਾਅਦ ਵਿੱਚ ਉਨ੍ਹਾਂ ਨੇ ਕਾਂਗਰਸ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਨਾਲ ਵੀ ਗੱਲਬਾਤ ਕੀਤੀ।
ਇਸ ਤੋਂ ਬਾਅਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿੰਡ ਪੁੱਜੇ ਜਿੱਥੇ ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਬਾਅਦ ਵਿੱਚ ਰਾਤ ਉਥੇ ਹਵੇਲੀ ਵਿੱਚ ਹੀ ਕੱਟੀ। ਇਸ ਬਾਰੇ ਜਾਣਕਾਰੀ ਦਿੰਦਿਆਂ ਚਰਨਜੀਤ ਸਿੰਘ ਚੰਨੀ ਨੇ ਖ਼ੁਦ ਟਵੀਟ ਕੀਤਾ ਅਤੇ ਬਲਕੌਰ ਸਿੰਘ ਨਾਲ ਤਸਵੀਰ ਵੀ ਸਾਂਝੀ ਕੀਤੀ। ਤਸਵੀਰ ਵਿੱਚ ਚੰਨੀ ਸਿੱਧੂ ਮੂਸੇਵਾਲਾ ਦੇ ਪਿਤਾ ਨਾਲ ਬੈਠੇ ਹੋਏ ਨਜ਼ਰ ਆ ਰਹੇ ਹਨ।
ਹੋਰ ਪੜ੍ਹੋ: HSGPC elections 2022: ਮਹੰਤ ਕਰਮਜੀਤ ਸਿੰਘ HSGPC ਦੇ ਨਵੇਂ ਪ੍ਰਧਾਨ ਬਣੇ
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਪਿੰਡ ਮੂਸੇਵਾਲਾ ਵਿੱਚ ਹੀ ਚਰਨਜੀਤ ਸਿੰਘ ਚੰਨੀ, ਸਿੱਧੂ ਨੂੰ ਸੰਮਨ ਦਿੱਤਾ ਗਿਆ ਅਤੇ ਇਹ ਸੰਮਨ 2022 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਆਈਪੀਸੀ ਦੀ ਧਾਰਾ 188 ਤਹਿਤ ਦਰਜ ਕੀਤੇ ਗਏ ਕੇਸ ਵਿੱਚ ਸੌਂਪਿਆ ਗਿਆ ਹੈ।
ਕਾਬਿਲੇਗੌਰ ਹੈ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਵਿੱਚ ਦਰਜ ਕੀਤੇ ਗਏ ਇੱਕ ਕੇਸ ਦੇ ਸਬੰਧ ਵਿੱਚ ਚੰਨੀ ਨੂੰ 12 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਕੀਤਾ ਗਿਆ ਹੈ।
ਹੋਰ ਪੜ੍ਹੋ: Coronavirus India Updates: ਕੋਰੋਨਾ ਦੇ ਵਧਦੇ ਮਾਮਲਿਆਂ ‘ਤੇ ਕੇਂਦਰੀ ਸਿਹਤ ਮੰਤਰੀ ਨੇ ਸੱਦੀ ਅਹਿਮ ਮੀਟਿੰਗ
(For more news related to Charanjit Singh Channi, stay tuned to Zee PHH)