Charanjit Singh Channi returns to Punjab news: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਪਣੇ ਅਮਰੀਕਾ ਅਤੇ ਕੈਨੇਡਾ ਦੇ ਦੌਰੇ ਤੋਂ ਮੁੜ ਪੰਜਾਬ ਪਰਤ ਗਏ ਹਨ। 2022 ਦੀਆਂ ਵਿਧਾਨਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੋਈ ਹਾਰ ਤੋਂ ਤੁਰੰਤ ਬਾਅਦ Charanjit Singh Channi ਵਿਦੇਸ਼ ਚਲੇ ਗਏ ਸਨ।  


COMMERCIAL BREAK
SCROLL TO CONTINUE READING

ਦੱਸ ਦਈਏ ਕਿ 2022 ਦੀਆਂ ਵਿਧਾਨਸਭਾ ਚੋਣਾਂ ਵਿੱਚ ਚਮਕੌਰ ਸਾਹਿਬ ਅਤੇ ਭਦੌੜ ਦੀਆਂ ਦੋ ਸੀਟਾਂ ਤੋਂ ਮੈਦਾਨ ਵਿੱਚ ਉਤਰੇ ਸਨ ਪਰ ਉਹ ਦੋਵੇਂ ਸੀਟਾਂ ਤੋਂ ਹਾਰ ਗਏ ਸਨ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵਿਦੇਸ਼ ਤੋਂ ਪਰਤਦਿਆਂ ਹੀ ਕਾਂਗਰਸ ਪਾਰਟੀ ਦੀ ਸੀਨੀਅਰ ਲੀਡਰ ਪ੍ਰਿਯੰਕਾ ਗਾਂਧੀ ਤੇ ਮਲਿਕਾਅਰਜੁਨ ਖੜਗੇ ਨਾਲ ਮੁਲਾਕਾਤ ਕੀਤੀ।  


 


ਸਣਯੋਗ ਹੈ ਕਿ Charanjit Singh Channi 15 ਦਸੰਬਰ ਨੂੰ ਭਾਰਤ ਆਏ ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਉਹ ਅਮਰੀਕਾ ਤੋਂ ਫਰਾਂਸ ਦੇ ਰਸਤੇ ਭਾਰਤ ਆਏ ਹਨ। ਇਸ ਦੌਰਾਨ ਉਹ ਆਪਣੇ ਆਪ ਨੂੰ ਜਨਤਕ ਮੇਲ-ਜੋਲ ਤੋਂ ਦੂਰ ਰੱਖ ਰਹੇ ਹਨ ਅਤੇ ਨਾਲ ਹੀ ਇਹ ਵੀ ਸਾਹਮਣੇ ਆਇਆ ਹੈ ਕਿ ਉਹ ਖਰੜ ਸਥਿਤ ਰਿਹਾਇਸ਼ ‘ਤੇ ਨਹੀਂ ਠਹਿਰੇ ਹਨ।


ਗੌਰਤਲਬ ਹੈ ਕਿ ਵਿਜੀਲੈਂਸ ਬਿਊਰੋ ਵੱਲੋਂ ਚੰਨੀ ਦੇ ਭਾਰਤ ਪਰਤਣ ਦਾ ਇੰਤਜ਼ਾਰ ਕੀਤਾ ਜਾ ਰਿਹਾ ਸੀ ਅਤੇ ਹੁਣ ਉਨ੍ਹਾਂ ਤੋਂ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿੱਚ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਸ ਦੌਰਾਨ ਵਿਜੀਲੈਂਸ ਬਿਊਰੋ ਵੱਲੋਂ ਖੇਡ ਕਿੱਟਾਂ ਦੇ ਇੱਕ ਹੋਰ ਮਾਮਲੇ ਵਿੱਚ ਵੀ ਜਾਂਚ ਕੀਤੀ ਜਾ ਰਹੀ ਹੈ।


ਹੋਰ ਪੜ੍ਹੋ: Nikita Dutta Photos: ਮਿੰਨੀ ਵ੍ਹਾਈਟ ਡਰੈੱਸ 'ਚ ਬੇਹੱਦ ਖੂਬਸੂਰਤ ਨਜ਼ਰ ਆ ਰਹੀ ਇਹ ਫੇਮਸ ਅਦਾਕਾਰਾ, ਵੇਖੋ ਬੋਲਡ ਤਸਵੀਰਾਂ


ਸਤੰਬਰ 2021 ਵਿੱਚ ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਵਜੋਂ ਨਿਯੁਕਤੀ ਨੂੰ ਗਾਂਧੀ ਪਰਿਵਾਰ ਵੱਲੋਂ ਇੱਕ ਮਾਸਟਰਸਟ੍ਰੋਕ ਵਜੋਂ ਦੇਖਿਆ ਜਾ ਰਿਹਾ ਸੀ। ਕਾਂਗਰਸ ਨੂੰ ਉਮੀਦ ਸੀ ਕਿ ਉਨ੍ਹਾਂ ਦੇ ਇਸ ਫੈਸਲੇ ਨਾਲ ਉਨ੍ਹਾਂ ਨੂੰ ਭਾਰਤ ਭਰ ਦੇ ਦਲਿਤ ਭਾਈਚਾਰੇ 'ਚ ਆਪਣਾ ਗੁਆਚਿਆ ਹੋਇਆ ਆਧਾਰ ਮੁੜ ਹਾਸਲ ਹੋਵੇਗਾ। ਹਾਲਾਂਕਿ, ਇਹ ਫੈਸਲਾ ਕਾਂਗਰਸ ਦੇ ਹੱਕ ਵਿੱਚ ਨਹੀਂ ਆਇਆ ਅਤੇ ਪਾਰਟੀ ਨੂੰ 2022 ਦੀਆਂ ਵਿਧਾਨਸਭਾ ਚੋਣਾਂ ਵਿੱਚ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ। 


ਇਸ ਦੌਰਾਨ ਚਰਨਜੀਤ ਸਿੰਘ ਚੰਨੀ ਖੁਦ ਉਨ੍ਹਾਂ ਦੋਵਾਂ ਸੀਟਾਂ ਤੋਂ ਹਾਰ ਗਏ ਜਿਨ੍ਹਾਂ ਤੋਂ ਉਨ੍ਹਾਂ ਨੇ ਚੋਣ ਲੜੀ ਸੀ। ਪਾਰਟੀ ਦੇ ਸੀਨੀਅਰ ਆਗੂਆਂ ਨੇ ਦੱਸਿਆ ਕਿ ਚੋਣਾਂ 'ਚ ਮਿਲੀ ਹਾਰ ਤੋਂ ਬਾਅਦ ਉਹ ਕਾਂਗਰਸ ਦੀਆਂ ਪਹਿਲੀਆਂ ਕੁਝ ਮੀਟਿੰਗਾਂ ਵਿੱਚ ਸ਼ਾਮਲ ਹੋਏ। ਸੂਤਰਾਂ ਮੁਤਾਬਕ ਚੰਨੀ ਨੂੰ ਆਖਰੀ ਵਾਰ 3 ਮਈ ਨੂੰ ਪੰਜਾਬ ਵਿੱਚ ਇੱਕ ਜਨਤਕ ਸਮਾਗਮ ਵਿੱਚ ਸ਼ਾਮਲ ਹੁੰਦੇ ਦੇਖਿਆ ਗਿਆ ਸੀ। ਹਾਲਾਂਕਿ ਇਸ ਤੋਂ ਕਰੀਬ ਇੱਕ ਹਫ਼ਤੇ ਬਾਅਦ ਉਹ ਆਪਣੀ ਪਤਨੀ ਕਮਲਜੀਤ ਕੌਰ ਨਾਲ ਭਾਰਤ ਤੋਂ ਅਮਰੀਕਾ ਚਲੇ ਗਏ ਸਨ।


ਹੋਰ ਪੜ੍ਹੋ: ਮਸ਼ਹੂਰ ਪੰਜਾਬੀ ਗਾਇਕ ਰਣਜੀਤ ਬਾਵਾ ਦੇ 4 ਠਿਕਾਣਿਆਂ 'ਤੇ ਇਨਕਮ ਟੈਕਸ ਨੇ ਮਾਰੀ ਰੇਡ!


(For more news related to Charanjit Singh Channi returning to Punjab, stay tuned to Zee PHH for more updates)