ਚੌਧਰ ਦੀ ਲੜਾਈ ਪੰਥ `ਤੇ ਪੈ ਰਹੀ ਹੈ ਭਾਰੀ!, ਫਰੀਦਕੋਟ `ਚ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਲੱਥੀਆ ਪੱਗਾਂ, ਚੱਲੀਆਂ ਤਲਵਾਰਾਂ
ਫਰੀਦਕੋਟ ਦੀ ਜਰਮਨ ਕਲੋਨੀ ਦੇ ਗੁਰਦੁਆਰਾ ਸਾਹਿਬ ਤੋਂ ਸ਼ਰਮਨਾਕ ਘਟਨਾ ਸਾਹਮਣੇ ਆਏ, ਜਿਥੇ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਧਿਰਾਂ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਆਪਸ ਵਿੱਚ ਲੜ ਪਈਆਂ। ਲੜਾਈ ਇੰਨੀ ਜਬਰਦਸਤ ਸੀ ਕਿ ਇੱਕ ਦੂਜੇ ਦੀਆਂ ਪੱਗਾਂ ਤੱਕ ਲੱਥ ਗਈਆਂ ਤੇ ਕ੍ਰਿਪਾਨਾਂ ਨਾਲ ਇੱਕ ਦੂਜੇ `ਤੇ ਹਮਲਾ ਕੀਤਾ ਗਿਆ। ਇਸ ਘਟਨਾ ਦੀ ਵੀਡਿਓ ਵਾਈਰਲ ਹੋਣ ਤੋ ਂ ਬਾਅਦ ਹਰ ਪਾਸੇ ਇਸ ਦੀ ਨਿੰਦਿਆ ਕੀਤੀ ਜਾ ਰਹੀ ਹੈ ਤੇ ਦੋਵਾ ਧਿਰਾਂ ਤੇ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਚੰਡੀਗੜ੍ਹ- ਫਰੀਦਕੋਟ ਤੋਂ ਸ਼ਰਮਨਾਕ ਘਟਨਾ ਸਾਹਮਣੇ ਆਈ ਜਿਸ ਨੂੰ ਦੇਖ ਕੇ ਹਰ ਕੋਈ ਲਾਹਨਤ ਪਾ ਰਿਹਾ ਹੈ। ਘਟਨਾ ਹੈ ਫਰੀਦਕੋਟ ਦੀ ਜਰਮਨ ਕਲੋਨੀ ਦੇ ਗੁਰਦੁਆਰਾ ਸਾਹਿਬ ਦੀ, ਜਿਥੇ ਪ੍ਰਧਾਨਗੀ ਨੂੰ ਲੈ ਕੇ ਗੁਰੂ ਸਾਹਿਬ ਦੀ ਹਜ਼ੂਰੀ ਵਿਚ ਹੀ ਦੋ ਧਿਰਾਂ ਵਿਚਾਲੇ ਜ਼ਬਰਦਸਤ ਝੜਪ ਹੋ ਗਈ।