ਚੰਡੀਗੜ: ਪੰਜਾਬ ਦੇ ਵਿਚ ਨਵੀਂ ਸ਼ਰਾਬ ਨੀਤੀ ਲਾਗੂ ਹੋਈ ਅਤੇ ਹੁਣ ਪੰਜਾਬ ਵਿਚ ਸ਼ਰਾਬ ਚੰਡੀਗੜ ਨਾਲੋਂ ਸਸਤੇ ਰੇਟ 'ਤੇ ਮਿਲ ਰਹੀ ਹੈ। ਜਿਸਤੋਂ ਬਾਅਦ ਹੁਣ ਸ਼ਰਾਬ ਤਸਕਰੀ ਕਰਨ ਵਾਲਿਆਂ ਦਾ ਤਰੀਕਾ ਵੀ ਬਦਲ ਗਿਆ ਹੈ। ਪਹਿਲਾਂ ਚੰਡੀਗੜ ਤੋਂ ਪੰਜਾਬ ਹਰਿਆਣਾ ਦੇ ਵੱਖ ਵੱਖ ਸ਼ਹਿਰਾਂ ਵਿਚ ਸ਼ਰਾਬ ਦੀ ਤਸਕਰੀ ਕੀਤੀ ਜਾਂਦੀ ਸੀ ਤੇ ਹੁਣ ਇਹ ਤਸਕਰੀ ਪੰਜਾਬ ਤੋਂ ਹਰਿਆਣਾ ਅਤੇ ਚੰਡੀਗੜ ਵਿਚ ਹੋਣ ਲੱਗੀ ਹੈ। ਚੰਡੀਗੜ ਵਿਚ ਗੈਰ-ਕਾਨੂੰਨੀ ਸ਼ਰਾਬ ਤਸਕਰੀ ਦੇ ਅਜਿਹੇ ਕਈ ਮਾਮਲੇ ਸਾਹਮਣੇ ਆਏ ਹਨ।


COMMERCIAL BREAK
SCROLL TO CONTINUE READING

 


ਸ਼ਰਾਬ ਤਸਕਰੀ ਰੋਕਣ ਲਈ ਦੀ ਤਿਆਰੀ


ਇਸ ਤਰ੍ਹਾਂ ਪੰਜਾਬ ਤੋਂ ਚੰਡੀਗੜ ਅਤੇ ਹਰਿਆਣਾ ਨੂੰ ਹੋ ਰਹੀ ਸ਼ਰਾਬ ਤਸਕਰੀ ਦੀਆਂ ਖ਼ਬਰਾਂ ਆਉਣ ਤੋਂ ਬਾਅਦ ਪ੍ਰਸ਼ਾਸਨ ਨੇ ਇਸਨੂੰ ਰੋਕਣ ਲਈ ਤਿਆਰੀ ਕਰ ਲਈ ਹੈ। ਇਸ ਲਈ ਚੰਡੀਗੜ ਦੇ ਪ੍ਰਸ਼ਾਸਕ ਅਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਨੋਡਲ ਅਫ਼ਸਰ ਬਣਾਇਆ ਗਿਆ ਹੈ ਤਾਂ ਕਿ ਇਸ ਤਸਕਰੀ ਨੂੰ ਰੋਕਣ ਦੀ ਪੂਰੀ ਯੋਜਨਾ ਤਿਆਰ ਕੀਤੀ ਜਾ ਸਕੇ।


 


ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਕੀਤੀ ਗਈ ਮੀਟਿੰਗ


ਪੰਜਾਬ ਅਤੇ ਹਰਿਆਣਾ ਦੇ ਆਬਕਾਰੀ ਵਿਭਾਗ ਦੇ ਅਧਿਕਾਰੀਆਂ ਨਾਲ ਸ਼ਰਾਬ ਦੀ ਤਸਕਰੀ ਨੂੰ ਰੋਕਣ ਸਬੰਧੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਸੀਨੀਅਰ ਪੁਲਿਸ ਅਧਿਕਾਰੀ ਅਤੇ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਰਹੇ। ਇਹਨਾਂ ਵਿਚ ਪੰਜਾਬ, ਹਰਿਆਣਾ ਅਤੇ ਚੰਡੀਗੜ ਦੇ ਸੀਨੀਅਰ ਅਧਿਕਾਰੀ ਸਨ।


 


ਚੰਡੀਗੜ ਦੇ ਐਂਟਰੀ ਪੁਆਇੰਟਸ 'ਤੇ ਹੋਵੇਗੀ ਨਜ਼ਰ


ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਸਲਾਹਕਾਰ ਨੇ ਚੰਡੀਗੜ ਨੂੰ ਪੰਜਾਬ ਅਤੇ ਹਰਿਆਣਾ ਨਾਲ ਜੋੜਨ ਵਾਲੇ ਸਾਰੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ 'ਤੇ ਪਹਿਰਾ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਲਈ ਸ਼ਹਿਰ ਦੇ ਹਰੇਕ ਜ਼ੋਨ ਲਈ ਵੱਖਰੀ ਟੀਮ ਬਣਾਉਣ ਲਈ ਵੀ ਕਿਹਾ ਗਿਆ ਹੈ, ਤਾਂ ਜੋ ਸ਼ਰਾਬ ਦੇ ਤਸਕਰਾਂ 'ਤੇ ਸ਼ਿਕੰਜਾ ਕੱਸਿਆ ਜਾ ਸਕੇ। ਇਹ ਟੀਮ 24 ਘੰਟੇ ਐਂਟਰੀ ਅਤੇ ਐਗਜ਼ਿਟ ਪੁਆਇੰਸ 'ਤੇ ਨਜ਼ਰ ਰੱਖੇਗੀ ਅਤੇ ਲੋੜ ਪੈਣ 'ਤੇ ਆਉਣ ਜਾਣ ਵਾਲੇ ਵਾਹਨ ਦੀ ਚੈਕਿੰਗ ਵੀ ਕਰੇਗੀ।


 


WATCH LIVE TV