Balachaur News: ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72
Advertisement
Article Detail0/zeephh/zeephh2132980

Balachaur News: ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72

Balachaur News: ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਨਵੀਂ ਜਨਤਕ ਰੇਤ ਖੱਡਾਂ ਖੋਲ੍ਹੀਆਂ ਗਈਆਂ ਹਨ। ਜਿਸ ਨਾਲ ਸੂਬੇ ਭਰ 'ਚ ਜਨਤਕ ਰੇਤ ਖੱਡਾਂ ਦੀ ਗਿਣਤੀ 72 ਹੋ ਗਈ ਹੈ। 

Balachaur News: ਚੇਤਨ ਸਿੰਘ ਜੌੜਾਮਾਜਰਾ ਵੱਲੋਂ 12 ਜਨਤਕ ਰੇਤ ਖੱਡਾਂ ਲੋਕਾਂ ਨੂੰ ਸਮਰਪਿਤ; ਕੁੱਲ ਗਿਣਤੀ ਹੋਈ 72

Balachaur News(NARINDER RATTU): ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਬਲਾਚੌਰ ਦੇ ਪਿੰਡ ਬੇਲਾ ਤਾਜੋਵਾਲ ਵਿਖੇ ਖੋਲੀ ਗਈ ਨਵੀਂ ਜਨਤਕ ਰੇਤ ਖੱਡ ਦਾ ਉਦਘਾਟਨ ਕੀਤਾ। ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 12 ਹੋਰ ਨਵੀਂ ਜਨਤਕ ਰੇਤ ਖੱਡਾਂ ਖੋਲ੍ਹੀਆਂ ਗਈਆਂ ਹਨ। ਇਹ ਜਨਤਕ ਖੱਡਾਂ ਫਿਰੋਜ਼ਪੁਰ, ਐਸ.ਬੀ.ਐਸ. ਨਗਰ, ਅੰਮ੍ਰਿਤਸਰ, ਮੋਗਾ ਅਤੇ ਜਲੰਧਰ ਵਿੱਚ ਖੋਲੀਆਂ ਗਈਆਂ ਹਨ। ਜਿਸ ਨਾਲ ਸੂਬੇ ਭਰ 'ਚ ਜਨਤਕ ਰੇਤ ਖੱਡਾਂ ਦੀ ਗਿਣਤੀ 72 ਹੋ ਗਈ ਹੈ। ਇਸ ਪਹਿਲਕਦਮੀ ਨਾਲ ਲੋਕਾਂ ਨੂੰ ਵਾਜਬ ਦਰਾਂ ’ਤੇ ਰੇਤ ਤੇ ਖਣਨ ਸਮੱਗਰੀ ਮਿਲਣੀ ਯਕੀਨੀ ਬਣੇਗੀ। 

150 ਜਨਤਕ ਖੱਡਾਂ ਖੋਲ੍ਹਣ ਦਾ ਟੀਚਾ

ਏ.ਡੀ.ਬੀ. ਬੇਲਾ ਤਾਜੋਵਾਲ ਤਹਿਸੀਲ ਬਲਾਚੌਰ (ਜ਼ਿਲ੍ਹਾ ਐੱਸ.ਬੀ.ਐੱਸ. ਨਗਰ) ਵਿਖੇ ਜ਼ਿਲ੍ਹੇ ਦੀਆਂ ਤਿੰਨ ਰੇਤ ਖੱਡਾਂ ਦੇ ਉਦਘਾਟਨ ਉਪਰੰਤ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਹੀ 60 ਜਨਤਕ ਰੇਤ ਖੱਡਾਂ ਅਤੇ 38 ਵਪਾਰਕ ਰੇਤ ਖੱਡਾਂ ਚਲਾਈਆਂ ਜਾ ਰਹੀਆਂ ਹਨ, ਜਿੱਥੋਂ ਆਮ ਲੋਕਾਂ ਨੂੰ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇੰਨ੍ਹਾਂ ਖੱਡਾਂ ਤੋਂ ਆਮ ਜਨਤਾਂ ਵੱਲੋਂ ਮੈਨੂਅਲ ਖੁਦਾਈ ਕਰਕੇ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਰੇਤਾਂ ਲਿਆ ਜਾ ਸਕਦਾ ਹੈ ਅਤੇ ਰੇਤਾ ਦੀ ਢੋਆ-ਢੁਆਈ ਦਾ ਪ੍ਰਬੰਧ ਆਪਣੇ ਪੱਧਰ ‘ਤੇ ਕੀਤਾ ਜਾਵੇਗਾ। ਨਾਲ ਹੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਛੇਤੀ ਹੀ ਕੁੱਲ 150 ਜਨਤਕ ਅਤੇ 100 ਵਪਾਰਕ ਰੇਤ ਖੱਡਾਂ ਖੋਲ੍ਹਣ ਦਾ ਟੀਚਾ ਮਿੱਥਿਆ ਗਿਆ ਹੈ।

12 ਜਨਤਕ ਰੇਤ ਖੱਡਾਂ ਖੋਲ੍ਹੀਆਂ

ਕੈਬਨਿਟ ਮੰਤਰੀ ਵੱਲੋਂ ਜ਼ਿਲ੍ਹਾ ਐਸ.ਬੀ.ਐਸ. ਨਗਰ ਵਿੱਚ ਦੁਗਰੀ/ਨਿਆਰਾ, ਖੋਜਾ/ਨਿਆਰਾ ਅਤੇ ਏ.ਡੀ.ਬੀ. ਬੇਲਾ ਤਾਜੋਵਾਲ ਵਿਖੇ ਤਿੰਨ ਜਨਤਕ ਰੇਤ ਖੱਡਾਂ ਦਾ ਉਦਘਾਟਨ ਕੀਤਾ ਗਿਆ ਜਦਕਿ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਅੱਕੂਵਾਲਾ, ਚਾਂਗਲੀ ਜਦੀਦ, ਚੁਗਤੇਵਾਲਾ-2, ਮਮਦੋਟ ਉਤਾੜ, ਨਾਜ਼ਮਵਾਲਾ 1, 2 ਤੇ 3 ਅਤੇ ਗਿੱਲਾਂਵਾਲਾ ਸਮੇਤ 6 ਜਨਤਕ ਰੇਤ ਖੱਡਾਂ ਅਤੇ ਪਿੰਡ ਕੈਲਾ (ਜ਼ਿਲ੍ਹਾ ਮੋਗਾ), ਥੰਮੂਵਾਲ ਰਾਮਪੁਰ (ਜਲੰਧਰ) ਤੇ ਖਾਨਪੁਰ (ਜ਼ਿਲ੍ਹਾ ਅੰਮ੍ਰਿਤਸਰ) ਵਿੱਚ ਇੱਕ-ਇੱਕ ਜਨਤਕ ਰੇਤ ਖੱਡ ਦਾ ਉਦਘਾਟਨ ਸਬੰਧਤ ਵਿਧਾਇਕਾਂ ਅਤੇ ਅਧਿਕਾਰੀਆਂ ਵੱਲੋਂ ਕੀਤਾ ਗਿਆ।

151 ਲੱਖ ਮੀਟਰਕ ਟਨ ਤੋਂ ਵੱਧ ਰੇਤ ਅਤੇ ਬਜਰੀ 

ਕੈਬਨਿਟ ਮੰਤਰੀ ਨੇ ਦੱਸਿਆ ਕਿ 47.65 ਲੱਖ ਮੀਟਰਕ ਟਨ ਦੀ ਕੁੱਲ ਸਮਰੱਥਾ ਵਾਲੀਆਂ 72 ਜਨਤਕ ਰੇਤ ਖੱਡਾਂ ‘ਚੋਂ ਹੁਣ ਤੱਕ 15.91 ਲੱਖ ਮੀਟਰਕ ਟਨ ਰੇਤ ਕੱਢੀ ਜਾ ਚੁੱਕੀ ਹੈ। ਇਸੇ ਤਰ੍ਹਾਂ 38 ਵਪਾਰਕ ਰੇਤ ਖੱਡਾਂ ਦੇ ਕਲੱਸਟਰਾਂ ਵਿੱਚੋਂ 136 ਲੱਖ ਮੀਟਰਕ ਟਨ ਰੇਤ ਕੱਢਣ ਦੀ ਯੋਜਨਾ ਬਣਾਈ ਗਈ ਹੈ ਜਿਸ ਵਿੱਚੋਂ 17 ਲੱਖ ਮੀਟਰਕ ਟਨ ਰੇਤ ਅਤੇ ਬਜਰੀ ਹੀ ਕੱਢੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਵਾਂ ਜਨਤਕ ਅਤੇ ਵਪਾਰਕ ਰੇਤ ਖੱਡਾਂ ਵਿੱਚ ਹਾਲੇ ਵੀ 151 ਲੱਖ ਮੀਟਰਕ ਟਨ ਤੋਂ ਵੱਧ ਰੇਤ ਅਤੇ ਬਜਰੀ ਉਪਲਬਧ ਹੈ।

ਗ਼ੈਰ-ਕਾਨੂੰਨੀ​ ਮਾਨੀਇੰਗ ਕਰਨ ਵਾਲਿਆ ਖਿਲਾਫ ਕਾਰਵਾਈ

ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਨ੍ਹਾਂ ਜਨਤਕ ਰੇਤ ਖੱਡਾਂ ਦੇ ਖੁੱਲ੍ਹਣ ਨਾਲ ਵੱਡੀ ਪੱਧਰ ’ਤੇ ਆਮ ਲੋਕ ਖ਼ੁਦ ਰੇਤ ਦੀ ਖੁਦਾਈ ਕਰਕੇ ਰੇਤ ਲਿਜਾ ਸਕਦੇ ਹਨ ਅਤੇ ਵੇਚ ਸਕਦੇ ਹਨ, ਜਿਸ ਨਾਲ ਬਾਜ਼ਾਰ ਵਿੱਚ ਰੇਤ ਦੀ ਸਪਲਾਈ ਵਧੇਗੀ ਅਤੇ ਰੇਤ ਦੇ ਮਾਰਕੀਟ ਰੇਟ ਵੀ ਘਟਣਗੇ। ਗ਼ੈਰ-ਕਾਨੂੰਨੀ ਖਣਨ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਖਣਨ ਅਤੇ ਭੂ-ਵਿਗਿਆਨ ਮੰਤਰੀ ਨੇ ਕਿਹਾ ਕਿ ਗ਼ੈਰ-ਕਾਨੂੰਨੀ ਖਣਨ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸੂਬੇ ਵਿੱਚ ਮਾਈਨਿੰਗ ਐਕਟ ਅਤੇ ਨਿਯਮਾਂ ਤਹਿਤ ਅਪ੍ਰੈਲ 2022 ਤੋਂ ਜਨਵਰੀ 2024 ਤੱਕ 945 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।

Trending news