Punjab News: ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਸ਼ੁਤਰਾਣਾ ਦੇ ਪਿੰਡ ਹਰਿਆਊ ਖੁਰਦ ਵਿੱਚ ਢਾਈ ਏਕੜ ਜ਼ਮੀਨ ਵਿੱਚ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ।
Trending Photos
Punjab News: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਹਲਕਾ ਸ਼ੁਤਰਾਣਾ ਦੇ ਪਿੰਡ ਹਰਿਆਊ ਖੁਰਦ ਵਿੱਚ ਢਾਈ ਏਕੜ ਜ਼ਮੀਨ ਵਿੱਚ ਕਰੀਬ 1 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਸਟੇਡੀਅਮ ਦਾ ਉਦਘਾਟਨ ਵਿਧਾਇਕ ਕੁਲਵੰਤ ਸਿੰਘ ਦੀ ਮੌਜੂਦਗੀ ਵਿੱਚ ਕੀਤਾ। ਉਨ੍ਹਾਂ ਨੇ ਇਸ ਮੌਕੇ ਪਿੰਡ ਦੇ 163 ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਵੀ ਤਕਸੀਮ ਕੀਤੇ।
ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਜਿਨ੍ਹਾਂ ਕੋਲ ਜਲ ਸਰੋਤ, ਖਣਨ ਤੇ ਭੂ-ਵਿਗਿਆਨ, ਭੂਮੀ ਤੇ ਜਲ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਤੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੀ ਹਨ, ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਨੇ ਸੂਬੇ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਜਿੱਥੇ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਹੈ, ਉਥੇ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੇਡਾਂ ਵਤਨ ਪੰਜਾਬ ਦੀਆਂ ਸਮੇਤ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੀ ਠੋਸ ਕਦਮ ਉਠਾਏ ਹਨ। ਸਰਕਾਰ ਵੱਲੋਂ ਭਵਿੱਖ ਵਿੱਚ ਵੀ ਯਤਨ ਜਾਰੀ ਰਹਿਣਗੇ।
ਕਾਬਿਲੇਗੌਰ ਹੈ ਕਿ ਇਸ ਖੇਡ ਸਟੇਡੀਅਮ ਦੇ ਨਿਰਮਾਣ ਨਾਲ ਕਈ ਪਿੰਡਾਂ ਦੇ ਨੌਜਵਾਨਾਂ ਨੂੰ ਫਾਇਦਾ ਪੁੱਜੇਗਾ। ਇਲਾਕਾ ਵਾਸੀ ਕਾਫੀ ਲੰਮੇ ਸਮੇਂ ਤੋਂ ਇੱਕ ਸ਼ਾਨਦਾਰ ਖੇਡ ਸਟੇਡੀਅਮ ਦੀ ਪੁਰਜ਼ੋਰ ਮੰਗ ਕਰ ਰਹੇ ਸਨ।
ਇਹ ਵੀ ਪੜ੍ਹੋ : Punjab Farmers Protest: ਗੰਨਾ ਕਾਸ਼ਤਕਾਰਾਂ ਨੇ ਹਾਈਵੇ ਜਾਮ ਕਰਨ ਦੀ ਕੀਤੀ ਕੋਸ਼ਿਸ਼; ਕਈ ਕਿਸਾਨ ਆਗੂ ਗ੍ਰਿਫ਼ਤਾਰ
ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸਰਕਾਰ ਸਾਬਤ ਹੋਈ ਹੈ ਤੇ ਲੋੜਵੰਦ ਲੋਕਾਂ ਨੂੰ ਜਿੱਥੇ 5-5 ਮਰਲੇ ਦੇ ਪਲਾਟ ਮੁਹੱਈਆ ਕਰਵਾਏ ਜਾ ਰਹੇ ਹਨ, ਉਥੇ ਹੀ 600 ਯੂਨਿਟ ਮੁਫ਼ਤ ਬਿਜਲੀ, ਮੁਫ਼ਤ ਬੱਸ ਸਫ਼ਰ, ਮੁੱਖ ਮੰਤਰੀ ਤੀਰਥ ਯਾਤਰਾ ਸਹੂਲਤ ਦੇਣ ਸਮੇਤ ਘਰ-ਘਰ ਅਨਾਜ ਪਹੁੰਚਾਉਣ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਹਲਕੇ ਦੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਸ਼ੇਸ਼ ਕਾਰਜ ਯੋਜਨਾ ਉਲੀਕੀ ਹੈ, ਜਿਸ ਉਤੇ ਤੇਜ਼ੀ ਨਾਲ ਅਮਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : Punjab News: ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ 5 ਬਕਾਇਆ ਬਿੱਲਾਂ ਵਿੱਚੋਂ ਇੱਕ ਬਿੱਲ ਨੂੰ ਦਿੱਤੀ ਮਨਜ਼ੂਰੀ
ਪਾਤੜਾਂ ਤੋਂ ਸਤਪਾਲ ਗਰਗ