Punjab Lok Sabha polls 2024: ਪੰਜਾਬ ਚੋਣ ਅਧਿਕਾਰੀ ਨੇ ਬੱਸਾਂ ਤੋਂ ਭਿੰਡਰਾਂਵਾਲੇ ਦੀ ਫੋਟੋ ਹਟਾਉਣ ਦੇ ਦਿੱਤੇ ਹੁਕਮ
Punjab Lok Sabha polls 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਤੋਂ ਭਿੰਡਰਾਂਵਾਲੇ ਦੀ ਫੋਟੋ ਹਟਾਉਣ ਦੇ ਹੁਕਮ ਦਿੱਤੇ ਹਨ।
Punjab Lok Sabha polls 2024/ਮਨੋਜ ਜੋਸ਼ੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ 'ਤੇ ਲਗਾਈਆਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਤਸਵੀਰਾਂ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।
ਇਹ ਹਦਾਇਤਾਂ ਮੁੱਖ ਚੋਣ ਅਫ਼ਸਰ ਵੱਲੋਂ ਸਟੇਟ ਟਰਾਂਸਪੋਰਟ ਕਮਿਸ਼ਨਰ ਪੰਜਾਬ ਨੂੰ ਜਾਰੀ ਕਰਕੇ ਇਨ੍ਹਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ, ਜਿਸ ਸਬੰਧੀ ਖੇਤਰੀ ਟਰਾਂਸਪੋਰਟ ਅਫ਼ਸਰ ਵੱਲੋਂ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਲਈ ਪੱਤਰ ਜਾਰੀ ਕੀਤਾ ਗਿਆ ਹੈ।
ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪਟਿਆਲਾ ਨੇ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਤੋਂ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਫੋਟੋ ਹਟਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਲਈ ਵਿਭਾਗ ਵੱਲੋਂ ਕਪੂਰਥਲਾ, ਬੁਢਲਾਡਾ, ਚੰਡੀਗੜ੍ਹ, ਬਰਨਾਲਾ, ਫਰੀਦਕੋਟ, ਬਠਿੰਡਾ, ਸੰਗਰੂਰ, ਲੁਧਿਆਣਾ ਅਤੇ ਪਟਿਆਲਾ ਡਿਪੂਆਂ ਨੂੰ ਪੱਤਰ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸਿੱਖ ਪ੍ਰਚਾਰਕ ਬਾਬਾ ਹਰਦੀਪ ਸਿੰਘ ਵੱਲੋਂ ਉਕਤ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਬਠਿੰਡਾ ਡਿਪੂ ਦੇ ਅਧਿਕਾਰੀਆਂ ਨੂੰ ਮਿਲੇ ਹਨ।
ਇਹ ਯਕੀਨੀ ਬਣਾਇਆ ਜਾਵੇ ਕਿ ਵਿਭਾਗ ਵੱਲੋਂ 9 ਜ਼ਿਲ੍ਹਿਆਂ ਦੇ ਡਿਪੂਆਂ ਦੇ ਜਨਰਲ ਮੈਨੇਜਰਾਂ ਨੂੰ ਭੇਜੇ ਪੱਤਰ ਵਿੱਚ ਦੱਸੇ ਗਏ ਵਿਸ਼ੇ ਅਧੀਨ ਨਿਯਮਾਂ ਅਤੇ ਹੁਕਮਾਂ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਕੀਤੀ ਗਈ ਕਾਰਵਾਈ ਬਾਰੇ ਦਫ਼ਤਰ ਨੂੰ ਵੀ ਤੁਰੰਤ ਸੂਚਿਤ ਕੀਤਾ ਜਾਵੇ। ਪੱਤਰ ਵਿੱਚ ਕਿਹਾ ਗਿਆ ਹੈ ਕਿ ਕੀਤੀ ਜਾਣ ਵਾਲੀ ਕਾਰਵਾਈ ਬਾਰੇ ਹੈੱਡਕੁਆਰਟਰ ਵੱਲੋਂ ਮੁੱਖ ਚੋਣ ਅਫ਼ਸਰ ਪੰਜਾਬ ਨੂੰ ਅੱਗੇ ਸੂਚਿਤ ਕੀਤਾ ਜਾਵੇਗਾ।