Punjab Election Commission: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲਾਲਚ ਦੇ ਬਦਲੇ ਵੋਟ ਨਾ ਪਾਉਣ ਦੀ ਕੀਤੀ ਅਪੀਲ
Punjab Election Commission: ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਸ਼ੁਰੂ ਕੀਤੇ ਪੋਡਕਾਸਟ ਦੀ ਤੀਜੀ ਕੜੀ ਸੋਸ਼ਲ ਮੀਡੀਆ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਦੇ ਅਧਿਕਾਰਤ ਪੰਨਿਆਂ `ਤੇ ਜਾਰੀ ਕੀਤੀ ਗਈ ਹੈ।
Punjab Election Commission: ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਸ਼ੁਰੂ ਕੀਤੇ ਪੋਡਕਾਸਟ ਦੀ ਤੀਜੀ ਕੜੀ ਸੋਸ਼ਲ ਮੀਡੀਆ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਦੇ ਅਧਿਕਾਰਤ ਪੰਨਿਆਂ 'ਤੇ ਜਾਰੀ ਕੀਤੀ ਗਈ ਹੈ। ਇਸ ਐਪੀਸੋਡ ਵਿੱਚ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੋਟਿੰਗ ਦੌਰਾਨ ਰਿਓੜੀਆਂ ਮੁਫ਼ਤ ਚੀਜ਼ਾਂ, ਨਕਦ ਤੇ ਹੋਰ ਚੀਜ਼ਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੰਜਾਬ ਦੇ ਵੋਟਰਾਂ ਨੂੰ ਬਿਨਾਂ ਕਿਸੇ ਲਾਲਚ ਦੇ ਆਪਣੀ ਵੋਟ ਪਾਉਣ ਦੀ ਅਪੀਲ ਕੀਤੀ ਹੈ।
ਇਸ ਤੋਂ ਇਲਾਵਾ ਸਿਬਿਨ ਸੀ ਨੇ ਵੀ 'NOTA' ਬਾਰੇ ਬਹੁਤ ਦਿਲਚਸਪ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੋਲਿੰਗ ਬੂਥਾਂ 'ਤੇ ਵੋਟਰਾਂ ਦੀ ਸਹੂਲਤ ਲਈ ਕਈ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਵੋਟਰ ਵੀ ਆਪਣੀ ਵੋਟ ਦਾ ਇਸਤੇਮਾਲ ਕਰਨ।
ਸਿਬਿਨ ਸੀ ਨੇ ਪੋਡਕਾਸਟ ਵਿੱਚ ਲੋਕਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਬਹੁਤ ਸਪੱਸ਼ਟ ਸ਼ਬਦਾਂ ਵਿੱਚ ਦਿੱਤੇ ਹਨ।
ਉਨ੍ਹਾਂ ਅਪੀਲ ਕੀਤੀ ਹੈ ਕਿ ਵੋਟਿੰਗ ਸਬੰਧੀ ਨਵੀਨਤਮ ਤੇ ਸਹੀ ਜਾਣਕਾਰੀ ਪ੍ਰਾਪਤ ਕਰਨ ਲਈ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਚਲਾਏ ਜਾ ਰਹੇ ਸੋਸ਼ਲ ਮੀਡੀਆ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਦੇ ਅਧਿਕਾਰਤ ਪੰਨਿਆਂ ਨੂੰ ਜ਼ਰੂਰ ਫਾਲੋ/ਸਬਸਕ੍ਰਾਈਬ ਕੀਤਾ ਜਾਵੇ।
ਇਹ ਵੀ ਪੜ੍ਹੋ : Chandigarh Heart Attack: ਦਿਨੋ- ਦਿਨ ਵੱਧ ਰਿਹਾ ਮੋਟਾਪਾ! ਮਹਿਲਾ ਦੀ ਬਿਮਾਰੀਆਂ ਦਾ ਮੁੱਖ ਕਾਰਨ
ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਵਟਸਐਪ 'ਤੇ 'ਮੁੱਖ ਚੋਣ ਅਧਿਕਾਰੀ ਪੰਜਾਬ' ਦੇ ਨਾਂ ਨਾਲ ਇੱਕ ਚੈਨਲ ਵੀ ਬਣਾਇਆ ਗਿਆ ਹੈ, ਜਿੱਥੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ ਜਾ ਰਹੀ ਹੈ।
ਨਿਰਪੱਖ ਚੋਣਾਂ ਲਈ ਚੋਣ ਕਮਿਸ਼ਨ ਯਤਨਸ਼ੀਲ
ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਨਿਰਪੱਖ ਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਅਮਲਾ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹੈ । ਉਨ੍ਹਾਂ ਨੇ ਚੋਣ ਪ੍ਰਕਿਰਿਆ ਦੌਰਾਨ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰ ਰਹੀਆਂ ਏਜੰਸੀਆਂ ਦੀ ਸ਼ਲਾਘਾ ਕੀਤੀ ਤੇ ਲੋਕਤੰਤਰੀ ਸਿਧਾਂਤਾਂ ਤੇ ਵੋਟਰਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਹਰ ਸੰਭਵ ਕਦਮ ਚੁੱਕਣ ਦੀ ਵਚਨਬੱਧਤਾ ਨੂੰ ਦੁਹਰਾਇਆ।
ਇਹ ਵੀ ਪੜ੍ਹੋ : Navjot Kaur Sidhu Health: '70 ਟਾਂਕੇ ਲੱਗੇ ਹਨ ਤੇ...', ਨਵਜੋਤ ਸਿੱਧੂ ਨੇ ਪਤਨੀ ਦੀ ਸਿਹਤ ਬਾਰੇ ਦਿੱਤੀ ਵੱਡੀ ਜਾਣਕਾਰੀ