Punjab Election Commission: ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਪ੍ਰਮੁੱਖ ਸਕੱਤਰ ਤੋਂ ਮੰਗੀ ਰਿਪੋਰਟ
Punjab Election Commission: ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਕੋਲੋਂ ਸਰਕਾਰੀ ਰਿਹਾਇਸ਼ ਖਾਲੀ ਕਰਵਾਉਣ ਦੇ ਮਾਮਲੇ ਵਿੱਚ ਚੋਣ ਕਮਿਸ਼ਨ ਨੇ ਰਿਪੋਰਟ ਤਲਬ ਕੀਤੀ ਹੈ।
Punjab Election Commission: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ।
ਇਸ ਸ਼ਿਕਾਇਤ ਵਿੱਚ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਨਗਰ ਨਿਗਮ ਕਮਿਸ਼ਨਰ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ ਨੂੰ ਨੋ ਡਿਊ ਸਰਟੀਫਿਕੇਸ਼ਨ (ਐਨ.ਡੀ.ਸੀ.) ਜਾਰੀ ਨਹੀਂ ਕੀਤਾ ਤੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕੀਤੀ ਹੈ।
ਜ਼ਿਕਰਯੋਗ ਹੈ ਕਿ ਰਵਨੀਤ ਸਿੰਘ ਬਿੱਟੂ ਨੇ ਬਿਨੈ-ਪੱਤਰ ਜਮ੍ਹਾਂ ਕਰਨ ਦੇ 48 ਘੰਟਿਆਂ ਦੇ ਅੰਦਰ-ਅੰਦਰ ਲੁਧਿਆਣਾ ਦੇ ਮਿਉਂਸਪਲ ਕਮਿਸ਼ਨਰ ਵੱਲੋਂ ਐਨ.ਡੀ.ਸੀ. ਜਾਰੀ ਨਾ ਕੀਤੇ ਜਾਣ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਸ਼ਿਕਾਇਤ ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ ਐਨ.ਡੀ.ਸੀ ਜਾਰੀ ਨਾ ਹੋਣ ਕਰਕੇ ਲੋਕ ਸਭਾ ਚੋਣਾਂ 2024 ਵਿੱਚ ਹਿੱਸਾ ਲੈਣ ਲਈ ਉਨ੍ਹਾਂ ਦੀ ਯੋਗਤਾ ਵਿੱਚ ਰੁਕਾਵਟ ਪਈ ਹੈ।
ਇਹ ਵੀ ਪੜ੍ਹੋ : Happy Mothers Day 2024: ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਵੱਲੋਂ ਆਪਣੀ ਮਾਂ ਦਾ ਅਸ਼ੀਰਵਾਦ ਲੈ ਮਨਾਇਆ ਮਾਂ ਦਿਵਸ
ਇਸ ਮਾਮਲੇ 'ਤੇ ਤੁਰੰਤ ਕਾਰਵਾਈ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ਪ੍ਰਮੁੱਖ ਸਕੱਤਰ ਨੂੰ ਜਲਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਲਈ ਲਿਖਿਆ ਹੈ ਤਾਂ ਜੋ ਭਾਰਤੀ ਚੋਣ ਕਮਿਸ਼ਨ ਨੂੰ ਇਸ ਮਾਮਲੇ ਸਬੰਧੀ ਜਾਣੂ ਕਰਵਾਇਆ ਜਾ ਸਕੇ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਲੁਧਿਆਣਾ ਤੋਂ ਬੀਜੇਪੀ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਸਰਕਾਰੀ ਕੋਠੀ ਖਾਲੀ ਕਰ ਦਿੱਤੀ ਸੀ। ਉਨ੍ਹਾਂ ਆਪਣਾ ਸਾਰਾ ਸਮਾਨ ਚੁੱਕ ਕੇ ਆਪਣੇ ਸੁਰੱਖਿਆ ਕਰਮਚਾਰੀਆਂ ਸਮੇਤ ਭਾਜਪਾ ਦਫ਼ਤਰ ਪਹੁੰਚ ਗਏ ਸਨ। ਜਿੱਥੇ ਉਨ੍ਹਾਂ ਨੇ ਸਾਰੀ ਜ਼ਮੀਨ 'ਤੇ ਸੌਂ ਕੇ ਕੱਟੀ ਸੀ। ਇਸ ਤੋਂ ਬਾਅਦ ਬਿੱਟੂ ਇਹ ਵੀ ਇਲਜ਼ਾਮ ਲਗਾਇਆ ਸੀ ਕਿ ਸਰਕਾਰ ਇਸ ਕਦਰ ਘਟੀਆਂ ਹਰਕਤਾਂ 'ਤੇ ਉਤਰ ਆਈ ਹੈ ਕਿ ਦੇਰ ਰਾਤ ਭਾਜਪਾ ਦਫ਼ਤਰ ਦੀ ਲਾਈਟ ਹੀ ਬੰਦ ਕਰ ਦਿੱਥੀ।
ਦਰਅਸਲ ਰਵਨੀਤ ਸਿੰਘ ਬਿੱਟੂ ਨੇ ਬੀਤੇ ਦਿਨ ਆਪਣਾ ਨਾਜ਼ਦਗੀ ਪੱਤਰ ਭਰਨਾ ਸੀ। ਬਿੱਟੂ ਪਿਛਲੇ ਦਸ ਸਾਲਾਂ ਤੋਂ ਰੋਜ਼ ਗਾਰਡਨ ਸਥਿਤ ਸਰਕਾਰੀ ਘਰ ਵਿੱਚ ਰਹੇ ਹਨ। ਨਗਰ ਨਿਗਮ ਨੇ ਅੱਧੀ ਰਾਤ 12.15 ਵਜੇ ਬਿੱਟੂ ਨੂੰ ਉਨ੍ਹਾਂ ਦੇ ਮਕਾਨ ਲਈ ਇੱਕ ਕਰੋੜ 84 ਲੱਖ ਰੁਪਏ ਤੋਂ ਵੱਧ ਦੇ ਕਿਰਾਏ ਦਾ ਨੋਟਿਸ ਭੇਜ ਦਿੱਤਾ ਸੀ।
ਇਹ ਵੀ ਪੜ੍ਹੋ : Punjab Breaking News Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ