Bhagat Kabir Dham: ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ 'ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ
Advertisement
Article Detail0/zeephh/zeephh2303885

Bhagat Kabir Dham: ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ 'ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ

Bhagat Kabir Dham: ਮੁੱਖ ਮੰਤਰੀ ਨੇ ਕਿਹਾ ਕਿ 15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੇ ਲੋਕਾਂ ਨੂੰ ਸੁਚੱਜੀ ਜੀਵਨ ਜਾਚ ਦਾ ਸੰਦੇਸ਼ ਦਿੱਤਾ। 

Bhagat Kabir Dham: ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ 'ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ

Bhagat Kabir Dham:  ਅੱਜ ਇੱਥੇ ਭਗਤ ਕਬੀਰ ਜੀ ਦੇ 626ਵੇਂ ਜਨਮ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 15ਵੀਂ ਸਦੀ ਦੇ ਮਹਾਨ ਕਵੀ ਅਤੇ ਸੰਤ ਭਗਤ ਕਬੀਰ ਜੀ ਨੇ ਲੋਕਾਂ ਨੂੰ ਸੁਚੱਜੀ ਜੀਵਨ ਜਾਚ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਕਬੀਰ ਦੇ ਜੀਵਨ ਅਤੇ ਫਲਸਫੇ ਨੇ ਹਮੇਸ਼ਾ ਹੀ ਲੋਕਾਂ ਨੂੰ ਆਪਸੀ ਮੇਲ-ਜੋਲ ਵਾਲਾ ਜੀਵਨ ਜਿਉਣ ਲਈ ਪ੍ਰੇਰਿਤ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਭਗਤ ਕਬੀਰ ਜੀ ਦੇ ਆਦਰਸ਼ਾਂ 'ਤੇ ਚੱਲ ਕੇ ਏਕਤਾ, ਭਾਈਚਾਰਕ ਸਾਂਝ ਅਤੇ ਸ਼ਾਂਤੀ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇ। ਲੋਕਾਂ ਨੂੰ ਭਗਤ ਕਬੀਰ ਜੀ ਦੀਆਂ ਸਿੱਖਿਆਵਾਂ 'ਤੇ ਸਹੀ ਮਾਅਨਿਆਂ 'ਚ ਅਮਲ ਕਰਨ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਾਤ, ਰੰਗ, ਨਸਲ ਅਤੇ ਧਰਮ ਦੇ ਭੇਦਭਾਵ ਤੋਂ ਉਪਰ ਉਠ ਕੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਸਮੇਂ ਦੀ ਲੋੜ ਹੈ।

ਉਨ੍ਹਾਂ ਕਿਹਾ ਕਿ ਭਗਤ ਕਬੀਰ ਜੀ ਦੇ ਜੀਵਨ ਅਤੇ ਮਹਾਨ ਸਿੱਖਿਆਵਾਂ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ ਦਰਜ ਹਨ ਜਿਨ੍ਹਾਂ ਰਾਹੀਂ ਪ੍ਰੇਮ, ਸ਼ਾਂਤੀ, ਸਦਭਾਵਨਾ ਦਾ ਸਦੀਵੀ ਸੰਦੇਸ਼ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਵੇਂ ਭਗਤ ਕਬੀਰ ਜੀ ਦਾ ਮੁਢਲਾ ਜੀਵਨ ਇੱਕ ਮੁਸਲਿਮ ਪਰਿਵਾਰ ਵਿੱਚ ਬੀਤਿਆ ਸੀ ਪਰ ਉਹ ਹਿੰਦੂ ਸੰਤ ਰਾਮਾਨੰਦ ਤੋਂ ਬਹੁਤ ਪ੍ਰਭਾਵਿਤ ਸਨ, ਜਿਸ ਦਾ ਭਗਤੀ ਲਹਿਰ ਦੌਰਾਨ ਉਨ੍ਹਾਂ ਦੀਆਂ ਲਿਖਤਾਂ ਉੱਤੇ ਡੂੰਘਾ ਪ੍ਰਭਾਵ ਪਿਆ।

ਲੋਕਾਂ ਨੂੰ ਮਹਾਨ ਸੰਤ ਦੇ ਆਦਰਸ਼ਾਂ ਉਤੇ ਚੱਲਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਸਤਾ ਸਦਭਾਵਨਾ ਵਾਲੇ ਅਤੇ ਅਗਾਂਹਵਧੂ ਸਮਾਜ ਦੀ ਉਸਾਰੀ ਵਿੱਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂ ਸਾਹਿਬਾਨ ਨੇ ਸਾਨੂੰ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਲੜਨ ਦਾ ਉਪਦੇਸ਼ ਦਿੱਤਾ ਹੈ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਠੋਸ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਛੇ ਮਹੀਨਿਆਂ ਦੇ ਅੰਦਰ-ਅੰਦਰ ਇਹ ਉਨ੍ਹਾਂ ਦੀ ਇੱਛਾ ਹੋਵੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕੀਤਾ ਜਾ ਰਿਹਾ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸੂਬੇ ਭਰ ਵਿੱਚ ‘ਸਕੂਲ ਆਫ਼ ਐਮੀਨੈਂਸ’ ਸਥਾਪਤ ਕੀਤੇ ਗਏ ਹਨ ਅਤੇ ਇਸੇ ਤਰ੍ਹਾਂ ਸਰਕਾਰੀ ਸਿਹਤ ਪ੍ਰਣਾਲੀ ਨੂੰ ਵੀ ਅਪਗ੍ਰੇਡ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਸਿਹਤ ਸੇਵਾਵਾਂ ਤੋਂ ਵਿਰਵਾ ਰੱਖਿਆ ਤਾਂ ਜੋ ਉਹ ਸਮਾਜ ਵਿੱਚ ਤਰੱਕੀ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਇਹ ਸਿਆਸਤਦਾਨ ਚਾਹੁੰਦੇ ਹਨ ਕਿ ਗਰੀਬ ਪਰਿਵਾਰਾਂ ਦਾ ਬੱਚਾ ਹਮੇਸ਼ਾ ਉਨ੍ਹਾਂ ਦੇ ਰਹਿਮੋ-ਕਰਮ 'ਤੇ ਰਹੇ ਅਤੇ ਕਦੇ ਤਰੱਕੀ ਨਾ ਕਰੇ। ਇਸ ਦੇ ਉਲਟ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਗਰੀਬ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇ ਕੇ ਉਨ੍ਹਾਂ ਨੂੰ ਆਪਣੇ ਪੈਰਾਂ ਉਤੇ ਖੜ੍ਹਾ ਕਰਨ ਲਈ ਦ੍ਰਿੜ੍ਹ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਸਾਡੀਆਂ ਕੋਸ਼ਿਸ਼ਾਂ ਦਾ ਨਤੀਜਾ ਸਭ ਦੇ ਸਾਹਮਣੇ ਆਉਣ ਲੱਗਾ ਹੈ ਕਿਉਂਕਿ ਇਸ ਵਾਰ ਸਰਕਾਰੀ ਸਕੂਲਾਂ ਦੇ 158 ਵਿਦਿਆਰਥੀਆਂ ਨੇ ਪਹਿਲੀ ਵਾਰ ਜੇ.ਈ.ਈ. ਦੀ ਪ੍ਰੀਖਿਆ ਪਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਕਿਉਂਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਨਤੀਜੇ ਸਾਹਮਣੇ ਆਉਣਗੇ ਜਿਸ ਲਈ ਉਨ੍ਹਾਂ ਦੀ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨੌਜਵਾਨਾਂ ਨੂੰ 43000 ਤੋਂ ਵੱਧ ਨੌਕਰੀਆਂ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ 'ਤੇ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਸਿਖਲਾਈ ਦੇਣ ਵਾਸਤੇ ਅੱਠ ਹਾਈ-ਟੈਕ ਕੋਚਿੰਗ ਸੈਂਟਰ ਖੋਲ੍ਹ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਪਾਸ ਕਰਨ ਅਤੇ ਸੂਬੇ ਅਤੇ ਦੇਸ਼ ਵਿੱਚ ਨਾਮਵਰ ਅਹੁਦਿਆਂ 'ਤੇ ਸੇਵਾ ਨਿਭਾਉਣ ਲਈ ਮਿਆਰੀ ਸਿਖਲਾਈ ਪ੍ਰਦਾਨ ਕਰਨਗੇ।

ਵਿਰੋਧੀ ਧਿਰ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਪੰਜਾਬ ਹਿਤੈਸ਼ੀ ਅਤੇ ਵਿਕਾਸ ਪੱਖੀ ਰੁਖ਼ ਕਾਰਨ ਵਿਰੋਧੀ ਧਿਰ ਦੇ ਆਗੂ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦਾ ਕੋਈ ਮੌਕਾ ਨਹੀਂ ਛੱਡਦੇ। ਉਨ੍ਹਾਂ ਕਿਹਾ ਕਿ ਵਿਰੋਧੀਆਂ ਦੀ ਆਲੋਚਨਾ ਬੇਤੁੱਕੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਵਿਰੋਧੀਆਂ ਦੀ ਇਹ ਚਾਲਾਂ ਉਨ੍ਹਾਂ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕ ਨਹੀਂ ਸਕਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। 

Trending news