ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਲੁਧਿਆਣਾ ਪਹੁੰਚੇ ਮੁੱਖ ਮੰਤਰੀ
Advertisement

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਲੁਧਿਆਣਾ ਪਹੁੰਚੇ ਮੁੱਖ ਮੰਤਰੀ

ਜੱਸਾ ਸਿੰਘ ਰਾਮਗੜੀਆ ਜੀ ਦੇ ਜਨਮ ਦਿਵਸ ਦੇ ਸਬੰਧ ਚ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵਿਸ਼ੇਸ਼ ਤੋਰ ’ਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਹਨ।

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਵਸ ਮੌਕੇ ਲੁਧਿਆਣਾ ਪਹੁੰਚੇ ਮੁੱਖ ਮੰਤਰੀ

ਚੰਡੀਗੜ੍ਹ: ਜੱਸਾ ਸਿੰਘ ਰਾਮਗੜੀਆ ਜੀ ਦੇ ਜਨਮ ਦਿਵਸ ਦੇ ਸਬੰਧ ਚ ਸੂਬਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਵਿਸ਼ੇਸ਼ ਤੋਰ ’ਤੇ ਪੰਜਾਬ ਦੇ ਸੀਐਮ ਭਗਵੰਤ ਮਾਨ ਮੁੱਖ ਮਹਿਮਾਨ ਵੱਜੋਂ ਪਹੁੰਚੇ ਹਨ। ਇਸ ਮੌਕੇ ਲੁਧਿਆਣਾ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੀ ਮੌਜੂਦ ਹੈ। ਦੱਸ ਦਈਏ ਕਿ ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 50 ਦਿਨ ਵੀ ਪੂਰੇ ਹੋ ਚੁਕੇ ਹਨ।

ਇਸ ਦੌਰਾਨ ਸੀਐੱਮ ਭਗਵੰਤ ਮਾਨ ਨੇ ਜੱਸਾ ਸਿੰਘ ਰਾਮਗੜ੍ਹੀਆ ਨੂੰ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਕਿਹਾ ਕਿ ਅੱਜ ਜੱਸਾ ਸਿੰਘ ਰਾਮਗੜੀਆ ਨੂੰ ਯਾਦ ਕੀਤਾ ਜਾ ਰਿਹਾ ਹੈ। ਸਾਡੇ ਖੂਨ ਚ ਜੁਲਮ ਖਿਲਾਫ ਲੜਨ ਦੀ ਪ੍ਰੇਰਨਾ ਸਾਡੇ ਇਤਿਹਾਸ ਤੋਂ ਮਿਲੀ ਹੈ। ਸੀਐੱਮ ਮਾਨ ਨੇ ਕਿਹਾ ਕਿ ਜੇਕਰ ਉਸ ਸਮੇਂ ਬਾਬਰ ਦੇ ਖਿਲਾਫ ਬੋਲਿਆ ਜਾ ਸਕਦਾ ਸੀ ਤਾਂ ਹੀ ਇਹ ਸਾਡੇ ਹਿੱਸੇ ਚ ਆਇਆ ਹੈ।

 

ਅੱਜ ਵੀ ਜੁਲਮ ਹੋ ਰਹੇ ਹਨ ਪਹਿਲਾਂ ਬੇਗਾਨੇ ਕਰਦੇ ਸੀ ਹੁਣ ਆਪਣੇ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣਿਆਂ ਨੇ ਹੀ ਲੁੱਟਿਆ ਹੈ ਅਤੇ ਕੋਈ ਤਰੀਕਾ ਨਹੀਂ ਛੱਡਿਆ ਹੈ।

ਸੀਐੱਮ ਭਗਵੰਤ ਮਾਨ ਨੇ ਕਿਹਾ ਕਿ ਅੱਜ ਉਨ੍ਹਾਂ ਦੀ ਸਰਕਾਰ ਨੂੰ 50 ਦਿਨ ਪੂਰੇ ਹੋ ਗਏ ਹਨ। ਉਨ੍ਹਾਂ ਵੱਲੋਂ 26 ਹਜ਼ਾਰ ਨੌਕਰੀਆਂ ਦਾ ਐਲਾਨ ਕੀਤਾ ਗਿਆ ਹੈ। 

Trending news