Punjab News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੜ੍ਹਬਾ ਵਿਖੇ ਸੰਬੋਧਨ ਦੌਰਾਨ ਸਾਬਕਾ ਸੀਐਮ ਚਰਨਜੀਤ ਚੰਨੀ ਉਪਰ ਗੰਭੀਰ ਦੋਸ਼ ਲਗਾਏ। ਮਾਨ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ, ਚੰਨੀ ਦੇ ਭਾਣਜੇ ਨੇ ਕ੍ਰਿਕਟਰ ਨੂੰ ਨੌਕਰੀ ਦੇਣ ਲਈ 2 ਕਰੋੜ ਰੁਪਏ ਮੰਗੇ ਸਨ। ਮਾਨ ਨੇ ਕਿਹਾ ਕਿ ਇਹ ਖੁਦ ਨੂੰ ਗ਼ਰੀਬ ਦੱਸਦੇ ਹਨ ਪਰ ਖਿਡਾਰੀਆਂ ਕੋਲੋਂ ਕਰੋੜਾਂ ਰੁਪਏ ਮੰਗਦੇ ਰਹੇ।


COMMERCIAL BREAK
SCROLL TO CONTINUE READING

ਮੁੱਖ ਮੰਤਰੀ ਦਾ ਦੋਸ਼ ਹੈ ਕਿ ਚਰਨਜੀਤ ਚੰਨੀ ਦੇ ਭਾਣਜੇ ਨੇ ਨੌਕਰੀ ਲਈ ਇਕ ਰਾਸ਼ਟਰੀ ਪੱਧਰ ਦੇ ਖਿਡਾਰੀ ਤੋਂ 2 ਕਰੋੜ ਰੁਪਏ ਮੰਗੇ ਸਨ। ਇਹ ਗੱਲ ਮੁੱਖ ਮੰਤਰੀ ਨੇ ਦਿੜ੍ਹਬਾ ਵਿਖੇ ਨਵੇਂ ਤਹਿਸੀਲ ਕੰਪਲੈਕਸ ਦਾ  ਨੀਂਹ-ਪੱਥਰ ਰੱਖਣ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਸ਼ਟਰੀ ਪੱਧਰ ਦਾ ਪੰਜਾਬ ਦਾ ਇਕ ਖਿਡਾਰੀ ਮਿਲਿਆ ਸੀ, ਜਿਸ ਨੇ ਦੱਸਿਆ ਕਿ ਉਸ ਨੇ ਅਫ਼ਸਰੀ ਦਾ ਪੇਪਰ ਦਿੱਤਾ ਸੀ ਪਰ ਨੰਬਰ ਵਧੀਆ ਨਹੀਂ ਆਏ ਤਾਂ ਉਸ ਨੇ ਸਪੋਰਟਸ ਕੋਟੇ 'ਚ ਆਪਣਾ ਨਾਂ ਪਾ ਦਿੱਤਾ।


ਜਦੋਂ ਉਸ ਨੇ ਉਸ ਸਮੇਂ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚ ਕੀਤੀ ਤਾਂ ਉਨ੍ਹਾਂ ਕਿਹਾ ਕਿ ਤੇਰਾ ਕੰਮ ਬਣ ਜਾਵੇਗਾ। ਇਸ ਮਗਰੋਂ ਕੈਪਟਨ ਦੀ ਥਾਂ 'ਤੇ ਚਰਨਜੀਤ ਸਿੰਘ ਚੰਨੀ ਸੂਬੇ ਦੇ ਸੀਐਮ ਬਣ ਗਏ ਤਾਂ ਖਿਡਾਰੀ ਚੰਨੀ ਕੋਲ ਪੁੱਜਿਆ। ਚਰਨਜੀਤ ਚੰਨੀ ਨੇ ਉਸ ਨੂੰ ਭਾਣਜੇ ਕੋਲ ਭੇਜ ਦਿੱਤਾ ਅਤੇ ਕਿਹਾ ਕਿ 2 ਕਰ ਦਿਓ। ਜਦੋਂ ਖਿਡਾਰੀ ਆਪਣੇ ਪਿਤਾ ਸਮੇਤ ਚੰਨੀ ਦੇ ਭਾਣਜੇ ਕੋਲ 2 ਲੱਖ ਰੁਪਏ ਲੈ ਕੇ ਪੁੱਜਾ ਤਾਂ ਉਸ ਨੇ ਗਲਤ ਵਰਤਾਓ ਕਰਦੇ ਹੋਏ ਕਿਹਾ ਕਿ 2 ਦਾ ਮਤਲਬ 2 ਕਰੋੜ ਹੈ, 2 ਲੱਖ ਨਹੀਂ ਅਤੇ ਨਾਲ ਹੀ ਕਹਿ ਦਿੱਤਾ ਕਿ ਉਸ ਦਾ ਕੰਮ ਨਹੀਂ ਹੋਵੇਗਾ।


ਸੀਐੱਮ ਮਾਨ ਨੇ ਤਨਜ਼ ਕੱਸਦਿਆਂ ਇਹ ਵੀ ਆਖਿਆ ਕਿ ਇਹ ਆਪਣੇ ਆਪ ਨੂੰ ਗਰੀਬ ਦੱਸਦੇ ਹਨ ਤੇ ਫਿਰ ਆਖਦੇ ਹਨ ਕਿ ਵਿਜੀਲੈਂਸ ਗਰੀਬਾਂ ਦੇ ਘਰ ਜਾ ਰਹੀ ਹੈ।  ਸੀਐਮ ਵੱਲੋਂ ਲਗਾਏ ਗਏ ਦੋਸ਼ਾਂ ਮਗਰੋਂ ਸਾਬਕਾ ਸੀਐੱਮ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਮੈਂ ਕੋਈ ਖਿਡਾਰੀ ਭਾਣਜੇ ਕੋਲ ਨਹੀਂ ਭੇਜਿਆ, ਇਹ ਮੈਨੂੰ ਜੇਲ੍ਹ ਭੇਜਣਾ ਚਾਹੁੰਦੇ ਹਨ। ਇਹ ਮੇਰੇ ਬਾਰੇ 'ਚ ਗਲਤ ਪ੍ਰਚਾਰ ਕਰ ਰਹੇ ਹਨ।


ਇਹ ਵੀ ਪੜ੍ਹੋ : Revenue Officers Strike: ਨਾਇਬ ਤਹਿਸੀਲਦਾਰ ਦੀ ਬਹਾਲੀ ਦੇ ਹੁਕਮ ਮਗਰੋਂ ਰੈਵੇਨਿਊ ਵਿਭਾਗ ਦੇ ਅਧਿਕਾਰੀਆਂ ਨੇ ਮੁੜ ਸ਼ੁਰੂ ਕੀਤਾ ਕੰਮ


ਉਨ੍ਹਾਂ ਨੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਪਹੁੰਚ ਕੇ ਅਰਦਾਸ ਕੀਤੀ ਕਿ ਜੇਕਰ ਮੈਂ ਪੈਸੇ ਲਏ ਹੋਣ ਜਾਂ ਕਿਸੇ ਨੂੰ ਆਪਣੇ ਭਾਣਜੇ ਕੋਲ ਭੇਜਿਆ ਹੋਵੇ ਤਾਂ ਮੈਂ ਗੁਰੂ ਜੀ ਤੁਹਾਡਾ ਦੇਣਦਾਰ ਹਾਂ। ਉਨ੍ਹਾਂ ਨੇ ਆਪਣੇ ਉਪਰ ਲੱਗੇ ਸਾਰੇ ਦੋਸ਼ਾਂ ਨੂੰ ਬੇਬੁਨਿਆਦ ਦੱਸਿਆ। 


ਇਹ ਵੀ ਪੜ੍ਹੋ : Punjab Weather Update: ਪੰਜਾਬ 'ਚ ਗਰਮੀ ਦਾ ਕਹਿਰ; ਪਾਰਾ 44 ਡਿਗਰੀ ਤੋਂ ਪਾਰ, ਜਾਣੋ ਆਪਣੇ ਸ਼ਹਿਰ ਦਾ ਹਾਲ