Ludhiana Gas Leak News: ਗੈਸ ਲੀਕ ਘਟਨਾ `ਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਦੁੱਖ ਜ਼ਾਹਿਰ
Ludhiana Gas Leak News: ਲੁਧਿਆਣਾ ਵਿੱਚ ਐਤਵਾਰ ਸਵੇਰੇ ਗੈਸ ਲੀਕ ਦੀ ਘਟਨਾ ਵਾਪਰਨ ਕਾਰਨ 11 ਵਿਅਕਤੀਆਂ ਦੀ ਜਾਨ ਚਲੀ ਗਈ ਅਤੇ ਕਈ ਗੈਸ ਦੀ ਲਪੇਟ ਵਿੱਚ ਆਉਣ ਕਾਰਨ ਕਈ ਲੋਕ ਬੇਹੋਸ਼ ਹੋ ਗਏ।
Ludhiana Gas Leak News: ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਐਤਵਾਰ ਤੜਕੇ ਗੈਸ ਲੀਕ ਹੋਣ ਕਾਰਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਚਾਰ ਤੋਂ ਵੱਧ ਲੋਕ ਬੇਹੋਸ਼ ਹੋ ਗਏ, ਜਿਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਗੈਸ ਲੀਕ ਹੋਣ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਐੱਨਡੀਆਰਐੱਫ਼ ਦੀਆਂ ਟੀਮਾਂ ਨੇ ਮੌਕੇ ਉਪਰ ਪੁੱਜ ਬਚਾਅ ਕਾਰਜ ਸ਼ੁਰੂ ਕਰ ਦਿੱਤੇ।
ਇਸ ਦਰਮਿਆਨ ਮੁੱਖ ਮੰਤਰੀ ਨੇ ਪੀੜਤਾਂ ਲਈ ਬਚਾਅ ਕਾਰਜ ਜਾਰੀ ਰੱਖਣ ਬਾਰੇ ਹਦਾਇਤਾਂ ਜਾਰੀ ਕੀਤੀਆਂ। ਘਟਨਾ ਸਥਾਨ ਉਤੇ ਪੁੱਜੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਇੱਥੇ ਇੱਕ ਦੁਕਾਨ ਸੀ, ਜਿੱਥੇ ਗੈਸ ਲੀਕ ਹੋਣ ਦੀ ਗੱਲ ਕਹੀ ਜਾ ਰਹੀ ਹੈ। ਉਸ ਥਾਂ ਤੋਂ ਨਿਕਲ ਰਹੀ ਗੈਸ ਕਾਰਨ ਹੀ ਲੋਕ ਬੇਹੋਸ਼ ਹੋ ਗਏ। ਹਾਲੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ’ਤੇ ਹਲਕਾ ਵਿਧਾਇਕ ਰਾਜਿੰਦਰ ਕੌਰ ਛੀਨਾ ਤੇ ਵਿਧਾਇਕ ਗੁਰਪ੍ਰੀਤ ਗੋਗੀ ਵੀ ਪੁੱਜੇ ਜਿਨ੍ਹਾਂ ਨੇ ਪ੍ਰਸ਼ਾਸਨ ਦੀਆਂ ਹੋਰਨਾਂ ਟੀਮਾਂ ਨੂੰ ਮੌਕੇ ’ਤੇ ਬੁਲਾਇਆ ਗਿਆ।
ਡਿਪਟੀ ਕਮਿਸ਼ਨਰ ਸੁਰਭੀ ਮਲਿਕ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੋ ਸਕਦਾ ਹੈ ਕਿ ਕਿਸੇ ਨੇ ਸੀਵਰੇਜ 'ਚ ਕੋਈ ਕੈਮੀਕਲ ਵਾਲਾ ਪਾਣੀ ਪਾਇਆ ਹੋਵੇ ਤੇ ਕੈਮੀਕਲ ਸੀਵਰੇਜ ਦੀ ਗੈਸ ਨਾਲ ਮਿਲ ਕੇ ਖ਼ਤਰਨਾਕ ਗੈਸ ਬਣ ਗਈ ਹੋਵੇ। ਹਾਲੇ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਇਸ ਘਟਨਾ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜਾਰੀ ਕਰਦਿਆਂ ਕਿਹਾ ਹੈ ਕਿ "ਲੁਧਿਆਣਾ ਦੇ ਗਿਆਸਪੁਰਾ ਇਲਾਕੇ 'ਚ ਫ਼ੈਕਟਰੀ ਦੀ ਗੈਸ ਲੀਕ ਦੀ ਘਟਨਾ ਦੁੱਖਦਾਇਕ ਹੈ..ਪੁਲਿਸ, ਪ੍ਰਸ਼ਾਸਨ ਤੇ ਐਨਡੀਆਰਐਫ ਟੀਮਾਂ ਮੌਕੇ ਉਪਰ ਮੌਜੂਦ ਹਨ ..ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ..ਬਾਕੀ ਵੇਰਵੇ ਜਲਦੀ.."।
ਇਹ ਵੀ ਪੜ੍ਹੋ : Ludhiana Gas Leak: ਲੁਧਿਆਣਾ 'ਚ ਵਾਪਰਿਆ ਵੱਡਾ ਹਾਦਸਾ; ਗੈਸ ਲੀਕ ਹੋਣ ਕਰਕੇ ਕਈ ਲੋਕਾਂ ਦੀ ਮੌਤ, ਕਈ ਜ਼ਖ਼ਮੀ
ਇਸ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਦੁੱਖ ਜ਼ਾਹਿਰ ਕੀਤਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੀ ਫੈਕਟਰੀ ਵਿੱਚ ਗੈਸ ਲੀਕ ਹੋਣ ਦੇ ਦਰਦਨਾਕ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ ਜਿਸ 'ਚ 9 ਲੋਕਾਂ ਦੀ ਮੌਤ ਹੋ ਗਈ ਤੇ ਕਈ ਬੇਹੋਸ਼ ਹੋ ਗਏ।
ਮੈਂ ਵਾਹਿਗੁਰੂ ਜੀ ਅੱਗੇ ਅਰਦਾਸ ਕਰਦਾ ਹਾਂ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ 'ਚ ਸਦੀਵੀ ਨਿਵਾਸ ਬਖਸ਼ਣ ਤੇ ਜ਼ਖਮੀਆਂ ਨੂੰ ਪੂਰਨ ਸਿਹਤਯਾਬੀ ਬਖਸ਼ਣ।
ਇਹ ਵੀ ਪੜ੍ਹੋ : CRPF Recruitment 2023: CRPF 'ਚ ਨੌਕਰੀ ਲੈਣ ਦਾ ਸੁਨਹਿਰੀ ਮੌਕਾ, ਇਸ ਤਰੀਕ ਤੋਂ ਸ਼ੁਰੂ ਹੋਵੇਗੀ ਅਰਜ਼ੀ ਦੀ ਪ੍ਰਕਿਰਿਆ