Khedan Watan Punjab Diyan: ਮੁੱਖ ਮੰਤਰੀ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂֹ-3’ 28 ਅਗਸਤ ਤੋਂ ਕਰਵਾਉਣ ਦਾ ਐਲਾਨ ਕੀਤਾ
Advertisement
Article Detail0/zeephh/zeephh2385495

Khedan Watan Punjab Diyan: ਮੁੱਖ ਮੰਤਰੀ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂֹ-3’ 28 ਅਗਸਤ ਤੋਂ ਕਰਵਾਉਣ ਦਾ ਐਲਾਨ ਕੀਤਾ

Khedan Watan Punjab Diyan: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ ਦਾ ਸੱਦਾ ਦਿੱਤਾ। 

Khedan Watan Punjab Diyan: ਮੁੱਖ ਮੰਤਰੀ ਮਾਨ ਨੇ ‘ਖੇਡਾਂ ਵਤਨ ਪੰਜਾਬ ਦੀਆਂֹ-3’ 28 ਅਗਸਤ ਤੋਂ ਕਰਵਾਉਣ ਦਾ ਐਲਾਨ ਕੀਤਾ

Khedan Watan Punjab Diyan: ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਅੰਦੋਲਨ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਤਨ ਦੀ ਖਾਤਰ ਸ਼ਹਾਦਤ ਹਾਸਲ ਕਰਨ ਵਾਲੇ ਅਤੇ ਪੰਜਾਬ ਤੋਂ ਜਲਾਵਤਨ ਹੋਣ ਵਾਲਿਆਂ ਵਿੱਚ 80 ਫੀਸਦੀ ਤੋਂ ਵੱਧ ਲੋਕ ਪੰਜਾਬ ਦੇ ਸਨ। ਉਨ੍ਹਾਂ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਮਹਾਨ ਨਾਇਕਾਂ ਨੇ ਆਜ਼ਾਦੀ ਹਾਸਲ ਕਰਨ ਲਈ ਆਪਣੇ ਖੂਨ ਦਾ ਕਤਰਾ-ਕਤਰਾ ਵਹਾਅ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਸ਼ਾਨ ਬਹਾਲ ਕਰਨ ਲਈ ਸਾਲ 2023 ਵਿੱਚ ਨਵੀਂ ਖੇਡ ਨੀਤੀ ਲਾਗੂ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੇ ਪੈਰਿਸ ਓਲੰਪਿਕ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਤੋਂ ਖੇਡ ਨੀਤੀ ਦੀ ਵਿਲੱਖਣਤਾ ਦਾ ਪਤਾ ਲੱਗਦਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਹਾਕੀ ਵਿੱਚ ਕਾਂਸੀ ਦਾ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਇਸ ਮੌਕੇ ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂֹ-3’ 28 ਅਗਸਤ ਤੋਂ ਕਰਵਾਉਣ ਦਾ ਐਲਾਨ ਕੀਤਾ, ਜਿਸ ਨਾਲ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਮਿਲੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਣ ਲਈ ਸਿੱਖਿਆ ਕ੍ਰਾਂਤੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ 118 ਸੀਨੀਅਰ ਸੈਕੰਡਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਸਥਾਪਤ ਕੀਤਾ ਜਾ ਰਿਹਾ ਹੈ, ਜਿਥੇ ਹਰੇਕ ਤਰ੍ਹਾਂ ਦੀਆਂ ਅਤਿ-ਆਧੁਨਿਕ ਸਹੂਲਤਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਆਰੀ ਸਿੱਖਿਆ ਮਿਲਣ ਨਾਲ ਵਿਦਿਆਰਥੀ ਆਪਣੇ ਜੀਵਨ ਵਿੱਚ ਅਤੇ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨਗੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਦੇ ਜੀ.ਵੀ.ਕੇ. ਪਾਵਰ ਪਾਵਰ ਦੀ ਮਾਲਕੀ ਵਾਲੇ ਗੋਇੰਦਵਾਲ ਪਾਵਰ ਪਲਾਂਟ ਨੂੰ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲੀ ਵਾਰ ਉਲਟਾ ਰੁਝਾਨ ਦੇਖਣ ਨੂੰ ਮਿਲਿਆ ਹੈ ਕਿਉਂਕਿ ਸਰਕਾਰ ਨੇ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦਕਿ ਪਹਿਲਾਂ ਸੂਬਾ ਸਰਕਾਰਾਂ ਆਪਣੀਆਂ ਜਾਇਦਾਦਾਂ ਚਹੇਤੇ ਵਿਅਕਤੀਆਂ ਨੂੰ ਕੌਡੀਆਂ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਵਰਤੋਂ ਸਿਰਫ਼ ਸਰਕਾਰੀ ਥਰਮਲ ਪਲਾਂਟਾਂ ਲਈ ਕੀਤੀ ਜਾ ਸਕਦੀ ਹੈ, ਜਿਸ ਕਰਕੇ ਇਹ ਪਲਾਂਟ ਖ਼ਰੀਦਣ ਨਾਲ ਇਥੇ ਵੀ ਇਹ ਕੋਲਾ ਵਰਤਿਆ ਜਾ ਸਕੇਗਾ, ਜਿਸ ਨਾਲ ਸੂਬੇ ਵਿੱਚ ਬਿਜਲੀ ਦੀ ਕਮੀ ਕੋਈ ਸਮੱਸਿਆ ਨਹੀਂ ਪੇਸ਼ ਆਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 44667 ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਮੁੱਚੀ ਭਰਤੀ ਨਿਰੋਲ ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਨੀਅਤ ਵਿੱਚ ਨੌਜਵਾਨਾਂ ਦਾ ਵਿਸ਼ਵਾਸ ਵਧਿਆ ਹੈ, ਜਿਸ ਕਰਕੇ ਉਹ ਵਿਦੇਸ਼ ਜਾਣ ਦਾ ਇਰਾਦਾ ਛੱਡ ਕੇ ਇਥੇ ਰਹਿ ਕੇ ਸਰਕਾਰੀ ਨੌਕਰੀ ਲਈ ਤਿਆਰੀ ਕਰ ਰਹੇ ਹਨ। 

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਪਰੇਡ ਕਮਾਂਡਰ ਵੈਭਵ ਚੌਧਰੀ ਆਈ.ਪੀ.ਐਸ. ਦੀ ਅਗਵਾਈ ਵਿੱਚ ਸੀ.ਆਰ.ਪੀ.ਐਫ., ਪੰਜਾਬ ਪੁਲਿਸ (ਮਹਿਲਾ ਤੇ ਪੁਰਸ਼), ਪੰਜਾਬ ਹੋਮਗਾਰਡਜ਼, ਐਨ.ਸੀ.ਸੀ., ਪੀ.ਏ.ਪੀ. ਦੇ ਪਾਈਪ ਐਂਡ ਬਰਾਸ ਬੈਂਡ ਦੀਆਂ ਟੁਕੜੀਆਂ ਦੇ ਪ੍ਰਭਾਵਸ਼ਾਲੀ ਮਾਰਚ ਪਾਸਟ ਤੋਂ ਸਲਾਮੀ ਲਈ।

Trending news