Arvind Kejriwal Arrest News: ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ਡੀਪੀ ਬਦਲੀ; `ਆਪ` ਨੇ ਸ਼ੁਰੂ ਕੀਤੀ ਹੈ ਮੁਹਿੰਮ
Arvind Kejriwal Arrest News: ਦਿੱਲੀ ਦੇ ਮੁੱਖ ਮੰਤਰੀ ਅਤੇ `ਆਪ` ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਨੇ ਡੀਪੀ ਮੁਹਿੰਮ ਸ਼ੁਰੂ ਕੀਤੀ ਹੈ।
Arvind Kejriwal Arrest News: ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪਾਰਟੀ ਨੇ ਡੀਪੀ ਮੁਹਿੰਮ ਸ਼ੁਰੂ ਕੀਤੀ ਹੈ। ਦਰਅਸਲ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵੱਲੋਂ ਸੋਸ਼ਲ ਮੀਡੀਆ ਉਪਰ ਮੁਹਿੰਮ ਵਿੱਢੀ ਗਈ ਹੈ।
ਇਸ ਮੁਹਿੰਮ ਵਿੱਚ ਮੋਦੀ ਨੂੰ ਅਰਵਿੰਦ ਕੇਜਰੀਵਾਲ ਦਾ ਸਭ ਤੋਂ ਵੱਧ ਡਰ ਦੱਸਿਆ ਗਿਆ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਇਸ ਮੁਹਿੰਮ ਵਿੱਚ ਸ਼ਾਮਲ ਹੋ ਗਏ ਹਨ।
ਇਸ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਤੇ ਵਰਕਰ ਆਪਣੇ ਸੋਸ਼ਲ ਮੀਡੀਆ ਅਕਾਊਂਟ ਦੀ ਡੀਪੀ ਪਾਰਟੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਤਾਨਾਸ਼ਾਹੀ ਵਿਰੁੱਧ ਇਸ ਲੜਾਈ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਲਈ indiawithkejriwal.com ਤੋਂ ਫੋਟੋ ਡਾਊਨਲੋਡ ਕਰਕੇ ਆਪਣੀ ਡੀਪੀ ਵੀ ਲਗਾ ਕੇ ਉਨ੍ਹਾਂ ਦੀ ਮੁਹਿੰਮ ਦਾ ਹਿੱਸਾ ਬਣੋ।
ਇਸ ਮੁਹਿੰਮ ਤਹਿਤ 'ਆਪ' ਦੇ ਸਾਰੇ ਸੋਸ਼ਲ ਮੀਡੀਆ ਅਕਾਊਂਟਸ ਤੇ ਨੇਤਾਵਾਂ ਅਤੇ ਵਿਧਾਇਕਾਂ ਨੇ ਆਪਣੇ ਖਾਤਿਆਂ ਦੀ ਡੀਪੀ ਬਦਲ ਦਿੱਤੀ ਹੈ। ਇਸ 'ਚ ਉਨ੍ਹਾਂ ਨੇ ਪ੍ਰੋਫਾਈਲ ਪਿਕਚਰ ਲਗਾਉਣ ਦੀ ਬਜਾਏ ਅਰਵਿੰਦ ਕੇਜਰੀਵਾਲ ਦੀ ਤਸਵੀਰ ਨੂੰ ਸਲਾਖਾਂ ਪਿੱਛੇ ਲਗਾ ਦਿੱਤਾ ਹੈ।
ਇਸ ਵਿੱਚ ਇਹ ਵੀ ਲਿਖਿਆ ਹੈ ਕਿ ਮੋਦੀ ਦਾ ਸਭ ਤੋਂ ਵੱਡਾ ਡਰ ਕੇਜਰੀਵਾਲ ਹੈ। ਇਸ ਡੀਪੀ ਨੇ ਲੋਕ ਸਭਾ ਚੋਣਾਂ ਵਿੱਚ ‘ਆਪ’ ਦੀ ਮੁਹਿੰਮ ਨੂੰ ਲੈ ਕੇ ਕਈ ਸੰਕੇਤ ਦਿੱਤੇ ਹਨ। ਪਾਰਟੀ ਇਸ ਵਿਸ਼ੇ 'ਤੇ ਜਾਰੀ ਰਹੇਗੀ। ਇਸ ਦੇ ਨਾਲ ਹੀ ਅੱਜ ਤੋਂ ਆਮ ਆਦਮੀ ਪਾਰਟੀ ਦੇ ਸਾਰੇ ਆਗੂ, ਸਾਰੇ ਵਿਧਾਇਕ ਅਤੇ ਸਾਰੇ ਵਰਕਰ ਆਪਣੀ ਡੀ.ਪੀ. ਬਦਲ ਰਹੇ ਹਨ।
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਵੱਡੀ ਜ਼ਿੰਮੇਵਾਰੀ ਆ ਗਈ ਹੈ। ਹੁਣ ਉਹ ਪਾਰਟੀ ਦੇ ਵੱਡੇ ਨੇਤਾ ਹਨ। ਐਤਵਾਰ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਪੰਜਾਬ ਦੇ ਸਾਰੇ ਵਿਧਾਇਕਾਂ ਨਾਲ ਮੀਟਿੰਗ ਹੋਈ। ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਪੈਦਾ ਹੋਈ ਸਥਿਤੀ 'ਤੇ ਵੀ ਵਿਚਾਰ ਚਰਚਾ ਕੀਤੀ।
ਇਸ ਦੌਰਾਨ ਕੇਂਦਰ ਸਰਕਾਰ ਨੂੰ ਆੜੇ ਹੱਥੀਂ ਲਿਆ ਗਿਆ। ਇਸ ਦੇ ਨਾਲ ਹੀ ਫੈਸਲਾ ਕੀਤਾ ਗਿਆ ਕਿ 30 ਮਾਰਚ ਨੂੰ ਦਿੱਲੀ ਵਿੱਚ ਹੋਣ ਵਾਲੀ ਰੈਲੀ ਵਿੱਚ ਪੰਜਾਬ ਦੇ ਵੱਡੀ ਗਿਣਤੀ ਆਗੂ ਅਤੇ ਸਮਰਥਕ ਜਾਣਗੇ। ਸਾਰੇ ਆਗੂ ਤੇ ਵਿਧਾਇਕ ਪਾਰਟੀ ਦੇ ਕੌਮੀ ਕੋਆਰਡੀਨੇਟਰ ਨਾਲ ਖੜ੍ਹੇ ਹਨ।
ਇਹ ਵੀ ਪੜ੍ਹੋ : AAP Protest News: ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ 'ਚ 'ਆਪ' ਅੱਜ ਕਰੇਗੀ ਪੀਐਮ ਰਿਹਾਇਸ਼ ਦਾ ਘਿਰਾਓ