CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ 419 ਨਵਨਿਯੁਕਤ ਮੁਲਾਜ਼ਮਾਂ ਨੂੰ ਸੌਂਪੇ ਨਿਯੁਕਤੀ ਪੱਤਰ
CM Bhagwant Mann: ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਵਿੱਢੇ ਗਏ ਮਿਸ਼ਨ ਰੁਜ਼ਗਾਰ ਤਹਿਤ ਅੱਜ ਵੱਖ-ਵੱਖ ਵਿਭਾਗਾਂ ਦੇ ਨਵਨਿਯੁਕਤ 419 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ।
CM Bhagwant Mann: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸਥਾਨਕ ਸਰਕਾਰਾਂ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ। ਇਹ ਪ੍ਰੋਗਰਾਮ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਕਰਵਾਇਆ ਗਿਆ ਹੈ। ਸੂਬਾ ਸਰਕਾਰ ਨੇ ਮਿਸ਼ਨ ਰੁਜ਼ਗਾਰ ਵਿੱਢਿਆ ਹੋਇਆ ਹੈ। ਸੀਐਮ ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ਵਿੱਚ ਨਵਨਿਯੁਕਤ 419 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ। ਸਥਾਨਕ ਸਰਕਾਰਾਂ ਵਿਭਾਗ ਵਿੱਚ 401 ਨਿਯੁਕਤੀ ਪੱਤਰ ਵੰਡੇ ਗਏ ਜਦਕਿ ਜਲ ਸਪਲਾਈ, ਸੈਨੀਟੇਸ਼ਨ ਵਿਭਾਗ ਦੇ 18 ਨਵਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ।
ਪੰਜਾਬ ਸਰਕਾਰ ਵੱਲੋਂ ਪਿਛਲੀ ਤਿਮਾਹੀ ਵਿੱਚ 29 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਹੁਣ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਨੇ 29 ਹਜ਼ਾਰ ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਦਾ ਲਾਇਕ ਬਣਾਵਾਂਗੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ,'' ਮੈਂ ਪਾਗਲ ਹਾਂ ਜਿਸ ਨੇ ਪੰਜਾਬ ਨੂੰ ਲੁੱਟਿਆ ਨਹੀਂ।''
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਡੇਢ ਸਾਲ ਵਿੱਚ ਕਰੀਬ 48 ਹਜ਼ਾਰ ਕਰੋੜ ਰੁਪਏ ਦੇ ਨਿਵੇਸ਼ ਦੀ ਪੁਸ਼ਟੀ ਵੀ ਹੋਈ ਹੈ। ਇਸ ਨਾਲ ਲਗਭਗ 2.77 ਲੱਖ ਨੌਕਰੀਆਂ/ਰੁਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਅਤੇ ਦੇਸ਼ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ। ਇਸ ਕਾਰਨ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਨਹੀਂ ਜਾਣਾ ਪਵੇਗਾ।
ਇਹ ਵੀ ਪੜ੍ਹੋ : Punjab Weather Today: ਪੰਜਾਬ 'ਚ ਵੀ ਦਿਖੇਗਾ ਤੂਫਾਨ ਬਿਪਰਜੋਏ ਦਾ ਅਸਰ; ਜਲਦ ਮੀਂਹ ਦੀ ਸੰਭਾਵਨਾ, ਯੈਲੋ ਅਲਰਟ ਜਾਰੀ
ਸੀਐਮ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਚਾਹੁੰਦੀ ਹੈ ਕਿ ਸੂਬੇ ਵਿੱਚ ਹੀ ਨੌਜਵਾਨਾਂ ਨੂੰ ਵਿਸ਼ਵ ਪੱਧਰ ਦੀਆਂ ਡਿਗਰੀਆਂ ਤੇ ਨੌਕਰੀਆਂ ਮਿਲਣ ਤਾਂ ਹੀ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕਦਾ ਹੈ।
ਇਹ ਵੀ ਪੜ੍ਹੋ : Punjab Accident news: ਕੁੱਤੇ ਨੂੰ ਬਚਾਉਣ ਲਈ ਡਰਾਈਵਰ ਨੇ ਲਗਾਈ ਬ੍ਰੇਕ, 2 ਕਾਰਾਂ ਦੀ ਹੋਈ ਟੱਕਰ, ਜਾਣੋ ਪੂਰਾ ਮਾਮਲਾ